Breaking NewsD5 specialNewsPoliticsPunjab

ਪ੍ਰਨੀਤ ਕੌਰ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਦੁਹਰਾਇਆ

ਚੰਡੀਗੜ੍ਹ :  ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਐਨਡੀਏ ਸਰਕਾਰ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਆਪਣਾ ਵਿਰੋਧ ਦੁਹਰਾਇਆ ਜੋ ਕਿ ਹੁਣ ਸੰਸਦ ਵਿੱਚ ਪੇਸ਼ ਕੀਤੇ ਜਾ ਰਹੇ ਹਨ। ਸ੍ਰੀਮਤੀ ਕੌਰ ਨੇ ਕਿਹਾ, ਉਹ ਅੱਜ ਸੰਸਦ ਵਿੱਚ ਸ਼ਾਮਲ ਨਹੀਂ ਹੋ ਸਕੀ, ਕਿਉਂਕਿ ਉਹ ਕੁੱਝ ਕੋਵਿਡ ਪਾਜ਼ੇਟਿਵ ਵਿਅਕਤੀਆਂ ਦੇ ਸੰਪਰਕ ਵਿਚ ਆਉਣ ਤੋਂ ਬਾਅਦ ਏਕਾਂਤਵਾਸ ‘ਚ ਸੀ। ਉਨ੍ਹਾਂ ਕਿਹਾ ਕਿ ਕੋਵਿਡ ਪ੍ਰੋਟੋਕੋਲ ਅਪਣਾਉਂਦਿਆਂ ਸਮਾਂ ਮੁਕੰਮਲ ਤੋਂ ਬਾਅਦ, ਉਹ ਸੰਸਦ ਵਿਚ ਸ਼ਾਮਲ ਹੋਣਗੇ, ਜਿੱਥੇ ਉਹ ਤਿੰਨ ਆਰਡੀਨੈਂਸਾਂ ਦਾ ਸਖ਼ਤ ਵਿਰੋਧ ਕਰਨਗੇ।

🔴 Live 🔴ਜਥੇਦਾਰ ਦਾ ਬਾਦਲਾਂ ਬਾਰੇ ਵੱਡਾ ਬਿਆਨ? ਸੁਮੇਧ ਸੈਣੀ ਲਈ ਦਿੱਲੀ ਤੋਂ ਵੱਡੀ ਖ਼ਬਰ! ਕਿਸਾਨਾਂ ਨੇ ਕਰਤਾ ਚੱਕਾ ਜਾਮ

ਉਨ੍ਹਾ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ / ਐਨ.ਡੀ.ਏ. ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਪਾਸ ਕਰਨ ਲਈ ਸੰਸਦ ਵਿੱਚ ਆਪਣੇ ਪੂਰਨ ਬਹੁਮਤ ਦੀ ਵਰਤੋਂ ਕਰੇਗੀ, ਤਾਂ ਵੀ ਉਨ੍ਹਾਂ ਦੀ ਪਾਰਟੀ ਇਨ੍ਹਾਂ ਨੂੰ ਕਾਨੂੰਨ ਬਣਨ ਤੋਂ ਰੋਕਣ ਲਈ ਹੋਰ ਕਾਨੂੰਨੀ ਵਿਕਲਪਾਂ ਦੀ ਤਲਾਸ਼ ਕਰੇਗੀ।

ਸਵੇਰੇ-ਸਵੇਰੇ ਖਹਿਰਾ ਦਾ ਵੱਡਾ ਐਲਾਨ, ਕਿਸਾਨਾਂ ਦੇ ਨਾਲ ਉੱਤਰਿਆ ਸੜਕਾਂ ‘ਤੇ,ਕੇਂਦਰ ਫੈਸਲਾ ਵਾਪਸ ਲੈਣ ਲਈ ਹੋਇਆ ਮਜ਼ਬੂਰ !

ਸ੍ਰੀਮਤੀ ਪ੍ਰਨੀਤ ਕੌਰ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਲਿਆਉਣ ਵਿੱਚ ਭਾਜਪਾ / ਐਨਡੀਏ ਸਰਕਾਰ ਦੀ ਜ਼ਿੱਦ ’ਤੇ ਹੈਰਾਨੀ ਜ਼ਾਹਰ ਕੀਤੀ, ਜਦੋਂ ਕਿ ਸਾਰੇ ਦੇਸ਼ ਦੇ ਕਿਸਾਨਾਂ ਨੂੰ ਇਨ੍ਹਾਂ ਬਾਰੇ ਡਰ ਅਤੇ ਚਿੰਤਾ ਹੈ, ਜੋ ਆਰਡੀਨੈਂਸਾਂ ਦੇ ਲਾਗੂ ਹੋਣ ਦਾ ਵਿਰੋਧ ਕਰ ਰਹੇ ਹਨ। ਸ੍ਰੀਮਤੀ ਪ੍ਰਨੀਤ ਕੌਰ ਕੂਹਣੀ ਦੇ ਫਰੈਕਚਰ ਤੋਂ ਬਾਅਦ ਠੀਕ ਹੋ ਰਹੇ ਹਨ। ਇਸੇ ਦੌਰਾਨ ਉਨ੍ਹਾਂ ਦੇ ਕੁੱਝ ਰਿਸ਼ਤੇਦਾਰ ਜੋ ਉਨ੍ਹਾਂ ਨੂੰ ਮਿਲਣ ਆਏ ਸਨ, ਬਾਅਦ ਵਿੱਚ ਕੋਵਿਡ ਪਾਜ਼ੇਟਿਵ ਪਾਏ ਗਏ ਸਨ। ਇਸੇ ਕਾਰਨ ਉਨ੍ਹਾਂ ਨੂੰ ਏਕਾਂਤਵਾਸ ‘ਚ ਰਹਿ ਰਹੇ ਹਨ।’

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button