Breaking NewsD5 specialIndiaNewsPoliticsTop News

ਪ੍ਰਧਾਨ ਮੰਤਰੀ ਮੋਦੀ ਨੇ ਮਮਤਾ ਬੈਨਰਜੀ ਨੂੰ ਮੁੱਖਮੰਤਰੀ ਅਹੁਦੇ ਦੀ ਸਹੁੰ ਚੁੱਕਣ ‘ਤੇ ਦਿੱਤੀ ਵਧਾਈ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਪੱਛਮੀ ਬੰਗਾਲ ਦੀ ਮੁੱਖਮੰਤਰੀ ਦੇ ਤੌਰ ‘ਤੇ ਸਹੁੰ ਚੁੱਕਣ ‘ਤੇ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਮਮਤਾ ਬੈਨਰਜੀ ਨੂੰ ਵਧਾਈ ਦਿੱਤੀ। ਬੰਗਾਲ ਦੇ ਰਾਜਪਾਲ ਓ. ਪੀ. ਧਨਖੜ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਕੋਲਕਾਤਾ ਵਿਖੇ ਰਾਜਭਵਨ ’ਚ ਸਾਦੇ ਸਮਾਰੋਹ ’ਚ ਮਮਤਾ ਬੈਨਰਜੀ ਨੇ ਮੁੱਖ ਮੰਤਰੀ ਵਜੋਂ ਤੀਜੀ ਵਾਰ ਸਹੁੰ ਚੁੱਕੀ। ਕੋਰੋਨਾ ਕਾਲ ਅਤੇ ਉਸ ਦੇ ਦਿਸ਼ਾ-ਨਿਰਦੇਸ਼ ਦੀ ਵਜ੍ਹਾ ਕਾਰਨ ਸਹੁੰ ਚੁੱਕ ਸਮਾਰੋਹ ਛੋਟਾ ਹੀ ਰੱਖਿਆ ਗਿਆ।

ਮੁੱਖ ਮੰਤਰੀ ਨੇ ਲਿਖੀ ਮੋਦੀ ਤੇ ਗ੍ਰਹਿ ਮੰਤਰੀ ਨੂੰ ਚਿੱਠੀ !ਜੇ ਨਾ ਹੋਇਆ ਆਹ ਕੰਮ, ਮੱਚ ਜਾਵੇਗੀ ਹਾਹਾਕਾਰ !

ਇਸ ਤੋਂ ਤੁਰੰਤ ਬਾਅਦ ਮੋਦੀ ਨੇ ਟਵੀਟ ਕਰ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ, ‘‘ਪੱਛਮੀ ਬੰਗਾਲ ਦੀ ਮੁੱਖਮੰਤਰੀ ਦੇ ਤੌਰ ‘ਤੇ ਸਹੁੰ ਚੁੱਕਣ ਲਈ ਮਮਤਾ ਦੀਦੀ ਨੂੰ ਵਧਾਈਆਂ।’’ ਸਹੁੰ ਚੁੱਕਣ ਤੋਂ ਬਾਅਦ ਮਮਤਾ ਬੈਨਰਜੀ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਪਹਿਲ ਕੋਵਿਡ – 19 ਹਾਲਤ ਤੋਂ ਨਿੱਬੜਨਾ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button