Breaking NewsD5 specialNewsPunjab

ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ, ਫੀਸ ਭਰਨ ਤੋਂ ਪਹਿਲਾਂ ਆਹ ਸੁਣੋ | Private School Fees | High Court

ਬਰਨਾਲਾ : ਪ੍ਰਾਈਵੇਟ ਸਕੂਲਾਂ ਦੀ ਫੀਸ ਖਿਲਾਫ਼ ਮਾਪਿਆਂ ਵੱਲੋਂ ਲਗਾਤਾਰ ਰੋਸ ਜਤਾਇਆ ਜਾ ਰਿਹਾ ਹੈ। ਹਾਈ ਕੋਰਟ ਤੋਂ ਨਿੱਜੀ ਸਕੂਲਾਂ ਦੇ ਹੱਕ ‘ਚ ਆਏ ਫ਼ੈਸਲੇ ਤੋਂ ਬਾਅਦ ਬਰਨਾਲਾ ‘ਚ ਤਮਾਮ ਜਥੇਬੰਦੀਆਂ ਇਕਜੁੱਟ ਹੋਈਆਂ। ਇਸ ਦੌਰਾਨ ਬੱਚਿਆਂ ਦੇ ਮਾਪੇ ਵੀ ਸ਼ਾਮਲ ਹੋਏ। ਫ਼ੈਸਲਾ ਲਿਆ ਗਿਆ ਕਿ ਲੌਕਡਾਊਨ ਦੇ ਦੌਰਾਨ ਅਤੇ ਜਦ ਤੱਕ ਸਕੂਲ ਨਹੀਂ ਖੁੱਲ੍ਹਦੇ ਪ੍ਰਾਈਵੇਟ ਸਕੂਲਾਂ ਦਾ ਖਰਚਾ ਭਾਵੇਂ ਉਹ ਫੀਸ ਹੋਵੇ, ਟ੍ਰਾਂਸਪੋਰਟ ਦਾ ਖਰਚਾ ਹੋਵੇ ਜਾਂ ਹੋਰ ਕੋਈ ਵੀ ਖਰਚਾ ਮਾਪੇ ਨਹੀਂ ਭਰਨਗੇ। ਫੈਸਲਾ ਲਿਆ ਗਿਆ ਕਿ ਜੇਕਰ ਪ੍ਰਾਈਵੇਟ ਸਕੂਲ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰਨਗੇ ਤਾਂ ਇਸ ਦਾ ਜ਼ਬਰਦਸਤ ਵਿਰੋਧ ਕੀਤਾ ਜਾਵੇਗਾ ਤੇ ਸਮਾਂ ਆਉਣ ‘ਤੇ ਸੰਘਰਸ਼ ਵੀ ਵਿੱਢਿਆ ਜਾਵੇਗਾ।

ਨਿਊਜ਼ੀਲੈਂਡ | ਅੰਮ੍ਰਿਤਧਾਰੀ ਗੋਰਾ | ਹੈਰਾਨ ਰਹਿ ਜਾਓਗੇ ਆਹ ਸੁਣਕੇ Louis Singh Khalsa

ਦਰਅਸਲ ਬੀਤੇ ਦਿਨੀਂ ਹਾਈ ਕੋਰਟ ਨੇ ਪ੍ਰਾਈਵੇਟ ਸਕੂਲਾਂ ਦੇ ਹੱਕ ‘ਚ ਫੈਸਲਾ ਸੁਣਾਉਂਦਿਆਂ ਉਨ੍ਹਾਂ ਨੂੰ ਦਾਖ਼ਲਾ ਫ਼ੀਸ ਸਮੇਤ ਹੋਰ ਫੰਡ ਲੈ ਸਕਣ ਦੇ ਆਦੇਸ਼ ਜਾਰੀ ਕੀਤੇ ਸਨ। ਆਪਣੇ ਫ਼ੈਸਲੇ ‘ਚ ਹਾਈ ਕੋਰਟ ਨੇ ਕਿਹਾ ਸੀ ਕਿ ਕੋਰੋਨਾ ਵਾਇਰਸ ਕਾਰਨ ਲੱਗੇ ਲਾਕਡਾਊਨ ਦੌਰਾਨ ਸਾਰੇ ਵਿੱਦਿਅਕ ਅਦਾਰੇ ਬੰਦ ਹਨ ਪਰ ਸਾਰੇ ਵਿੱਦਿਅਕ ਅਦਾਰੇ ਇਸ ਸਮੇਂ ਦੌਰਾਨ ਦੀ ਦਾਖ਼ਲਾ ਫੀਸ, ਟਿਊਸ਼ਨ ਫੀਸ ਅਤੇ ਹੋਰ ਫੀਸ ਲੈ ਸਕਣਗੇ ਪਰ ਵਿੱਦਿਅਕ ਸੈਸ਼ਨ 2020-21 ਦੌਰਾਨ ਫੀਸਾਂ ‘ਚ ਵਾਧਾ ਨਹੀਂ ਕਰ ਸਕਣਗੇ ਪਰ ਮਾਪੇ ਏਸ ਫ਼ੈਸਲੇ ਨੂੰ ਮੰਨਣ ਲਈ ਤਿਆਰ ਨਹੀਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button