Breaking NewsD5 specialNewsPunjab

ਪੰਚਾਇਤੀ ਜ਼ਮੀਨ ਐਕਵਾਇਰ ਹੋਣ ਤੋਂ ਰੋਕਣ ਵਾਲੇ ਕਿਸਾਨਾਂ ਤੇ ਪਰਚਾ ਦਰਜ ਕਰੂ Sarkar!

ਚੰਡੀਗੜ੍ਹ : ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਸਾਲ 2020-21 ਦੇ ਲਈ ਫਰਵਰੀ ‘ਚ ਬਜਟ ਪੇਸ਼ ਕੀਤਾ ਗਿਆ ਸੀ। ਇਸ ਬਜਟ ਵਿੱਚ ਕੈਪਟਨ ਸਰਕਾਰ ਨੇ ਸੂਬੇ ‘ਚ ਰੁਜ਼ਗਾਰ ਪੈਦਾ ਕਰਨ ਦਾ ਦਾਅਵਾ ਕੀਤਾ। ਕੈਪਟਨ ਸਰਕਾਰ ਮੁਤਾਬਕ ਇਸ ਸਾਲ 1 ਲੱਖ 50 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 70,000 ਦੇ ਕਰੀਬ ਬੇਰੁਜ਼ਗਾਰ ਨੌਜਵਾਨਾਂ ਦੀ ਕੌਂਸਲਿੰਗ ਕਰਕੇ ਉਨ੍ਹਾਂ ਨੂੰ ਨੌਕਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕੈਪਟਨ ਸਰਕਾਰ ਨੇ ਸੂਬੇ ਦੇ ਸਰਕਾਰੀ ਕਰਮਚਾਰੀਆਂ ਦੀ ਸੇਵਾਮੁਕਤੀ ਉਮਰ ਦੇ ਵਿੱਚ ਵੀ ਦੋ ਸਾਲ ਘਟਾ ਦਿੱਤੇ ਹਨ।

ਪੰਚਾਇਤੀ ਜ਼ਮੀਨ ਐਕਵਾਇਰ ਹੋਣ ਤੋਂ ਰੋਕਣ ਵਾਲੇ ਕਿਸਾਨਾਂ ਤੇ ਪਰਚਾ ਦਰਜ ਕਰੂ Sarkar! Wazirabad | D5 Channel Punjabi

ਪੰਜਾਬ ਸਰਕਾਰ ਦੇ ਮੁਲਾਜ਼ਮ ਹੁਣ 58 ਸਾਲ ਤੱਕ ਹੀ ਨੌਕਰੀ ਕਰਕੇ ਰਿਟਾਇਰ ਹੋਣਗੇ ਨਾਲ ਵੀ ਸੂਬਾਈ ਵਿਧਾਨ ਸਭਾ ਚੋਣਾਂ ਦਾ ਸਮਾਂ ਵੀ ਨੇੜੇ ਆ ਰਿਹਾ ਅਜਿਹੀ ਪਹਿਲਾਂ ਹੀ ਉਮੀਦ ਲਗਾਈ ਜਾ ਰਹੀ ਸੀ ਕਿ ਨੌਜਵਾਨ ਵੋਟਰਾਂ ਨੂੰ ਲੁਭਾਉਣ ਦੀ ਸਰਕਾਰ ਪੂਰੀ ਕੋਸ਼ਿਸ਼ ਕਰੇਗੀ। ਇਸ ਤੋਂ ਇਲਾਵਾ ਸੂਬੇ ‘ਚ ਤਿੰਨ ਜਗ੍ਹਾ ਤੇ ਇੰਡਸਟਰੀਅਲ ਹੱਬ ਵੀ ਬਣਾਈ ਜਾਵੇ ਇਹ ਹੱਬ ਇੱਕ ਇੱਕ ਹਜ਼ਾਰ ਏਕੜ ‘ਚ ਬਣਾਈ ਜਾਵੇਗੀ। ਇਨ੍ਹਾਂ ‘ਚ ਲੁਧਿਆਣਾ ਦੇ ਮੱਤੇਵਾਲ ਵਿੱਚ ਕੱਪੜਾ ਮਿੱਲ ਬਠਿੰਡਾ ‘ਚ ਗਰੀਨ ਇੰਡਸਟਰੀ ਅਤੇ ਫਤਿਹਗੜ੍ਹ ਸਾਹਿਬ ਦੀ ਵਜ਼ੀਰਾਬਾਦ ਦਵਾਈਆਂ ਦੀ ਫੈਕਟਰੀ ਲਗਾਈ ਜਾਵੇਗੀ ਸਰਕਾਰ ਦਾ ਅਨੁਮਾਨ ਹੈ ਕਿ ਅਜਿਹੀਆਂ ਹੱਬਾ ਦੇ ਨਾਲ ਦਸ ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button