ਪੰਚਾਇਤੀ ਜ਼ਮੀਨਾਂ ਛੁਡਾਉਣ ਦੇ ਮਾਮਲੇ ‘ਤੇ ਰਾਜੇਵਾਲ ਦਾ ਸਰਕਾਰ ਖਿਲਾਫ਼ ਬਿਆਨ
ਸਮਰਾਲਾ/ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਪੰਚਾਇਤੀ ਜ਼ਮੀਨਾਂ ਛੁਡਾਉਣ ਸਬੰਧੀ ਨਿਸ਼ਾਨੇ ਸਾਧੇ ਹਨ। ਰਾਜੇਵਾਲ ਨੇ ਕਿਹਾ ਕਿ ਸਰਕਾਰ ਗਰੀਬ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।
Mohali ਮਾਮਲੇ ‘ਚ ਆਇਆ ਨਵਾਂ ਮੋੜ, ਫੋਜ ਦੇ ਵੱਡੇ ਅਫ਼ਸਰ ਨੇ ਖੋਲ੍ਹਤੇ ਸਾਰੇ ਪਰਦੇ | D5 Channel Punjabi
ਰਾਜੇਵਾਲ ਨੇ ਇਹ ਵੀ ਕਿਹਾ ਕਿ ਸਾਰਿਆਂ ਨੂੰ ਇਸ ਗੱਲ ਦਾ ਪਤਾ ਹੈ ਕਿ ਚੰਡੀਗੜ੍ਹ, ਨਿਊ ਚੰਡੀਗੜ੍ਹ, ਮੋਹਾਲੀ, ਜ਼ੀਰਕਪੁਰ ਅਤੇ ਨਵਾਂ ਗਾਓਂ ਦੀਆਂ ਸਾਰੀਆਂ ਸਰਕਾਰੀ ਜ਼ਮੀਨਾਂ ’ਤੇ ਰਾਜ ਦੇ ਨੇਤਾਵਾਂ ਅਤੇ ਹੋਰ ਕਈ ਵੱਡੇ ਅਧਿਕਾਰੀਆਂ ਦਾ ਕਬਜ਼ਾ ਹੈ ਨਾ ਕਿ ਕਿਸਾਨਾਂ ਦਾ।
ਲਓ ਸਰਕਾਰ ਨੇ ਕਰਤਾ ਉਹੀ ਕੰਮਜਿਸ ਦੀ ਸੀ ਲੋਕਾਂ ਨੂੰ ਉਡੀਕ| D5 Channel Punjabi
ਰਾਜੇਵਾਲ ਨੇ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਕਮਿਸ਼ਨ ਅਤੇ ਸਾਬਕਾ ਡੀ.ਜੀ.ਪੀ. ਚੰਦਰ ਸ਼ੇਖਰ ਦੀਆਂ ਰਿਪੋਰਟਾਂ ਵਿੱਚ ਇਸ ਵੱਡੇ ਘਪਲੇ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੋਈ ਹੈ। ਰਾਜੇਵਾਲ ਨੇ ਇਹ ਵੀ ਕਿਹਾ ਕਿ ਸਰਕਾਰ ਵੱਡੇ ਮਹਾਰਥੀਆਂ ‘ਤੇ ਕਾਰਵਾਈ ਕਰਨ ਤੋਂ ਝਿਜਕ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.