ਪ੍ਰਨੀਤ ਕੌਰ ਵੱਲੋਂ ਸਿੱਧੂ ਦੇ ਸਲਾਹਕਾਰਾਂ ਦੀਆਂ ਟਿੱਪਣੀਆਂ ਦੀ ਨਿਖੇਧੀ, ਕਾਂਗਰਸ ਹਾਈ ਕਮਾਨ ਤੋਂ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ
ਪ੍ਰਨੀਤ ਕੌਰ ਵੱਲੋਂ ਮੁੱਖ ਮੰਤਰੀ ਦੀ ਵਿਰੋਧਤਾ ਕਰ ਰਹੇ ਵਿਧਾਇਕਾਂ ਨੂੰ ਸਲਾਹ, ਆਗਾਮੀ ਚੋਣਾਂ ਜਿੱਤਣ ਲਈ ਨਿਜੀ ਰਾਜਨੀਤੀ ਦੀ ਥਾਂ ਕਾਂਗਰਸ ਦੀ ਮਜ਼ਬੂਤੀ ਲਈ ਉਸਾਰੂ ਭੂਮਿਕਾ ਨਿਭਾਉਣ ਦੀ ਲੋੜ
ਚੰਡੀਗੜ੍ਹ:ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋਂ ਕੀਤੀਆਂ ਸ਼ਰਮਨਾਕ ਟਿਪਣੀਆਂ ਨੂੰ ਕਰਾਰੇ ਹੱਥੀਂ ਲੈਂਦਿਆਂ, ਇਨ੍ਹਾਂ ਨੂੰ ਕਾਂਗਰਸ ਪਾਰਟੀ ਨੂੰ ਕਮਜ਼ੋਰ ਕਰਨ ਵਾਲੀਆਂ ਕਰਾਰ ਦਿੰਦਿਆਂ ਕਾਂਗਰਸ ਆਲਾ ਕਮਾਨ ਤੋਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।ਪ੍ਰਨੀਤ ਕੌਰ ਨੇ ਇਹ ਪ੍ਰਗਟਾਵਾ ਅੱਜ, ਪੰਜਾਬ ਜਲ ਸਰੋਤ ਪ੍ਰਬੰਧਨ ਵਿਕਾਸ ਬੋਰਡ ਦੇ ਨਵ ਨਿਯੁਕਤ ਚੇਅਰਮੈਨ ਮਹੰਤ ਹਰਵਿੰਦਰ ਸਿੰਘ ਵੱਲੋਂ ਅਹੁਦਾ ਸੰਭਾਲੇ ਜਾਣ ਮੌਕੇ ਕਰਵਾਏ ਸਮਾਗਮ ‘ਚ ਸ਼ਿਰਕਤ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ।ਮੀਡੀਆ ਦੇ ਇਸ ਸਵਾਲ, ਕੀ ਨਵਜੋਤ ਸਿੰਘ ਸਿੱਧੂ ਪਾਰਟੀ ਵਿੱਚ ਅਸ਼ਾਂਤੀ ਲਈ ਜ਼ਿੰਮੇਵਾਰ ਹਨ, ਦੇ ਜਵਾਬ ਵਿੱਚ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਤੇ ਪਟਿਆਲਾ ਤੋਂ ਸੰਸਦ ਮੈਂਬਰ ਨੇ ਕਿਹਾ, ‘ਬਿਨ੍ਹਾਂ ਸ਼ੱਕ, ਸਿੱਧੂ ਜ਼ਿੰਮੇਵਾਰ ਹਨ, ਉਨ੍ਹਾਂ ਨੇ ਇਹ ਸਭ ਸ਼ੁਰੂ ਕੀਤਾ ਅਤੇ ਹੁਣ, ਇਹ ਉਨ੍ਹਾਂ ਦੇ ਸਲਾਹਕਾਰ ਹੀ ਹਨ ਜੋ ਅਜਿਹੇ ਗ਼ੈਰ ਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ।
Kisan Bill 2020 : ਬੀਜੇਪੀ ਦੀ ਕਿਸਾਨਾਂ ਨੂੰ ਖੁਸ਼ਖਬਰੀ! ਕਾਂਗਰਸ ‘ਚ ਵੱਡਾ ਫੇਰਬਦਲ, ਸਿੱਧੂ ਨੂੰ ਜਵਾਬ
ਜਦੋਂ ਕਿ ਮੁੱਖ ਮੰਤਰੀ ਨੇ ਉਦਾਰਤਾ ਦਿਖਾਉਂਦਿਆਂ ਹਾਈ ਕਮਾਨ ਵੱਲੋਂ ਸਿੱਧੂ ਨੂੰ ਕਾਂਗਰਸ ਦੀ ਪ੍ਰਦੇਸ਼ ਇਕਾਈ ਦਾ ਮੁਖੀ ਲਾਉਣ ਦੇ ਫੈਸਲੇ ਨੂੰ ਮੰਨਿਆ ਪਰੰਤੂ ਅਜਿਹਾ ਨਾ ਕੀਤੇ ਜਾਣ ਲਈ ਸਿੱਧੂ ਅਤੇ ਉਨ੍ਹਾਂ ਦੇ ਸਾਥੀਆਂ ਦੀ ਜਵਾਬ ਤਲਬੀ ਹੋਣੀ ਚਾਹੀਦੀ ਹੈ।’ਉਨ੍ਹਾਂ ਅੱਗੇ ਕਿਹਾ ਕਿ, ‘ਇਹ ਸਮਾਂ ਨਿੱਜੀ ਰਾਜਨੀਤੀ ਖੇਡਣ ਦਾ ਨਹੀਂ ਹੈ। ਜੇਕਰ ਉਨ੍ਹਾਂ ਦੀ ਕੋਈ ਸ਼ਿਕਾਇਤ ਹੈ, ਤਾਂ ਉਸਨੂੰ ਇਸ ਤਰ੍ਹਾਂ ਜਨਤਕ ਕਰਨ ਦੀ ਥਾਂ ਪਾਰਟੀ ਪਲੇਟਫਾਰਮ ‘ਤੇ ਉਠਾਉਣਾ ਚਾਹੀਦਾ ਸੀ।’ ਉਨ੍ਹਾਂ ਕਿਹਾ ਕਿ, ”ਅਸੀਂ ਚਾਹੁੰਦੇ ਹਾਂ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ, ਕਾਂਗਰਸ ਪਾਰਟੀ ਇੱਕਜੁਟਤਾ ਨਾਲ ਲੜੇ।”ਕਸ਼ਮੀਰ ਅਤੇ ਇੰਦਰਾ ਗਾਂਧੀ ਦੇ ਮੁੱਦੇ ‘ਤੇ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋਂ ਕੀਤੀ ਟਿੱਪਣੀ ਦੀ ਨਿੰਦਾ ਕਰਦੇ ਹੋਏ ਪ੍ਰਨੀਤ ਕੌਰ ਨੇ ਕਿਹਾ, ”ਮੈਨੂੰ ਨਹੀਂ ਪਤਾ ਕਿ ਇਹ ਲੋਕ ਕਿੱਥੋਂ ਆਏ ਹਨ, ਪਾਰਟੀ ਪ੍ਰਧਾਨ ਨੂੰ ਪਾਰਟੀ ਦੇ ਅੰਦਰੋਂ ਹੀ ਜ਼ਿੰਮੇਵਾਰ ਸਲਾਹਕਾਰਾਂ ਦੀ ਚੋਣ ਕਰਨੀ ਚਾਹੀਦੀ ਸੀ। ਇਹ ਹੁਣ ਹਾਈ ਕਮਾਨ ‘ਤੇ ਨਿਰਭਰ ਕਰਦਾ ਹੈ ਕਿ ਇਨ੍ਹਾਂ ਵਿਰੁੱਧ ਕੀ ਕਾਰਵਾਈ ਕੀਤੀ ਜਾਵੇ, ਪਰ ਮੈਂ ਨਿੱਜੀ ਤੌਰ ‘ਤੇ ਇਨ੍ਹਾਂ ਦੀਆਂ ਗ਼ੈਰ ਜ਼ਿੰਮੇਵਾਰਾਨਾ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦੀ ਹਾਂ।”
Punjab Election 2022 : Kejriwal ਦਾ ਵੱਡਾ ਧਮਾਕਾ, ਪੱਟ ਲਿਆ ਵੱਡਾ ਅਕਾਲੀ ਲੀਡਰ || D5 Channel Punjabi
ਪ੍ਰਨੀਤ ਕੌਰ ਨੇ, ਆਪਣੇ ਨਿਜੀ ਹਿਤਾਂ ਲਈ ਪਾਰਟੀ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲਿਆਂ ‘ਤੇ ਵਰ੍ਹਦਿਆਂ ਕਿਹਾ ਕਿ, ‘ਸਾਢੇ ਚਾਰ ਸਾਲ ਸੱਤਾ ਦਾ ਆਨੰਦ ਲੈਣ ਤੋਂ ਬਾਅਦ, ਉਨ੍ਹਾਂ ਵੱਲੋਂ ਬਗ਼ਾਵਤ ਦਾ ਝੰਡਾ ਚੁੱਕਣਾ, ਪਰਦੇ ਪਿੱਛੇ ਦੀ ਕਹਾਣੀ ਬਾਰੇ ਬਹੁਤ ਕੁਝ ਸਪੱਸ਼ਟ ਕਰਦਾ ਹੈ।’ ਉਨ੍ਹਾਂ ਕਿਹਾ ਕਿ ਇਹ ਸਮਾਂ ਤਾਅਨੇ-ਮਿਹਣਿਆਂ ਦੀ ਖੇਡ ‘ਚ ਸ਼ਾਮਲ ਹੋਣ ਦਾ ਨਹੀਂ, ਕਿਉਂਜੋ ਅਜਿਹਾ ਕਰਨ ਨਾਲ ਅੱਗੇ ਵਧਣ ਦੀਆਂ ਪਾਰਟੀ ਦੀਆਂ ਸੰਭਾਵਨਾਵਾਂ ਨੂੰ ਨੁਕਸਾਨ ਪੁੱਜੇਗਾ। ਪ੍ਰਨੀਤ ਕੌਰ ਨੇ ਸਾਰੀਆਂ ਧਿਰਾਂ ਨੂੰ ਇਕਜੁਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ 2022 ‘ਚ ਕਾਂਗਰਸ ਪਾਰਟੀ ਦੀ ਮੁੜ ਜਿੱਤ ਯਕੀਨੀ ਬਣਾਈ ਜਾ ਸਕੇ।
Kisan Andolan Punjab : ਕਿਸਾਨਾਂ ਨੇ ਘੇਰ ਲਿਆ Ashwani Sharma || D5 Channel Punjabi || D5 Channel Punjabi
ਕੁਝ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਬਦਲਣ ਬਾਰੇ ਚਲਾਈ ਮੁਹਿੰਮ ਬਾਰੇ ਪੁੱਛਣ ‘ਤੇ, ਸ੍ਰੀਮਤੀ ਪ੍ਰਨੀਤ ਕੌਰ ਨੇ ਜਵਾਬ ਦਿੱਤਾ ਕਿ, ”ਇਹ ਹਾਈ ਕਮਾਨ ਦਾ ਅਧਿਕਾਰ ਖੇਤਰ ਹੈ, ਉਹ ਹੀ ਇਸ ਬਾਰੇ ਨਿਰਣਾ ਕਰਨਗੇ, ਪਰ, ਮੈਂ ਕਹਾਂਗੀ ਕਿ, ”ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪੂਰੀ ਵਾਹ ਲਾਕੇ ਔਖੇ ਵੇਲਿਆਂ ‘ਚ ਪਾਰਟੀ ਦੀ ਅਗਵਾਈ ਕੀਤੀ ਅਤੇ ਹਾਈ ਕਮਾਂਡ ਦੀਆਂ ਆਸਾਂ ਮੁਤਾਬਕ ਬਹੁਤ ਸਾਰੀਆਂ ਜਿੱਤਾਂ ਦਰਜ ਕੀਤੀਆਂ। ਕੈਪਟਨ ਨੇ ਮਹਾਂਮਾਰੀ ਦੌਰਾਨ ਵੀ ਵਿੱਤੀ ਔਕੜਾਂ ਦੇ ਬਾਵਜੂਦ ਪੰਜਾਬ ਦੇ ਲੋਕਾਂ ਅਤੇ ਸੂਬੇ ਦੇ ਚਹੁੰਤਰਫ਼ਾ ਵਿਕਾਸ ਲਈ ਬਹੁਤ ਵਧੀਆ ਕੰਮ ਕੀਤਾ ਹੈ।’
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.