Breaking NewsD5 specialIndiaNewsPoliticsPunjab

ਪ੍ਰਿਯੰਕਾ ਤੇ ਰਾਹੁਲ ਦੇਣਗੇ ਸਿੱਧੂ ਨੂੰ ਵੱਡੀ ਜਿੰਮੇਵਾਰੀ, ਵਿਧਾਇਕਾਂ ਨੇ ਵੀ ਪਾਏ ਸਿੱਧੂ ਵੱਲ ਚਾਲੇ

ਅੰਮ੍ਰਿਤਸਰ : ਲੰਮੇ ਸਮੇਂ ਤੋਂ ਪੰਜਾਬ ਦੀ ਰਾਜਨੀਤੀ ‘ਚ ਚੁੱਪੀ ਸਾਧੇ ਬੈਠੇ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪੰਜਾਬ ਕੈਬਨਿਟ ‘ਚ ਮੁੜ ਵਾਪਸੀ ਦੇ ਆਸਾਰ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਜ਼ਲਦ ਸਿੱਧੂ ਉੱਚੇ ਰੈਂਕ ਦੇ ਨਾਲ ਪੰਜਾਬ ਦੀ ਕੈਬਨਿਟ ‘ਚ ਵਾਪਸੀ ਕਰਨਗੇ ਤੇ ਸ਼ਾਇਦ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਦੀ ਕੁਰਸੀ ਵੀ ਦਿੱਤੀ ਜਾ ਸਕਦੀ ਹੈ।

ਦਰਅਸਲ ਇਹ ਚਰਚਾ ਉਸ ਸਮੇਂ ਤੇਜ ਹੋਈ ਜਦ ਕਾਂਗਰਸ ਦੀ ਮੁੱਖ ਸਕੱਤਰ ਪ੍ਰਿਯੰਕਾ ਗਾਂਧੀ ਨੇ ਨਵੀਂ ਦਿੱਲੀ ਦੇ ਇੱਕ ਚੈਨਲ ਨਾਲ ਗੱਲਬਾਤ ਦੌਰਾਨ ਨਵਜੋਤ ਸਿੱਧੂ ਨੂੰ ਮੈਨਸਟ੍ਰੀਮ ‘ਚ ਲਿਆਉਣ ਦੀ ਗੱਲ ਕਹੀ। ਪਿਯੰਕਾ ਦੇ ਇਸ ਬਿਆਨ ਦੇ ਤੁਰੰਤ ਬਾਅਦ ਪੰਜਾਬ ਕਾਂਗਰਸ ‘ਚ ਅਟਕਲਾਂ ਤੇਜ਼ ਹੋ ਗਈਆਂ ਹਨ ਕਿ ਸਿੱਧੂ ਨੂੰ ਸੂਬੇ ਦੇ ਉਪ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਜਾ ਰਿਹਾ ਹੈ।

ਪ੍ਰਿਯੰਕਾ ਤੇ ਰਾਹੁਲ ਦੇਣਗੇ ਸਿੱਧੂ ਨੂੰ ਵੱਡੀ ਜਿੰਮੇਵਾਰੀ, ਵਿਧਾਇਕਾਂ ਨੇ ਵੀ ਪਾਏ ਸਿੱਧੂ ਵੱਲ ਚਾਲੇ (VIDEO)

ਇੱਥੇ ਜ਼ਿਕਰਯੋਗ ਹੈ ਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਇੱਕ ਨਿੱਜੀ ਅਖਬਾਰ ਨੂੰ ਦੱਸਿਆ ਸੀ ਕਿ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੁ ਦਾ ਅਸਤੀਫਾ ਮਨਜੂਰ ਨਹੀਂ ਕੀਤਾ। ਜਿਸ ਤੋਂ ਇੱਹ ਸਪੱਸ਼ਟ ਹੁੰਦਾ ਹੈ ਕਿ ਨਵਜੋਤ ਸਿੱਧੂ ਆਉਣ ਵਾਲੇ ਉਪ ਮੁੱਖ ਮੰਤਰੀ ਹੋ ਸਕਦੇ ਹਨ।

ਦੱਸ ਦੇਈਏ ਕਿ ਸਿਆਸੀ ਗਲਿਆਰਿਆਂ ‘ਚ ਇਹ ਚਰਚਾ ਜੋਰਾਂ ‘ਤੇ ਹੈ ਕਿ ਨਵਜੋਤ ਸਿੱਧੂ ਨੂੰ ਉਪ ਮੁੱਖ ਮੰਤਰੀ ਦਾ ਅਹੁਦਾ ਦੇ ਕੇ ਰਾਜਨੀਤੀ ‘ਚ ਵਾਪਿਸ ਲਿਆਇਆ ਜਾ ਰਿਹਾ ਹੈ। ਜਿਸ ਬਾਰੇ ਕਾਂਗਰਸ ਦੇ ਵਿਧਾਇਕ ਪ੍ਰਗਟ ਸਿੰਘ ਦਾ ਬੀਤੇ ਦਿਨ ਬਿਆਨ ਵੀ ਆਇਆ ਸੀ ਜਿਸ ‘ਚ ਉਨ੍ਹਾਂ ਨੇ ਨਵਜੋਤ ਸਿੱਧੁ ਨੂੰ ਕਾਂਗਰਸ ਦਾ ਵਫਾਦਾਰ ਸਿਪਾਹੀ ਦੱਸਿਆ।

ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ! 600 ਡੈਲੀਗੇਟਸ ਦਾ ਇੱਕ ਮੱਤ (Video)

ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਕਾਂਗਰਸ ਹਾਈਕਮਾਨ ਸਿੱਧੂ ਨੂੰ ਉੱਪ ਮੁੱਖ ਮੰਤਰੀ ਕਦੋਂ ਬਣਾ ਰਹੀ ਹੈ ਅਤੇ ਜੇਕਰ ਇਸ ਤਰ੍ਹਾਂ ਹੋਇਆ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਸਦਾ ਫਾਇਦਾ ਜ਼ਰੂਰ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button