Press ReleasePunjabTop News

ਪ੍ਰਨੀਤ ਕੌਰ ਨੇ ਪੀਐਮ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ

ਪੰਜਾਬ ਦੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਲਈ ਇੱਕ ਵਿਸ਼ੇਸ਼ ਸਹਾਇਤਾ ਪੈਕੇਜ ਦੀ ਮੰਗ ਕੀਤੀ

ਪਟਿਆਲਾ/ਦਿੱਲੀ: ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਹੜਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ। ਪ੍ਰਧਾਨਮੰਤਰੀ ਨੂੰ ਲਿਖੀ ਆਪਣੀ ਚਿੱਠੀ ਵਿੱਚ ਸੰਸਦ ਮੈਂਬਰ ਪਟਿਆਲਾ ਨੇ ਲਿਖਿਆ, “ਜਿਵੇਂ ਕਿ ਤੁਸੀਂ ਜਾਣਦੇ ਹੋ, ਲਗਾਤਾਰ ਆਏ ਹੜ੍ਹਾਂ ਨੇ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੈ, ਜਿਸ ਵਿੱਚ ਮੇਰਾ ਹਲਕਾ ਪਟਿਆਲਾ ਵੀ ਸ਼ਾਮਲ ਹੈ, ਜੋ ਕਿ ਸਭ ਤੋਂ ਵੱਧ ਪ੍ਰਭਾਵਤ ਹੋਇਆ ਹੈ। ਲਗਭਗ 500 ਪਿੰਡ ਤਬਾਹ ਹੋ ਗਏ ਹਨ ਅਤੇ 1.25 ਲੱਖ ਏਕੜ ਖੇਤਾਂ ਦੀਆਂ ਜ਼ਮੀਨਾਂ ਅਜੇ ਵੀ ਡੂੰਘੇ ਪਾਣੀਆਂ ਦੀ ਮਾਰ ਹੇਠ ਹਨ। ਪਟਿਆਲਾ ਸ਼ਹਿਰ, ਕਈ ਕਸਬੇ ਅਤੇ ਹਲਕੇ ਦੀ ਵੱਡੀ ਗਿਣਤੀ ਬਸਤੀਆਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ।”

ਸ਼ਹਿਰ ‘ਚ ਗੈਸ ਲੀਕ ! ਇਲਾਕੇ ‘ਚ ਮਚੀ ਦਹਿਸ਼ਤ

ਫਸਲਾਂ ਦੇ ਨੁਕਸਾਨ ਦਾ ਵਰਣਨ ਕਰਦੇ ਹੋਏ ਉਨ੍ਹਾਂ ਨੇ ਅੱਗੇ ਲਿਖਿਆ, “ਸਾਉਣੀ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ, ਘੱਗਰ ਨਦੀ ਦੁਆਰਾ ਲਿਆਂਦੀ ਗਈ ਤਿੰਨ ਫੁੱਟ ਤੋਂ ਵੱਧ ਰੇਤ ਅਤੇ ਗਾਦ ਸਾਰੇ ਖੇਤਾਂ ਵਿੱਚ ਜਮ੍ਹਾ ਹੋ ਗਈ ਹੈ, ਜਿਸ ਨਾਲ ਝੋਨੇ ਅਤੇ ਹੋਰ ਫਸਲਾਂ ਦੀ ਦੁਬਾਰਾ ਬਿਜਾਈ ਦੇ ਬਹੁਤ ਘੱਟ ਮੌਕੇ ਬਚੇ ਹਨ ਅਤੇ ਜ਼ਮੀਨਾਂ ‘ਤੇ ਮੁੜ ਦਾਅਵਾ ਕਰਨਾ ਤੁਰੰਤ ਸੰਭਵ ਨਹੀਂ ਹੈ। ਇਸ ਲਈ ਬਹੁਤ ਮਿਹਨਤ ਅਤੇ ਫੰਡਾਂ ਦੀ ਵੀ ਲੋੜ ਹੈ। ਘਰਾਂ ਅਤੇ ਪਸ਼ੂਆਂ ਦੇ ਨੁਕਸਾਨ ਨੇ ਇਨ੍ਹਾਂ ਲੋਕਾਂ ਦੀ ਨਿਰਾਸ਼ਾ ਨੂੰ ਹੋਰ ਵਧਾ ਦਿੱਤਾ ਹੈ।”

CM Man ਨੇ ਕਰਤਾ ਐਲਾਨ! ਪੰਜਾਬੀ ਹੋਗੇ ਖੁਸ਼ ! ਇਕ ਹੋਰ ਚੋਣ ਵਾਅਦਾ ਪੂਰਾ ! | D5 Channel Punjabi

ਪੰਜਾਬ ਲਈ ਇਕ ਵਾਰ ਦੀ ਵਿਸ਼ੇਸ਼ ਸਹਾਇਤਾ ਪੈਕੇਜ ਦੀ ਬੇਨਤੀ ਕਰਦੇ ਹੋਏ ਉਨ੍ਹਾਂ ਕਿਹਾ, ”ਜਿੱਥੇ ਮੈਂ ਆਫ਼ਤ ਨਾਲ ਨਜਿੱਠਣ ਲਈ ਵੱਖ-ਵੱਖ ਉਪਾਅ ਕਰਨ ਲਈ ਪੰਜਾਬ ਰਾਜ ਨੂੰ 218.40 ਕਰੋੜ ਰੁਪਏ ਭੇਜਣ ਲਈ ਤੁਹਾਡਾ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਨਾ ਚਾਹਾਂਗੀ, ਮੈਂ ਇਸ ਲਈ ਸੁਝਾਅ ਵੀ ਦੇਣਾ ਚਾਹਾਂਗੀ, ਕਿ ਕਿਸਾਨਾਂ ਨੂੰ ਇੱਕ ਵਿਸ਼ੇਸ਼ ਯਕਮੁਸ਼ਤ ਸਹਾਇਤਾ ਸਿੱਧੀ ਦਿੱਤੀ ਜਾਵੇ ਜੋ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਰਾਹੀਂ ਜਾਰੀ ਕੀਤੀ ਜਾ ਸਕਦੀ ਹੈ।”

Bhagwant Mann ਨੇ ਰਗੜਤਾ Manpreet Badal ! ਦੋਵੇ ਹੋਏ ਆਹਮੋ-ਸਾਹਮਣੇ ! | D5 Channel Punjabi

ਪ੍ਰਧਾਨ ਮੰਤਰੀ ਨੂੰ ਖੇਤ ਮਜ਼ਦੂਰਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਤਬਕੇ ਨਾਲ ਸਬੰਧਤ ਲੋਕਾਂ ਲਈ ਪੈਕੇਜ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਲਿਖਿਆ, “ਖੇਤ ਮਜ਼ਦੂਰਾਂ ਅਤੇ ਆਬਾਦੀ ਦੇ ਹੋਰ ਕਮਜ਼ੋਰ ਵਰਗਾਂ ਲਈ ਵੀ ਇਸੇ ਤਰ੍ਹਾਂ ਦੀ ਵਿਵਸਥਾ ‘ਤੇ ਵਿਚਾਰ ਕੀਤਾ ਜਾ ਸਕਦਾ ਹੈ ਜਿਨ੍ਹਾਂ ਨੇ ਆਪਣਾ ਘਰ ਅਤੇ ਘਰ ਅੰਦਰ ਆਉਂਦਾ ਸਾਰਾ ਸਮਾਨ ਪੂਰੀ ਤਰ੍ਹਾਂ ਗੁਆ ਦਿੱਤਾ ਹੈ।”

WhatsApp Image 2023 07 28 at 12.44.30

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button