Breaking NewsIndiaInternationalNews

ਪ੍ਰਿੰਸ ਸਲਮਾਨ ਨੇ ਕੀਤਾ ਐਲਾਨ – ਸਾਊਦੀ ਅਰਬ ਦੀਆਂ ਜੇਲਾਂ ਤੋਂ ਰਿਹਾਅ ਹੋਣਗੇ 850 ਭਾਰਤੀ ਕੈਦੀ

ਨਵੀਂ ਦਿੱਲੀ : ਭਾਰਤ ਦੇ ਦੌਰੇ ‘ਤੇ ਆਏ ਸਾਊਦੀ ਅਰਬ ਦੇ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਆਪਣੇ ਦੇਸ਼ ਦੀਆਂ ਜੇਲਾਂ ‘ਚ ਬੰਦ 850 ਭਾਰਤੀ ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਵਿਦੇਸ਼ੀ ਮੰਤਰਾਲੇ ਦੇ ਬੁਲਾਰੇ ਨੇ ਟਵੀਟ ਕਰਕੇ ਦਿੱਤੀ ਹੈ। ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੇਨਤੀ ’ਤੇ ਇਹ ਹੁਕਮ ਦਿਤੇ ਹਨ। ਦੋਵਾਂ ਦੇਸ਼ਾਂ ਵਿਚਕਾਰ ਲੰਮੀ ਵਾਰਤਾ ਤੋਂ ਬਾਅਦ ਭਾਰਤ ਵਲੋਂ ਸਾਊਦੀ ਨਾਗਰਿਕਾਂ ਲਈ ਈ-ਵੀਜ਼ਾ ਸਹੂਲਤ ਦੇਣ ਦਾ ਵੀ ਐਲਾਨ ਕੀਤਾ ਗਿਆ।

Read Also ‘ਸਊਦੀ ਅਰਬ ਨੂੰ ਹਥਿਆਰਾਂ ਦੀ ਸਪਲਾਈ ਰੱਦ ਕਰ ਸਕਦਾ ਹੈ ਕੈਨੇਡਾ’

ਵਿਦੇਸ਼ ਮਾਮਲਿਆਂ ਬਾਰੇ ਮੰਤਰਾਲੇ ਦੇ ਸਕੱਤਰ ਟੀ.ਐਸ. ਤਿਰੁਮੂਰਤੀ ਨੇ ਦੱਸਿਆ ਕਿ ਸਾਊਦੀ ਅਰਬ ਨੇ ਉੱਥੇ ਇਕ ਵਿਦੇਸ਼ੀ ਕੰਪਨੀ ਬੰਦ ਹੋਣ ਕਰ ਕੇ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਭਾਰਤੀ ਕਾਮਿਆਂ ਨਾਲ ਸਬੰਧਤ ਮੁੱਦੇ ਸੁਲਝਾਉਣ ਦੀ ਹਾਮੀ ਭਰੀ ਹੈ। ਪੁਲਵਾਮਾ ਵਿਚ ਅੱਤਵਾਦੀ ਹਮਲੇ ਨੂੰ ਲੈ ਕੇ ਦੁਨੀਆ ਭਰ ਦੇ ਅਹਿਮ ਦੇਸ਼ਾਂ ਵਲੋਂ ਭਾਰਤ ਨੂੰ ਸਹਿਯੋਗ ਦਾ ਭਰੋਸਾ ਦਿਤੇ ਜਾਣ ਦੇ ਵਿਚ ਸਾਊਦੀ ਅਰਬ ਨੇ ਵੀ ਅੱਤਵਾਦ ਦੇ ਵਿਰੁਧ ਜੰਗ ਵਿਚ ਸਾਥ ਦੇਣ ਦਾ ਵਾਅਦਾ ਕੀਤਾ ਹੈ।

ਸਾਊਦੀ ਕਰਾਉਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਅੱਤਵਾਦ ਦੇ ਮਸਲੇ ਉਤੇ ਕਿਹਾ ਕਿ ਅਸੀ ਭਾਰਤ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹਾਂ। ਸਲਮਾਨ ਨੇ ਕਿਹਾ ਕਿ ਅਸੀ ਇੰਟੈਲੀਜੈਂਸ ਤੋਂ ਲੈ ਕੇ ਹੋਰ ਚੀਜ਼ਾਂ ਤੱਕ ਭਾਰਤ ਦਾ ਸਾਥ ਦੇਣ ਨੂੰ ਤਿਆਰ ਹਾਂ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਪੁਲਵਾਮਾ ਹਮਲੇ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਹ ਹਮਲਾ ਦੁਨੀਆਂ ਵਿਚ ਫੈਲੇ ਅੱਤਵਾਦੀ ਖ਼ਤਰੇ ਦੀ ਨਿਸ਼ਾਨੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button