ਪੰਚਾਇਤੀ ਚੋਣਾਂ ਦਸੰਬਰ ਵਿੱਚ ਕਰਵਾਉਣ ਲਈ ਹਰਕਤ ‘ਚ ਆਈ ਕੈਪਟਨ ਸਰਕਾਰ
ਚੰਡੀਗੜ੍ਹ : ਪੰਜਾਬ ਸਰਕਾਰ ਨੇ 15 ਦਸੰਬਰ ਤੱਕ ਪੰਚਾਇਤੀ ਚੋਣਾਂ ਕਰਾਉਣ ਦੀ ਤਿਆਰੀ ਖਿੱਚ ਲਈ ਹੈ। ਸਰਕਾਰ ਨੇ ਇਸ ਬਾਰੇ ਚੋਣ ਮਿਸ਼ਨ ਨੂੰ ਚਿੱਠੀ ਲਿਖ ਦਿੱਤੀ ਹੈ। ਇਸ ਦੇ ਨਾਲ ਹੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਹਰਕਤ ਵਿੱਚ ਆ ਗਿਆ ਹੈ। ਜੁਲਾਈ ਵਿੱਚ ਭੰਗ ਹੋਈ ਪੰਚਾਇਤਾਂ ਦੀ ਚੋਣ ਦਸੰਬਰ ਵਿੱਚ ਹਰ ਹਾਲਤ ਵਿੱਚ ਕਰਾਉਣੀ ਲਾਜ਼ਮੀ ਹੈ। ਵਿਭਾਗ ਵੱਲੋਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਪੰਚਾਂ ਦੀ ਚੋਣ ਦੇ ਰਾਖਵੇਂਕਰਨ ਦਾ ਕੰਮ ਅੱਜ 15 ਨਵੰਬਰ ਤੱਕ ਮੁਕੰਮਲ ਕਰਕੇ ਨੋਟੀਫ਼ਿਕੇਸ਼ਨ ਜਾਰੀ ਕਰਨ ਲਈ ਆਖਿਆ ਹੈ।
Read Also ਐਸਜੀਪੀਸੀ ਚੋਣਾਂ ਨੂੰ ਲੈ ਕੇ ਫੂਲਕਾ ਨੇ ਪੀਐੱਮ ਮੋਦੀ ਨੂੰ ਲਿਖੀ ਚਿੱਠੀ
ਵਿਭਾਗੀ ਸੂਤਰਾਂ ਅਨੁਸਾਰ ਚੋਣ ਕਮਿਸ਼ਨ ਕਿਸੇ ਵੀ ਸਮੇਂ ਪੰਚਾਇਤੀ ਚੋਣਾਂ ਦਾ ਐਲਾਨ ਕਰ ਸਕਦਾ ਹੈ। ਪੰਚਾਇਤ ਵਿਭਾਗ ਦੇ ਵਿੱਤੀ ਕਮਿਸ਼ਨਰ ਅਨੁਰਾਗ ਵਰਮਾ ਨੇ ਦੱਸਿਆ ਕਿ ਪੰਚਾਇਤ ਵਿਭਾਗ ਪੰਚਾਇਤੀ ਚੋਣਾਂ ਕਰਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਵਿਭਾਗੀ ਕਾਰਵਾਈਆਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੰਚਾਇਤਾਂ ਜੁਲਾਈ ਵਿੱਚ ਭੰਗ ਕੀਤੀਆਂ ਗਈਆਂ ਸੀ। ਵਿਭਾਗ ਵੱਲੋਂ ਰਾਜ ਦੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ 15 ਦਸੰਬਰ ਤੱਕ ਚੋਣਾਂ ਕਰਾਏ ਜਾਣ ਲਈ ਆਖ ਦਿੱਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.