Breaking NewsD5 specialNewsPoliticsPress ReleasePunjabTop News

ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਆਊਟਬ੍ਰੇਕ ਸੈਲ ਦਾ ਕੀਤਾ ਗਿਆ ਉਦਘਾਟਨ

ਚੰਡੀਗੜ੍ਹ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਸੈਕਟਰ-34 ਚੰਡੀਗੜ੍ਹ ਵਿਖੇ ਸਥਿਤ ਮੁੱਖ ਦਫ਼ਤਰ ਵਿਖੇ ਆਊਟਬ੍ਰੇਕ ਸੈਲ ਦਾ ਉਦਘਾਟਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਰਾਜ ਕਮਲ ਚੌਧਰੀ ਵੱਲੋਂ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਜੀ.ਬੀ. ਸਿੰਘ ਅਤੇ ਡਾਇਰੈਕਟਰ ਸਿਹਤ ਸੇਵਾਵਾਂ(ਪ.ਭ.) ਡਾ. ਓ.ਪੀ. ਗੋਜਰਾ ਵਿਸ਼ੇਸ਼ ਤੌਰ ਤੇ ਹਾਜਰ ਸਨ।

Russia-Ukraine War ‘ਚ ਆਈ ਵੱਡੀ Update , Indian Students ਨੂੰ ਮਿਲੀ ਵੱਡੀ ਰਾਹਤ! ||D5 Channel Punjabi

ਉਦਘਾਟਨ ਮੌਕੇ ਆਪਣੇ ਸੰਬੋਧਨ ਦੌਰਾਨ ਸ਼੍ਰੀ ਰਾਜ ਕਮਲ ਚੌਧਰੀ ਨੇ ਕਿਹਾ ਕਿ ਸਿਹਤ ਵਿਭਾਗ ਦਾ ਇਹ ਸੈਲ ਪੰਜਾਬ ਵਿੱਚ ਸਮੇਂ ਸਮੇਂ ਤੇ ਫ਼ੈਲਣ ਵਾਲੀਆਂ ਬਿਮਾਰੀਆਂ ਜਿਵੇਂ ਗੰਭੀਰ ਸਾਹ ਦੀ ਬਿਮਾਰੀ / ਇਨਫਲੂਐਂਜ਼ਾ , ਡੇਂਗੂ, ਮਲੇਰੀਆ, ਸਵਾਈਨ ਫਲੂ, ਹੈਜ਼ਾ ਆਦਿ ਦੀ ਨਿਗਰਾਨੀ ਅਤੇ ਰਿਪੋਰਟਿੰਗ ਵਿੱਚ ਵੀ ਸਹਾਇਤਾ ਕਰੇਗਾ ਅਤੇ ਕਲੱਸਟਰਾਂ/ਹੌਟ ਸਪੌਟਸ ਦੀ ਪਛਾਣ ਕਰਨ ਵਿੱਚ ਡੇਟਾ ਰਾਹੀਂ ਰੁਝਾਨਾਂ ਦੀ ਨਿਗਰਾਨੀ ਅਤੇ ਵਿਸ਼ਲੇਸ਼ਣ ਕਰੇਗਾ।

Russia-Ukraine ਦੇ ਯੁੱਧ ’ਤੇ ਲੱਗੀਆਂ ਬ੍ਰੇਕਾਂ, Putin ਨੇ ਕੀਤਾ ਵੱਡਾ ਐਲਾਨ, ਵਿਦਿਆਰਥੀਆਂ ਲਈ ਰਾਹਤ ਦੀ ਖ਼ਬਰ

ਇਹ ਸੈਲ ਪੂਰਣ ਤੌਰ ਤੇ ਕੰਮਿਊਟਰਾਇਜ਼ਡ ਕੀਤਾ ਗਿਆ ਹੈ ਅਤੇ ਇਸਦੀ ਨਿਗਰਾਨੀ ਇੱਕ ਡਿਪਟੀ ਡਾਇਰੈਕਟਰ ਪੱਧਰ ਦੇ ਅਧਿਕਾਰੀ ਵੱਲੋਂ ਕੀਤੀ ਜਾਵੇਗੀ। ਇਸ ਸੈਲ ਵਿੱਚ ਸਕਾਰਾਤਮਕ ਮਾਮਲਿਆਂ ਦੇ ਜੀ.ਆਈ.ਐਸ. ਸਮੇਤ ਕੋਵਿਡ – 19 ਦਾ ਲਾਈਵ ਡੇਟਾ ਪ੍ਰਦਰਸ਼ਿਤ ਕਰਨ ਲਈ ਇੱਕ ਐਲ.ਸੀ.ਡੀ. ਸਕਰੀਨ ਵੀ ਲਗਾਈ ਗਈ ਹੈ। ਇਸ ਪਹਿਲਕਦਮੀ ਲਈ ਉਨ੍ਹਾਂ ਵੱਲੋਂ ਵਿਭਾਗ ਦੇ ਡਾਇਰੈਕਟਰ ਅਤੇ ਸਮੂਹ ਸਿਹਤ ਅਧਿਕਾਰੀਆਂ ਦੀ ਸ਼ਲਾਘਾ ਕੀਤੀ।

ਕਿਸਾਨਾਂ ਦਾ ਨਵਾਂ ਐਲਾਨ, ਗੁੱਸੇ ‘ਚ ਸਰਕਾਰ ! ਕੇਂਦਰ ਦਾ ਹੋਰ ਵੱਡਾ ਝਟਕਾ, ਵਧਿਆ ਟੈਕਸ !

ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਰਾਜੂ ਧੀਰ ,ਸਹਾਇਕ ਡਾਇਰੈਕਟਰ ਡਾ. ਗਗਨਦੀਪ ਗਰੋਵਰ, ਡਾ. ਸੰਦੀਪ ਸਿੰਘ ਗਿੱਲ,ਪ੍ਰੋਗਰਾਮ ਅਧਿਕਾਰੀ ਡਾ. ਸ਼ਮਿੰਦਰ ਕੰਗ, ਡਾ. ਦਪਿੰਦਰ ਸਿੰਘ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button