IndiaPunjabTop News

ਪ੍ਰਧਾਨ ਮੰਤਰੀ ਨੇ ਬਠਿੰਡਾ ‘ਚ ਵਾਪਰੇ ਬੱਸ ਹਾਦਸੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ, ਮੁਆਵਜ਼ਾ ਦੇਣ ਦਾ ਐਲਾਨ

ਬਠਿੰਡਾ ‘ਚ ਸ਼ੁੱਕਰਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਪਿੰਡ ਜੀਵਨ ਸਿੰਘ ਵਾਲਾ ਨੇੜੇ ਇੱਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਬੇਕਾਬੂ ਹੋ ਕੇ ਨਾਲੇ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕਰੀਬ 35 ਲੋਕ ਜ਼ਖਮੀ ਹੋਏ ਹਨ। ਹਾਦਸੇ ਤੋਂ ਬਾਅਦ ਇੱਥੇ ਹਾਹਾਕਾਰ ਮੱਚ ਗਈ। ਜ਼ਖਮੀਆਂ ਨੂੰ ਤਲਵੰਡੀ ਸਾਬੋ ਦੇ ਹਸਪਤਾਲ ਲਿਜਾਇਆ ਗਿਆ ਹੈ। ਕੁਝ ਜ਼ਖ਼ਮੀਆਂ ਦਾ ਸਿਵਲ ਹਸਪਤਾਲ ਬਠਿੰਡਾ ਵਿੱਚ ਇਲਾਜ ਚੱਲ ਰਿਹਾ ਹੈ। ਸ਼ੁੱਕਰਵਾਰ ਦੁਪਹਿਰ ਸਥਾਨਕ ਯਾਤਰੀਆਂ ਨੂੰ ਲੈ ਕੇ 52 ਸੀਟਰ ਪ੍ਰਾਈਵੇਟ ਬੱਸ ਸਰਦੂਲਗੜ੍ਹ ਤੋਂ ਬਠਿੰਡਾ ਲਈ ਰਵਾਨਾ ਹੋਈ ਸੀ। ਜਿਵੇਂ ਹੀ ਬੱਸ ਤਲਵੰਡੀ ਸਾਬੋ ਤੋਂ ਸਵਾਰੀ ਲੈ ਕੇ ਪਿੰਡ ਜੀਵਨ ਸਿੰਘ ਵਾਲਾ ਤੋਂ ਕੁਝ ਦੂਰੀ ’ਤੇ ਭੰਗੀਬਾਂਦਰ ਨੇੜਿਓਂ ਲੰਘਦੇ ਗੰਦੇ ਨਾਲੇ ’ਤੇ ਪੁੱਜੀ ਤਾਂ ਸਵੇਰ ਤੋਂ ਪਏ ਮੀਂਹ ਕਾਰਨ ਸੜਕ ’ਤੇ ਭਰੀ ਗੰਦਗੀ ਕਾਰਨ ਨਾਲੇ ਵਿੱਚ ਜਾ ਡਿੱਗੀ। ਸੜਕ ਤਿਲਕਣ ਹੋਣ ਕਾਰਨ ਡਰਾਈਵਰ ਬੱਸ ’ਤੇ ਕਾਬੂ ਨਹੀਂ ਰੱਖ ਸਕਿਆ ਅਤੇ ਬੱਸ ਨਾਲੇ ਵਿੱਚ ਜਾ ਡਿੱਗੀ। ਇਸ ਕਾਰਨ ਬੱਸ ‘ਚ ਸਵਾਰ 8 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 35 ਦੇ ਕਰੀਬ ਹੋਰ ਸਵਾਰੀਆਂ ਗੰਭੀਰ ਜ਼ਖਮੀ ਹੋ ਗਈਆਂ।

ਪ੍ਰਧਾਨ ਮੰਤਰੀ ਨੇ ਬਠਿੰਡਾ ‘ਚ ਵਾਪਰੇ ਬੱਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਪੀਐਮਓ ਨੇ ਹਾਦਸੇ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਵਾਰ ਵਾਲਿਆਂ ਨੂੰ 2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਦੇ ਨਾਲ 50,000 ਰੁਪਏ ਦੀ ਰਾਹਤ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button