Breaking NewsD5 specialNewsPoliticsPunjab

ਪ੍ਰਾਈਵੇਟ ਸਕੂਲਾਂ ਦੀ ਫ਼ੀਸ ਦੇ ਵਿਰੋਧ ‘ਚ ਮਾਪੇ | ਮੁੱਖ ਮੰਤਰੀ ਦੀ ਕੋਠੀ ਘੇਰਨ ਪਹੁੰਚੇ

ਪਟਿਆਲਾ : ਹਾਈ ਕੋਰਟ ‘ਚ ਸਕੂਲੀ ਫ਼ੀਸਾਂ ਦੇ ਮਾਮਲੇ ‘ਚ ਸੁਣਵਾਈ ਅਗਲੇ ਹਫ਼ਤੇ ਲਈ ਟਲ ਚੁੱਕੀ ਹੈ ਪਰ ਪ੍ਰਾਈਵੇਟ ਸਕੂਲਾਂ ਤੋਂ ਅੱਕੇ ਮਾਪਿਆਂ ਨੂੰ ਨਾਲ ਲੈ ਕੇ ਅਕਾਲੀ ਆਗੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਟਿਆਲਾ ਰਿਹਾਇਸ਼ ਦਾ ਘਿਰਾਓ ਕਰਨ ਪਹੁੰਚੇ। ਜਿਥੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਪ੍ਰਦਰਸ਼ਨ ਦੀ ਅਗਵਾਈ ਕੀਤੀ। ਇਸ ਦੌਰਾਨ ਵੱਡੀ ਗਿਣਤੀ ‘ਚ ਪੁਲਿਸ ਫੋਰਸ ਨੇ ਇਹਨਾਂ ਨੂੰ ਰੋਕਿਆ ਤੇ ਇਹ ਪ੍ਰਦਰਸ਼ਨਕਾਰੀ ਉਸੇ ਥਾਂ ‘ਤੇ ਬੈਠ ਕੇ ਲੋਕਾਂ ਦੀ ਹੋ ਰਹੀ ਲੁੱਟ ਦਾ ਵਿਰੋਧ ਕਰਨ ਲੱਗੇ।

ਨਿਊਜ਼ੀਲੈਂਡ | ਅੰਮ੍ਰਿਤਧਾਰੀ ਗੋਰਾ | ਹੈਰਾਨ ਰਹਿ ਜਾਓਗੇ ਆਹ ਸੁਣਕੇ Louis Singh Khalsa

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਕੂਲੀ ਫੀਸ ਵਸੂਲਣ ਦੇ ਮਾਮਲੇ ਉੱਤੇ ਪ੍ਰਾਇਵੇਟ ਸਕੂਲਾਂ ਦੇ ਹੱਕ ਵਿਚ ਫੈਸਲਾ ਸੁਣਾਇਆ ਗਿਆ ਤਾਂ ਪੰਜਾਬ ਸਰਕਾਰ ਨੇ ਕੋਰਟ ਦੇ ਇਸ ਫੈਸਲੇ ਨੂੰ ਡਬਲ ਬੈਂਚ ਕੋਲ ਚੁਣੋਤੀ ਦੇਣ ਦਾ ਐਲਾਨ ਕਰ ਦਿੱਤਾ ਪਰ ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਸਰਕਾਰੀ ਵਕੀਲ ਨੇ ਜਾਣਬੁੱਝ ਕੇ ਕਮਜ਼ੋਰ ਦਲੀਲਾਂ ਰੱਖੀਆਂ। ਕੁਲ ਮਿਲਾ ਕੇ ਮਾਪੇ ਇਸ ਫ਼ੈਸਲੇ ਤੋਂ ਪ੍ਰੇਸ਼ਾਨ ਹਨ। ਹੁਣ ਹਾਈ ਕੋਰਟ ‘ਚ ਅਗਲੇ ਹਫ਼ਤੇ ਮਾਪਿਆਂ ਨੂੰ ਕੋਈ ਰਾਹਤ ਮਿਲਦੀ ਹੈ ਜਾਂ ਨਹੀਂ ਇਹ ਵੱਡਾ ਸਵਾਲ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button