NewsBreaking NewsD5 specialPoliticsPunjab

ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ‘ਆਪ’ ਵਿਧਾਇਕ ਨੇ ਦਿੱਤੇ ਸੁਝਾਅ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਕਰੋੜਾਂ ਦੀ ਗਿਣਤੀ ਵਿਚ ਰੋਜਗਾਰ ਮੁਹੱਈਆ ਕਰ ਰਹੇ ਛੋਟੇ-ਵੱਡੇ ਦੁਕਾਨਦਾਰਾਂ ਨੂੰ ਲੌਕਡਾਉਨ ਪ੍ਰਕੋਪ ਤੋਂ ਉਭਰਨ ਲਈ ਵਰਕਿੰਗ ਕੈਪੀਟਲ ਲੋਨ ਮੁਹੱਈਆ ਕੀਤਾ ਜਾਵੇ।  ‘ਆਪ’ ਹੈੱਡਕੁਆਟਰ ਰਾਹੀਂ ਜਾਰੀ ਪੱਤਰ ਵਿੱਚ ਅਮਨ ਅਰੋੜਾ ਨੇ ਕਿਹਾ ਕਿ ਦੇਸ਼ ਦਾ ਸੰਗਠਿਤ ਅਤੇ ਗੈਰ ਸੰਗਠਿਤ ਪਰਚੂਨ ਬਾਜਾਰ 1300 ਬਿਲੀਅਨ ਯੂ.ਐਸ. ਡਾਲਰ ਦਾ ਕਾਰੋਬਾਰ ਕਰ ਰਿਹਾ ਹੈ। 2 ਕਰੋੜ ਦੇ ਕਰੀਬ ਛੋਟੇ-ਵੱਡੇ ਦੁਕਾਨਦਾਰ ਲਗਭਗ 5 ਕਰੋੜ ਤੋਂ ਜ਼ਿਆਦਾ ਨੌਕਰੀਆਂ ਮਹੱਈਆਂ ਕਰ ਰਹੇ ਹਨ।

School Fees ਮਾਫ਼ ਕਰਾਉਣ ਲਈ ਸੜਕ ‘ਤੇ ਉਤਰੇ ਬੱਚੇ | ਆਹ ਸੁਣੋ ਹਾਈ ਕੋਰਟ ਨੇ ਕੀ ਹੁਕਮ ਦਿੱਤੇ

ਲਾਕਡਾਊਨ ਦੇ ਮਾਰੂ ਪ੍ਰਭਾਵ ਤੋਂ ਬਚਾਉਣ ਲਈ ਇਨਾਂ ਦੁਕਾਨਦਾਰਾਂ ਦੀ ਬਾਂਹ ਫੜਨਾ ਸੂਬਾ ਅਤੇ ਕੇਂਦਰ ਸਰਕਾਰਾਂ ਦਾ ਫਰਜ ਹੈ। ਉਨਾਂ ਦੱਸਿਆ ਕਿ ਦੇਸ਼ ਵਿਚ ਖੇਤੀਬਾੜੀ ਅਤੇ ਉਦਯੋਗਿਕ ਖੇਤਰ ਤੋਂ ਬਾਅਦ ਪਰਚੂਨ (ਰਿਟੇਲ) ਬਾਜਾਰ ਹੀ ਸਭ ਤੋਂ ਵੱਧ ਰੋਜਗਾਰ ਅਤੇ ਟੈਕਸ ਦੇਣ ਵਾਲਾ ਖੇਤਰ ਹੈ। ਜਿਸਨੂੰ ਅਜਿਹੇ ਮੌਕੇ ਨਜ਼ਰਅੰਦਾਜ ਕਰਨਾ ਦੇਸ਼ ਅਤੇ ਦੇਸ਼ ਵਾਸੀਆਂ ਲਈ ਠੀਕ ਨਹੀਂ ਹੋਵੇਗਾ।  ਅਮਨ ਅਰੋੜਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸੁਝਾਅ ਦਿੱਤੇ ਹਨ ਤਾਂ ਕਿ ਗਲੀ, ਮੁਹੱਲਿਆਂ, ਬਾਜ਼ਾਰਾਂ ਅਤੇ ਮਾੱਲਸ ਵਿੱਚ ਦੁਕਾਨ ਚਲਾ ਰਹੇ ਛੋਟੇ ਦੁਕਾਨਦਾਰਾਂ ਨੂੰ ਵਰਕਿੰਗ ਕੈਪੀਟਲ ਕਰਜ਼/ਫ਼ੰਡ ਉਪਲਬਧ ਕਰਵਾਇਆ ਜਾਵੇ।

8 ਜੂਨ ਤੋਂ ਧਾਰਮਿਕ ਅਸਥਾਨ ਖੁੱਲਣ ਨੂੰ ਲੈ ਕੇ Gobind Singh Longowal ਦਾ ਵੱਡਾ ਬਿਆਨ

ਅਮਨ ਅਰੋੜਾ ਨੇ ਅਫਸੋਸ ਜਤਾਉਦਿਆਂ ਕਿਹਾ ਕੋਰੋਨਾ-ਵਾਇਰਸ ਮਹਾਂਮਾਰੀ ਦੌਰਾਨ ਇਸ ਖੇਤਰ ਨੂੰ ਪੂਰੀ ਤਰਾਂ ਨਜ਼ਰਅੰਦਾਜ਼ ਕੀਤਾ ਗਿਆ ਹੈ। ਖੇਤੀਬਾੜੀ ਅਤੇ ਉਦਯੋਗ ਖੇਤਰਾਂ ਲਈ ਕੀਤੇ ਗਏ ਐਲਾਨਾਂ ਦੇ ਦੌਰਾਨ ਵੀ ਰਿਟੇਲ ਖੇਤਰ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਜਿਸ ਦੀ ਵਜਾ ਨਾਲ ਪਿਛਲੇ 2 ਮਹੀਨੇ ਦੇ ਲਾਕਡਾਊਨ ਅਤੇ ਕਰਫ਼ਿਊ ਕਾਰਨ ਗਲੀ, ਮੁਹੱਲਿਆਂ, ਬਾਜ਼ਾਰਾਂ ਅਤੇ ਮਾੱਲਸ ਵਿੱਚ ਆਪਣੀ ਛੋਟੀ-ਮੋਟੀ ਸੰਪਤੀ ਜੋੜ ਕੇ ਕਾਰੋਬਾਰ ਚਲਾ ਰਹੇ ਕਰੋੜਾਂ ਕਾਰੋਬਾਰੀ ਬੇਹੱਦ ਮੁਸ਼ਕਲ ਸਮੇਂ ਵਿਚੋਂ ਦੀ ਗੁਜ਼ਰ ਰਹੇ ਹਨ। ਜਦੋਂਕਿ ਛੋਟੇ-ਵੱਡੇ ਦੁਕਾਨਦਾਰ ਗ਼ਰੀਬ ਲੋਕਾਂ ਨੂੰ ਉਧਾਰ ਦਿੱਤੇ ਹੋਏ ਸਾਮਾਨ ਦੀ ਉਗਰਾਹੀ ਵੀ ਨਹੀਂ ਕਰ ਪਾ ਰਹੇ।

ਪ੍ਰੇਮਿਕਾ ਨੂੰ ਮਾਰ ਕੇ LIVE ਖ਼ੁਦਕੁਸ਼ੀ | ਫੇਰ ਪ੍ਰੇਮੀ ਨੇ ਮਰਨ ਤੋਂ ਪਹਿਲਾਂ LIVE ਕੀਤੇ ਖ਼ੁਲਾਸੇ

ਆਪਣੀ ਸਾਕ ਬਚਾਉਣ ਲਈ ਥੋਕ ਦੇ ਵਪਾਰੀਆਂ ਤੋਂ ਖ਼ਰੀਦੇ ਹੋਏ ਮਾਲ ਦੀ ਅਦਾਇਗੀ ਕਰਨ ਦੇ ਭਾਰੀ ਦਬਾਅ ਹੇਠ ਹਨ ਅਤੇ ਦੁਕਾਨਾਂ ਵਿੱਚ ਪਿਆ ਮਾਲ ਵੀ ਖ਼ਰਾਬ ਅਤੇ ਐਕਸਪਾਇਰੀ ਹੋ ਰਿਹਾ ਹੈ। ਅਮਨ ਅਰੋੜਾ ਨੇ ਕਿਹਾ ਕਿ ਲਾਕਡਾਊਨ ਖੁੱਲਣ ਤੋਂ ਬਾਅਦ ਇਨਾਂ ਕਾਰੋਬਾਰੀਆਂ ਨੂੰ ਆਪਣਾ ਕਾਰੋਬਾਰ ਫਿਰ ਤੋਂ ਸ਼ੁਰੂ ਕਰਨ ਵਿੱਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਉਨਾਂ (ਅਮਨ ਅਰੋੜਾ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਜ਼ਾਰਿਸ਼ ਕੀਤੀ ਕਿ ਖੇਤੀਬਾੜੀ ਅਤੇ ਉਦਯੋਗਾਂ ਦੀ ਤਰਜ਼ ਉੱਤੇ ਬਿਨਾਂ ਕਿਸੇ ਕੋਲੇਟਰਲ ਦੇ ਸਕੀਮ ਦੀ ਤਰਜ਼ ਉੱਤੇ ਉਕਤ ਵਪਾਰੀ ਵਰਗ ਨੂੰ ਵੀ ਕਰਜ਼ਾ ਦਿੱਤਾ ਜਾਵੇ।

ਗੁਰਸਿੱਖ ਨੂੰ ਕੁੱਟਣ ਵਾਲਾ ASI ਟੰਗਿਆ! ਪ੍ਰਧਾਨ ਵੀ ਗ੍ਰਿਫ਼ਤਾਰ | Latest News

ਅਮਨ ਅਰੋੜਾ ਨੇ ਆਪਣੇ ਪੱਤਰ ਵਿਚ ਸੁਝਾਅ ਦਿੱਤਾ ਕਿ ਅਜਿਹੇ ਅਸੰਗਠਿਤ (ਅਨ-ਰਜਿਸਟਰਡ) ਦੁਕਾਨਦਾਰਾਂ ਨੂੰ ਮਹੀਨਾਵਾਰ ਕਿਸ਼ਤ ਉੱਤੇ 2.5 ਸਾਲ ਲਈ 3 ਲੱਖ ਰੁਪਏ ਬਿਨਾਂ ਵਿਆਜ ਦੇ ਅਤੇ 5 ਸਾਲ ਲਈ 3 ਲੱਖ ਰੁਪਏ ਰੇਪੋ ਰੇਟ ਉੱਤੇ ਦਿੱਤੇ ਜਾਣ। ਇਸੇ ਤਰਾਂ ਹੀ ਸੰਗਠਿਤ (ਰਜਿਸਟਰਡ) ਕਾਰੋਬਾਰੀਆਂ ਨੂੰ ਉਨਾਂ ਦੀ ਸਾਲਾਨਾ ਟਰਨ ਓਵਰ/ਸਮਰੱਥਾ ਦੇ ਅਨੁਸਾਰ ਅੱਧਾ ਕਰਜ਼ਾ 2.5 ਸਾਲ ਲਈ ਬਿਨਾਂ ਵਿਆਜ ਅਤੇ ਅੱਧਾ 5 ਸਾਲ ਲਈ ਰੇਪੋ ਰੇਟ ਦੇ ਅਨੁਸਾਰ ਦਿੱਤਾ ਜਾਵੇ। ਅਰੋੜਾ ਨੇ ਕਿਹਾ ਕਿ ਅਜਿਹੇ ਛੋਟੇ ਦੁਕਾਨਦਾਰਾਂ ਵੱਲੋਂ ਪਹਿਲਾਂ ਤੋਂ ਹੀ ਲਈ ਹੋਏ ਪੰਜ ਲੱਖ ਤੱਕ ਦੇ ਕਰਜ਼ ਨੂੰ ਵੀ ਇੱਕ ਸਾਲ ਲਈ ਵਿਆਜ ਮੁਕਤ ਕਰ ਦਿੱਤਾ ਜਾਵੇ ਤਾਂ ਇਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰ ਵਿਚ ਕਾਫ਼ੀ ਆਸਾਨੀ ਹੋ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button