ਪ੍ਰਸਿੱਧ ਰਾਜਨੇਤਾ ਪ੍ਰਸ਼ਾਂਤ ਕਿਸ਼ੋਰ ਬਣੇ CM ਪੰਜਾਬ ਦੇ Principal Advisor
ਚੰਡੀਗੜ੍ਹ : ਪ੍ਰਸਿੱਧ ਰਾਜਨੇਤਾ ਪ੍ਰਸ਼ਾਂਤ ਕਿਸ਼ੋਰ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ Principal Advisor ਬਣ ਗਏ ਹਨ। ਚੋਣ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਪ੍ਰਸ਼ਾਂਤ ਕਿਸ਼ੋਰ ਦੀ ਐਂਟਰੀ ਬਹੁਤ ਖਾਸ ਮੰਨੀ ਜਾ ਰਹੀ ਹੈ। ਕੈਪਟਨ ਨੇ ਇਸ ਸਬੰਧਤ ਟਵੀਟ ਕਰ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਪ੍ਰਸ਼ਾਂਤ ਕਿਸ਼ੋਰ Principal Advisor ਦੇ ਰੂਪ ਵਿੱਚ ਮੇਰੇ ਨਾਲ ਜੁੜੇ। ਉਨ੍ਹਾਂ ਨੇ ਕਿਹਾ ਕਿ ਅਸੀ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਇਕੱਠੇ ਕੰਮ ਕਰਨ ਦੀ ਉਮੀਦ ਕਰਦੇ ਹਾਂ।
Happy to share that @PrashantKishor has joined me as my Principal Advisor. Look forward to working together for the betterment of the people of Punjab!
— Capt.Amarinder Singh (@capt_amarinder) March 1, 2021
ਧਿਆਨ ਯੋਗ ਹੈ ਕਿ 2014 ਦੇ ਲੋਕਸਭਾ ਚੁਣਾਵਾਂ ਵਿੱਚ ਪ੍ਰਸ਼ਾਂਤ ਕਿਸ਼ੋਰ ਨੇ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਉਣ ‘ਚ ਅਹਿਮ ਰੋਲ ਅਦਾ ਕੀਤਾ ਸੀ। ਪ੍ਰਸ਼ਾਂਤ ਨੇ ਬਿਹਾਰ, ਉੱਤਰ ਪ੍ਰਦੇਸ਼ ਅਤੇ ਆਂਧਰਾ ਪ੍ਰਦੇਸ਼ ਦੇ ਵਿਧਾਨ ਸਭਾ ਚੁਣਾਵਾਂ ‘ਚ ਵੀ ਕੰਮ ਕੀਤਾ ਹੈ। ਇਸ ਤੋਂ ਪਹਿਲਾਂ ਉਹ 8 ਸਾਲ ਤੱਕ ਸੰਯੁਕਤ ਰਾਸ਼ਟਰ ਲਈ ਕੰਮ ਕਰ ਚੁੱਕੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.