Press ReleasePunjabTop News

ਪ੍ਰੀਤਮ ਸਿੰਘ ਕੁਮੇਦਾਨ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੀਤਮ ਸਿੰਘ ਕੁਮੇਦਾਨ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰੀਤਮ ਸਿੰਘ ਕੁਮੇਦਾਨ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਲਈ ਵੱਡਾ ਯੋਗਦਾਨ ਪਾਇਆ ਅਤੇ ਉਹ ਸੂਬਿਆਂ ਨੂੰ ਵਧੇਰੇ ਅਧਿਕਾਰ ਦੇਣ ਲਈ ਹਮੇਸ਼ਾ ਅਵਾਜ਼ ਚੁੱਕਦੇ ਰਹੇ।

Bandi Singh Rehai ਲਈ CM Mann ਦਾ ਵੱਡਾ ਐਲਾਨ, ਹੁਣ ਗੈਂਗਸਟਰਵਾਦ ਹੋਊ ਖ਼ਤਮ | D5 Channel Punjabi

ਉਨ੍ਹਾਂ ਕਿਹਾ ਕਿ ਕੁਮੇਦਾਨ ਪੰਜਾਬ ਦੇ ਮਸਲਿਆਂ ਨੂੰ ਸਮਰਪਿਤ ਸ਼ਖ਼ਸੀਅਤ ਸਨ, ਜਿਨ੍ਹਾਂ ਵੱਲੋਂ ਪਾਣੀਆਂ ਦੀ ਰਾਖੀ ਲਈ ਨਿਭਾਈ ਭੂਮਿਕਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੁਮੇਦਾਨ ਦਾ ਅਕਾਲ ਚਲਾਣਾ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੰਜਾਬ ਤੇ ਪੰਜਾਬੀਆਂ ਲਈ ਵੱਡਾ ਘਾਟਾ ਹੈ ਜੋ ਪੂਰਾ ਨਹੀਂ ਹੋ ਸਕਦਾ। ਐਡਵੋਕੇਟ ਧਾਮੀ ਨੇ ਪ੍ਰੀਤਮ ਸਿੰਘ ਕੁਮੇਦਾਨ ਦੇ ਪਰਿਵਾਰ ਨਾਲ ਦੁੱਖ ਦਾ ਇਜਹਾਰ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button