Press ReleasePunjabTop News

ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਤਹਿਤ ਮੁਹੱਈਆ ਕਰਵਾਈ ਜਾਂਦੀ ਹੈ 40-60 ਪ੍ਰਤੀਸ਼ਤ ਸਬਸਿਡੀ

ਮਾਲੇਰਕੋਟਲਾ (ਅਤੁੱਲ ਵਰਮਾ) : ਮੱਛੀ ਪਾਲਣ ਦਾ ਧੰਦਾ ਖੇਤੀਬਾੜੀ ਵਿਭਿੰਨਤਾ ਵਿੱਚ ਆਪਣਾ ਅਹਿਮ ਰੋਲ ਅਦਾ ਕਰ ਰਿਹਾ ਹੈ। ਇਸ ਧੰਦੇ ਤੋਂ ਸਹਿਜੇ ਹੀ ਕਿਸਾਨ 1.0 ਲੱਖ ਤੋਂ 1.50 ਲੱਖ ਰੁਪਏ ਪ੍ਰਤੀ ਏਕੜ ਆਮਦਨ ਪ੍ਰਾਪਤ ਕਰ ਰਹੇ ਹਨ। ਇਸ ਗੱਲ ਦੀ ਜਾਣਕਾਰੀ ਸਹਾਇਕ ਡਾਇਰੈਕਟਰ ਸ੍ਰੀ ਚਰਨਜੀਤ ਸਿੰਘ ਨੇ ਦਿੱਤੀ । ਉਨ੍ਹਾਂ ਨੇ ਅੱਗੇ ਦੱਸਿਆ ਕਿ ਮੱਛੀ ਪਾਲਣ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਮਤਸੱਯ ਸੰਪਦਾ ਯੋਜਨਾ (PMMSY) ਤਹਿਤ ਪਲੇਨ/ਪੱਧਰ ਜ਼ਮੀਨ ਤੇ ਨਵੇਂ ਮੱਛੀ ਪਾਲਣ ਤਲਾਅ ਦੀ ਉਸਾਰੀ ਲਈ ਯੂਨਿਟ ਕਾਰਟ 11.0 ਲੱਖ ਰੁਪਏ ਦੀ 40-60 ਪ੍ਰਤੀਸ਼ਤ ਤੱਕ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਰੈਫਰੀਜਰੇਟਿਡ ਵੈਨਜ, ਇਕਸੁਲੇਟਿਡ ਵੈਨਜ ਅਤੇ ਫਿੱਸ ਫੀਡ ਮਿਲ ਆਦੀ ਤੇ ਵੀ ਸਕੀਮ ਦੀਆਂ ਸ਼ਰਤਾਂ ਅਨੁਸਾਰ ਯੂਨਿਟ ਕਾਸਟ ਦਾ 40 -60 ਪ੍ਰਤੀਸ਼ਤ ਤੱਕ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋ ਵੱਧ ਮੱਛੀ ਪਾਲਣ ਦਾ ਧੰਦਾ ਅਪਣਾਉਣ ਲਈ ਪੰਚਾਇਤੀ ਤਲਾਂ /ਜ਼ਮੀਨਾਂ ਠੇਕੇ ਤੇ ਲੈਣ ਲਈ ਪ੍ਰੇਰਿਤ ਕੀਤਾ।

ਸਭ ਤੋਂ ਸਸਤੀਆਂ ਟਾਈਲਾਂ ਦਾ ਗੋਦਾਮ, ਮਜ਼ਬੂਤੀ ਪੱਥਰ ਵਰਗੀ ਤੇ ਰੇਟ ਇੱਟਾਂ ਵਾਲਾ | D5 Channel Punjabi

ਮੱਛੀ ਪਾਲਣ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਚਰਨਜੀਤ ਸਿੰਘ ਨੇ ਦੱਸਿਆ ਕਿ ਮੱਛੀ ਪਾਲਣ ਦੇ ਕਿੱਤੇ ਸਬੰਧੀ ਹਰ ਮਹੀਨੇ 05 ਦਿਨ ਦੀ ਮੁਫ਼ਤ ਸਿਖਲਾਈ ਮੁਹੱਈਆ ਕਰਵਾਈ ਜਾਂਦੀ ਹੈ, ਜੁਲਾਈ ਮਹੀਨੇ ਦੌਰਾਨ ਇਹ ਟਰੇਨਿੰਗ ਮਿਤੀ 03 ਜੁਲਾਈ ਤੋ 07 ਜੁਲਾਈ ਤੱਕ ਲਗਾਈ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਮੱਛੀ ਪਾਲਣ ਦੇ ਕਿੱਤੇ ਨੂੰ ਪ੍ਰਫੁੱਲਿਤ ਕਰਨ ਲਈ ਸਰਕਾਰ  ਉਪਰਾਲੇ ਕੀਤੇ ਜਾ ਰਹੇ ਹਨ । ਵਧੇਰੇ ਜਾਣਕਾਰੀ ਲਈ ਵਿਭਾਗ ਦੇ ਨੰਬਰ 94175-82117 ਦੇ ਸੰਪਰਕ ਕੀਤਾ ਜਾ ਸਕਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button