IPL 2025SportsTop News

ਪ੍ਰਾਈਵੇਟ ਜੈੱਟ ਰਾਹੀਂ ਪਹੁੰਚੇ ਕੋਹਲੀ, ਫਾਈਨਲ ਵਿੱਚ ਜਾਵੇਗਾ ਜੇਤੂ ਟੀਮ

ਅੱਜ ਰਾਤ 7:30 ਵਜੇ ਪੀਸੀਏ ਮਹਾਰਾਜਾ ਯਾਦਵਿੰਦਰਾ ਸਿੰਘ ਇੰਟਰਨੈਸ਼ਨਲ ਸਟੇਡੀਅਮ, ਮੁੱਲਾਂਪੁਰ ਵਿਖੇ ਖੇਡਿਆ ਜਾਵੇਗਾ। ਇਸ ਮੈਚ ਵਿੱਚ ਪੰਜਾਬ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਜਿੱਤਣ ਵਾਲੀ ਟੀਮ ਸਿੱਧੇ ਫਾਈਨਲ ਲਈ ਕੁਆਲੀਫਾਈ ਕਰੇਗੀ, ਜਦੋਂ ਕਿ ਹਾਰਨ ਵਾਲੀ ਟੀਮ ਨੂੰ ਕੁਆਲੀਫਾਇਰ-2 ਵਿੱਚ ਐਲੀਮੀਨੇਟਰ ਦੇ ਜੇਤੂ ਨਾਲ ਸਾਹਮਣਾ ਕਰਨਾ ਪਵੇਗਾ। ਇਸ ਆਈਪੀਐਲ ਮੈਚ ਨੂੰ ਲੈ ਕੇ ਪ੍ਰਸ਼ੰਸਕਾਂ ਵਿੱਚ ਬਹੁਤ ਉਤਸ਼ਾਹ ਹੈ। ਦੇਸ਼ ਭਰ ਤੋਂ ਕ੍ਰਿਕਟ ਪ੍ਰੇਮੀ ‘ਸਿਟੀ ਬਿਊਟੀਫੁੱਲ’ ਵਿੱਚ ਪਹੁੰਚੇ ਹਨ।

ਚੰਡੀਗੜ੍ਹ ਵਿੱਚ ਮੌਸਮ ਵਿਭਾਗ ਮੁਤਾਬਕ 29 ਅਤੇ 30 ਮਈ ਨੂੰ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਇਸ ਦਾ ਪ੍ਰਭਾਵ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਦਿਖਾਈ ਦੇਵੇਗਾ।

ਪੰਜਾਬ ਕਿੰਗਜ਼ ਦੀ ਟੀਮ ਨੇ ਬੁੱਧਵਾਰ ਸ਼ਾਮ ਨੂੰ ਮੁੱਲਾਂਪੁਰ ਸਟੇਡੀਅਮ ਵਿੱਚ ਅਭਿਆਸ ਕੀਤਾ, ਜਿੱਥੇ ਬੱਲੇਬਾਜ਼ਾਂ ਤੇ ਗੇਂਦਬਾਜ਼ਾਂ ਨੇ ਫਲੱਡ ਲਾਈਟਾਂ ਹੇਠ ਪਸੀਨਾ ਵਹਾਇਆ। ਦੂਜੇ ਪਾਸੇ, ਰਾਇਲ ਚੈਲੇਂਜਰਜ਼ ਬੰਗਲੌਰ ਦੀ ਟੀਮ ਬੁੱਧਵਾਰ ਰਾਤ ਨੂੰ ਹੀ ਸ਼ਹਿਰ ਪਹੁੰਚੀ, ਜਿਸ ਕਾਰਨ ਉਨ੍ਹਾਂ ਨੂੰ ਅਭਿਆਸ ਕਰਨ ਦਾ ਮੌਕਾ ਨਹੀਂ ਮਿਲਿਆ। ਟੀਮ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਆਪਣੀ ਪਤਨੀ ਅਨੁਸ਼ਕਾ ਸ਼ਰਮਾ ਨਾਲ ਇੱਕ ਨਿੱਜੀ ਜਹਾਜ਼ ਰਾਹੀਂ ਸਿੱਧੇ ਹਵਾਈ ਅੱਡੇ ਪਹੁੰਚੇ, ਜਿੱਥੋਂ ਉਹ ਇੱਕ ਨਿੱਜੀ ਹੋਟਲ ਲਈ ਰਵਾਨਾ ਹੋ ਗਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button