
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਮੁੜ ਪੰਜਾਬ ਵਿੱਚ ਛਾਪੇਮਾਰੀ ਕੀਤੀ। ਫਿਰੋਜ਼ਪੁਰ ਦੇ ਇੱਕ ਪ੍ਰਾਪਰਟੀ ਡੀਲਰ ਦੇ ਘਰ ਸਵੇਰੇ 6:30 ਪਹੁੰਚੀ। ਈਡੀ ਦੀ ਟੀਮ ਦੋ ਗੱਡੀਆਂ ਵਿੱਚ ਸਵਾਰ ਹੋ ਕੇ ਪਹੁੰਚੀ। ਕਰੋੜਾਂ ਰੁਪਏ ਦੀ ਪ੍ਰਾਪਰਟੀ ਦੇ ਲੈਣ ਦੇਣ ਵਿੱਚ ਉਕਤ ਪ੍ਰਾਪਰਟੀ ਡੀਲਰ ਸਰਗਰਮ ਰਹਿੰਦਾ ਸੀ।
ਡੀਲਰ ਦੀ ਵੱਡੇ ਵੱਡੇ ਪ੍ਰਾਪਰਟੀ ਦੇ ਲੈਣ ਦੇਣ ਵਿੱਚ ਸ਼ਮੂਲੀਅਤ ਹੈ। ਪਿਛਲੇ ਢਾਈ ਘੰਟੇ ਤੋਂ ਲਗਾਤਾਰ ਈਡੀ ਪੁੱਛਗਿਛ ਕਰ ਰਹੀ ਹੈ। ਮੌਕੇ ਉਤੇ ਪਹੁੰਚੀ ਪੰਜਾਬ ਪੁਲਿਸ ਨੂੰ ਈਡੀ ਨੇ ਵਾਪਸ ਭੇਜ ਦਿੱਤਾ। ਕਰੋੜਾਂ ਰੁਪਏ ਦੀ ਬੇਨਾਮੀ ਜਾਇਦਾਦ ਦੇ ਲੈਣ ਦੇਣ ਵਿੱਚ ਉਕਤ ਪ੍ਰਾਪਰਟੀ ਡੀਲਰ ਦੀ ਵਿਚੋਲਗੀ ਦੱਸੀ ਜਾ ਰਹੀ ਹੈ ਤੇ ਇਸ ਸਬੰਧੀ ਜਾਂਚ ਜਾਰੀ ਹੈ।
ਫਿਰੋਜ਼ਪੁਰ ਵਿੱਚ ਵੀਰਵਾਰ ਸਵੇਰੇ ਉਸ ਵੇਲੇ ਹਲਚਲ ਮਚ ਗਈ ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਇੱਕ ਪ੍ਰਾਪਰਟੀ ਡੀਲਰ ਦੇ ਘਰ ਜਾਂਚ ਲਈ ਪਹੁੰਚੀ। ਚਸ਼ਮਦੀਦਾਂ ਦੇ ਅਨੁਸਾਰ, ਟੀਮ ਦੇ ਪਹੁੰਚਦੇ ਹੀ ਇਲਾਕੇ ਵਿੱਚ ਚਰਚਾਵਾਂ ਸ਼ੁਰੂ ਹੋ ਗਈਆਂ ਅਤੇ ਵੱਡੀ ਗਿਣਤੀ ਵਿੱਚ ਲੋਕ ਮੌਕੇ ‘ਤੇ ਇਕੱਠੇ ਹੋ ਗਏ। ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਧਿਕਾਰੀਆਂ ਨੇ ਕਿਸੇ ਵੀ ਵਿਅਕਤੀ ਨੂੰ ਘਰ ਦੇ ਨੇੜੇ ਨਹੀਂ ਜਾਣ ਦਿੱਤਾ।
ਜਾਣਕਾਰੀ ਮੁਤਾਬਕ, ਇਹ ਰਿਹਾਇਸ਼ ਜੋਗਿੰਦਰ ਸਿੰਘ ਚਾਵਲਾ ਦੀ ਹੈ, ਜੋ ਸ਼ਹਿਰ ਵਿੱਚ ਪ੍ਰਾਪਰਟੀ ਦੇ ਕਾਰੋਬਾਰ ਨਾਲ ਜੁੜੇ ਹੋਏ ਹਨ। ਇਸ ਤੋਂ ਇਲਾਵਾ ਉਹ ਰੈਡੀਮੇਡ ਕੱਪੜਿਆਂ ਦੀ ਦੁਕਾਨ ਵੀ ਚਲਾਉਂਦੇ ਹਨ। ਈਡੀ ਦੀ ਟੀਮ ਨੇ ਘਰ ਵਿੱਚ ਮੌਜੂਦ ਦਸਤਾਵੇਜ਼ਾਂ ਅਤੇ ਹੋਰ ਰਿਕਾਰਡਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਸਬੰਧਤ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ।
ਸੂਤਰਾਂ ਅਨੁਸਾਰ, ਇਹ ਕਾਰਵਾਈ ਕਈ ਘੰਟਿਆਂ ਤੱਕ ਜਾਰੀ ਰਹੀ, ਪਰ ਇਸ ਦੌਰਾਨ ਕਿਸੇ ਵੀ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਨਹੀਂ ਕੀਤੀ। ਈਡੀ ਵੱਲੋਂ ਇਹ ਵੀ ਸਪੱਸ਼ਟ ਨਹੀਂ ਕੀਤਾ ਗਿਆ ਕਿ ਇਹ ਛਾਪੇਮਾਰੀ ਕਿਸ ਮਾਮਲੇ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ। ਇਸ ਕਾਰਨ ਸ਼ਹਿਰ ਵਿੱਚ ਦਿਨ ਭਰ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਚੱਲਦੀਆਂ ਰਹੀਆਂ। ਖ਼ਬਰ ਲਿਖੇ ਜਾਣ ਤੱਕ ਜਾਂਚ ਅਤੇ ਪੁੱਛਗਿੱਛ ਜਾਰੀ ਸੀ ਅਤੇ ਅਧਿਕਾਰਤ ਤੌਰ ‘ਤੇ ਕੋਈ ਹੋਰ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




