PunjabTop News

ਪ੍ਰੋਜੈਕਟ ‘ਜੀਵਨਜੋਤ’ ਤਹਿਤ 39 ਬੱਚੇ ਬਾਲ ਭਿਖਿਆ ਵਿੱਚੋਂ ਰੈਸਕਿਊ

ਪੰਜਾਬ ਸਰਕਾਰ ਵੱਲੋਂ ਬਾਲ ਭਿਖਿਆ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਬੱਚਿਆਂ ਨੂੰ ਸੁਰੱਖਿਅਤ ਬਚਪਨ ਮੁਹੱਈਆ ਕਰਵਾਉਣ ਲਈ ਚਲਾਏ ਜਾ ਰਹੇ ਪ੍ਰੋਜੈਕਟ ‘ਜੀਵਨਜੋਤ’ ਤਹਿਤ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁਹਿੰਮ ਤਹਿਤ 195 ਹਾਟਸਪਾਟਾਂ ’ਤੇ 82 ਵਿਸ਼ੇਸ਼ ਰੇਡਾਂ ਕਰਕੇ 39 ਬੱਚਿਆਂ ਨੂੰ ਬਾਲ ਭਿਖਿਆ ਵਿੱਚੋਂ ਰੈਸਕਿਊ ਕੀਤਾ ਗਿਆ ਹੈ।ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਬੱਚੇ ਨੂੰ ਭਿਖਿਆ, ਸ਼ੋਸ਼ਣ ਅਤੇ ਅਸੁਰੱਖਿਆ ਤੋਂ ਮੁਕਤ ਕਰਕੇ ਸੁਰੱਖਿਆ, ਸਿੱਖਿਆ ਅਤੇ ਸਨਮਾਨ ਨਾਲ ਭਰਪੂਰ ਜੀਵਨ ਦੇਣ ਲਈ ਵਚਨਬੱਧ ਹੈ। ਇਸੇ ਉਦੇਸ਼ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸਾਂ ਰਾਹੀਂ ‘ਜੀਵਨਜੋਤ’ ਪ੍ਰੋਜੈਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਵੱਖ-ਵੱਖ ਦਿਨਾਂ ਅਤੇ ਸਮਿਆਂ ਦੌਰਾਨ ਕੀਤੀਆਂ ਗਈਆਂ ਰੇਡਾਂ ਵਿੱਚ ਰੈਸਕਿਊ ਕੀਤੇ ਗਏ ਸਾਰੇ 39 ਬੱਚਿਆਂ ਨੂੰ ਸਬੰਧਤ ਬਾਲ ਭਲਾਈ ਕਮੇਟੀਆਂ ਅੱਗੇ ਪੇਸ਼ ਕੀਤਾ ਗਿਆ। ਦਸਤਾਵੇਜ਼ਾਂ ਅਤੇ ਪਰਿਵਾਰਕ ਪਛਾਣ ਦੀ ਤਸਦੀਕ ਤੋਂ ਬਾਅਦ 27 ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਦੇ ਸਪੁਰਦ ਕੀਤਾ ਗਿਆ, ਜਦਕਿ 12 ਬੱਚਿਆਂ ਨੂੰ ਬਾਲ ਘਰਾਂ ਵਿੱਚ ਸੁਰੱਖਿਅਤ ਰੱਖਿਆ ਗਿਆ ਹੈ। ਇਨ੍ਹਾਂ ਬੱਚਿਆਂ ਨੂੰ ਪਰਿਵਾਰਕ ਰਿਸ਼ਤੇ ਦੀ ਪੂਰੀ ਤਸਦੀਕ ਤੋਂ ਬਾਅਦ ਹੀ ਪਰਿਵਾਰਾਂ ਦੇ ਹਵਾਲੇ ਕੀਤਾ ਜਾਵੇਗਾ।195 ਹਾਟਸਪਾਟਾਂ ’ਤੇ 82 ਵਿਸ਼ੇਸ਼ ਰੇਡਾਂਮੰਤਰੀ ਨੇ ਦੱਸਿਆ ਕਿ ਰੈਸਕਿਊ ਕੀਤੇ ਬੱਚਿਆਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਵੀ ਕਦਮ ਚੁੱਕੇ ਜਾ ਰਹੇ ਹਨ। 6 ਬੱਚਿਆਂ ਦੇ ਸਕੂਲਾਂ ਵਿੱਚ ਦਾਖਲੇ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਹੋਰ 6 ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ ਨਾਲ ਜੋੜਨ ਦੀ ਕਾਰਵਾਈ ਜਾਰੀ ਹੈ। ਇਸ ਨਾਲ ਬੱਚਿਆਂ ਨੂੰ ਪੋਸ਼ਣ, ਸ਼ੁਰੂਆਤੀ ਸਿੱਖਿਆ ਅਤੇ ਸਰਵਪੱਖੀ ਵਿਕਾਸ ਦੇ ਮੌਕੇ ਮੁਹੱਈਆ ਹੋਣਗੇ।ਅੰਕੜਿਆਂ ਅਨੁਸਾਰ ਤਰਨ ਤਾਰਨ ਜ਼ਿਲ੍ਹੇ ਵਿੱਚੋਂ ਸਭ ਤੋਂ ਵੱਧ 10 ਬੱਚੇ ਰੈਸਕਿਊ ਕੀਤੇ ਗਏ। ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ 9, ਲੁਧਿਆਣਾ ਤੋਂ 7 ਅਤੇ ਐਸ.ਏ.ਐਸ. ਨਗਰ ਤੋਂ 5 ਬੱਚਿਆਂ ਨੂੰ ਬਾਲ ਭਿਖਿਆ ਵਿੱਚੋਂ ਮੁਕਤ ਕਰਵਾਇਆ ਗਿਆ।ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਬੱਚੇ ਦਾ ਸਥਾਨ ਸੜਕ ’ਤੇ ਨਹੀਂ, ਸਗੋਂ ਸਕੂਲ, ਆਂਗਣਵਾੜੀ ਅਤੇ ਪਰਿਵਾਰ ਦੇ ਸੁਰੱਖਿਅਤ ਮਾਹੌਲ ਵਿੱਚ ਹੈ। ਉਨ੍ਹਾਂ ਕਿਹਾ ਕਿ ਬਾਲ ਭਿਖਿਆ ਨੂੰ ਖ਼ਤਮ ਕਰਨ ਲਈ ਅਜਿਹੀਆਂ ਮੁਹਿੰਮਾਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਬੱਚੇ ਨੂੰ ਭਿਖਿਆ ਮੰਗਦਿਆਂ ਜਾਂ ਕਿਸੇ ਹੋਰ ਅਸੁਰੱਖਿਅਤ ਸਥਿਤੀ ਵਿੱਚ ਦੇਖਿਆ ਜਾਵੇ ਤਾਂ ਤੁਰੰਤ ਸਬੰਧਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਬਾਲ ਭਲਾਈ ਕਮੇਟੀ ਜਾਂ ਚਾਈਲਡ ਹੈਲਪਲਾਈਨ 1098 ’ਤੇ ਸੂਚਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇੱਕ ਸੂਚਨਾ ਕਿਸੇ ਬੱਚੇ ਦਾ ਬਚਪਨ ਬਚਾਉਣ ਦੇ ਨਾਲ-ਨਾਲ ਉਸ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button