Press ReleasePunjabTop News

ਪੰਜਾਬੀਆਂ ਦੀ ਮੇਜ਼ਬਾਨੀ ਸਦਕਾ ਸੂਬੇ ਵਿੱਚ ਹੋਮ ਅਤੇ ਫਾਰਮ ਸਟੇਅ ਦੀਆਂ ਅਥਾਹ ਸੰਭਾਵਨਾਵਾਂ

ਪੰਜਾਬ ਸੈਰ-ਸਪਾਟਾ ਖੇਤਰ ਵਿੱਚ ਨਵੀਆਂ ਉਚਾਈਆਂ ਛੂਹੇਗਾ

ਐਸ.ਏ.ਐਸ. ਨਗਰ/ਚੰਡੀਗੜ੍ਹ: ਈਕੋ ਅਤੇ ਫਾਰਮ ਟੂਰਿਜ਼ਮ ਦੀ ਸਫਲਤਾਪੂਰਵਕ ਸ਼ੁਰੂਆਤ ਕਰਦਿਆਂ ਸੈਰ-ਸਪਾਟੇ ਪ੍ਰਤੀ ਪੰਜਾਬ ਦੀ ਵਚਨਬੱਧਤਾ ਤਹਿਤ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਆਪਣੀ ਕਿਸਮ ਦੇ ਪਹਿਲੇ ‘ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ-2023’ ਦੌਰਾਨ ਸੈਰ-ਸਪਾਟੇ ਦੀਆਂ ਅਣਛੋਹੀਆਂ ਸੰਭਾਵਨਾਵਾਂ ‘ਤੇ ਇੱਕ ਮਹੱਤਵਪੂਰਨ ਸੈਸ਼ਨ ਕਰਵਾਇਆ ਗਿਆ। ਈਕੋ ਅਤੇ ਫਾਰਮ ਟੂਰਿਜ਼ਮ ‘ਤੇ ਇਸ ਸੈਸ਼ਨ ਨੇ ਸੂਬੇ ਦੀ ਅਮੀਰ ਖੇਤੀਬਾੜੀ ਵਿਰਾਸਤ ਅਤੇ ਕੁਦਰਤੀ ਸੁੰਦਰਤਾ ਨੂੰ ਉਜਾਗਰ ਕੀਤਾ ਜਿਸ ਨਾਲ ਇਹ ਵਿਸ਼ਵ ਭਰ ਦੇ ਵਾਤਾਵਰਣ ਅਤੇ ਖੇਤੀ ਸੈਰ-ਸਪਾਟਾ ਪ੍ਰੇਮੀਆਂ ਲਈ ਇੱਕ ਪਸੰਦੀਦਾ ਸਥਾਨ ਬਣ ਗਿਆ। ਪੰਜਾਬੀਆਂ ਦੀ ਮੇਜ਼ਬਾਨੀ ਸਦਕਾ ਸੂਬੇ ਵਿੱਚ ਹੋਮ ਅਤੇ ਫਾਰਮ ਸਟੇਅ ਦੀਆਂ ਅਥਾਹ ਸੰਭਾਵਨਾਵਾਂ ਹਨ।
Ik Meri vi Suno : ਮਹਿੰਗੀ ਹੋਈ ਸ਼ਰਾਬ, CM Mann ਦੇ ਘਰ ਅੱਗੇ ਲੱਗਿਆ ਧਰਨਾ | D5 Channel Punjabi
ਇਸ ਮਹੱਤਵਪੂਰਨ ਸੈਸ਼ਨ ਦਾ ਸੰਚਾਲਨ ਕਰਦਿਆਂ ਸ੍ਰੀ ਪ੍ਰਸਾਦ ਰੈਬਾਪ੍ਰਗਾਡਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੈਰ-ਸਪਾਟਾ ਖੇਤਰ ਦੇ ਸਰਬਪੱਖੀ ਅਤੇ ਟਿਕਾਊ ਵਿਕਾਸ, ਰੋਜ਼ਗਾਰ ਸਿਰਜਣ ਨੂੰ ਹੁਲਾਰਾ ਦੇਣ ਅਤੇ ਇਸ ਦੀ ਆਰਥਿਕ ਖੁਸ਼ਹਾਲੀ ਵਾਸਤੇ ਨਵੇਂ ਰਾਹ ਖੋਲ੍ਹਣ ਲਈ ਵਚਨਬੱਧ ਹੈ। ਇਸ ਸੈਸ਼ਨ ਦਾ ਉਦੇਸ਼ ਅਣਛੋਹੀਆਂ ਥਾਵਾਂ, ਈਕੋ ਅਤੇ ਐਡਵੈਂਚਰ ਟੂਰਿਜ਼ਮ ਦੇ ਅਨੁਭਵਾਂ ਨੂੰ ਉਤਸ਼ਾਹਿਤ ਕਰਨਾ ਹੈ। ਇਸ ਸੈਸ਼ਨ ਵਿੱਚ ਹਿੱਸਾ ਲੈਂਦਿਆਂ ਕਿੱਕਰ ਲੌਂਜ ਦੇ ਸੀਈਓ ਅਮਰਿੰਦਰ ਸਿੰਘ ਚੋਪੜਾ ਨੇ ਕਿਹਾ ਕਿ ਪੰਜਾਬ ਕੁਦਰਤ ਦੇ ਖਜ਼ਾਨੇ ਨਾਲ ਭਰਿਆ ਹੋਇਆ ਹੈ ਅਤੇ ਇਹ ਸੂਬੇ ਵਿੱਚ ਮਾਨਵਤਾ ਅਤੇ ਜੰਗਲੀ ਜੀਵਾਂ ਦੀ ਸਹਿ-ਹੋਂਦ ਦੇ ਨਾਲ-ਨਾਲ ਜਲ ਸੰਸਕ੍ਰਿਤੀ ਲਈ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਸੂਬਾ ਆਪਣੇ ਟਿਕਾਊ ‘ਈਕੋ ਐਂਡ ਫਾਰਮ ਟੂਰਿਜ਼ਮ’ ਰਾਹੀਂ ਹਰ ਰੋਜ਼ ‘ਪੰਜਾਬੀਅਤ’ ਦਾ ਜਸ਼ਨ ਮਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਅਤ ਦੀ ਅਸਲੀ ਭਾਵਨਾ ਪੰਜਾਬ ਦੇ ਪਿੰਡਾਂ ਵਿੱਚ ਝਲਕਦੀ ਹੈ ਅਤੇ ਇਹ ਜ਼ਰੂਰੀ ਹੈ ਕਿ ਅਸੀਂ ਪੰਜਾਬ ਦੇ ਪੇਂਡੂ ਖੇਤਰ ਦੇ ਸੈਰ-ਸਪਾਟੇ ਦੀਆਂ ਸੰਭਾਵਨਾਵਾਂ ਨੂੰ ਆਲਮੀ ਆਗੂਆਂ ਅੱਗੇ ਪ੍ਰਦਰਸ਼ਿਤ ਕਰੀਏ।
Sidhu ਦੇ ਬਿਆਨ ’ਤੇ ਕਾਂਗਰਸੀ ਲੀਡਰ ਦਾ ਜਵਾਬ! ਮੁੜ ਪਿਆ ਨਵਾਂ ਕਲੇਸ਼! |Bharat Bhushan Ashu |D5 Channel Punjabi
ਇਸ ਦੌਰਾਨ ਸਿਟਰਸ ਕਾਉਂਟੀ ਦੇ ਸੰਸਥਾਪਕ ਹਰਕੀਰਤ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਫਾਰਮ ਸਟੇਅ ਅਤੇ ਹੋਮ ਸਟੇਅ ਸੱਭਿਆਚਾਰ ਨੂੰ ਪਿਆਰ ਕਰਨ ਵਾਲਿਆਂ ਲਈ ਪ੍ਰਸਿੱਧ ਬਦਲ ਬਣ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪਿੰਡਾਂ ਵਿੱਚ ਵਸਦਾ ਹੈ ਅਤੇ ਅੱਜ ਇਸ ਸੰਮੇਲਨ ਦੇ ਉਦਘਾਟਨੀ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਨਾਲ ਸਬੰਧਤ ਹਰੇਕ ਪਿੰਡ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਸੈਲਾਨੀ ਸ਼ਾਂਤਮਈ ਖੇਤਰਾਂ ਵਿੱਚ ਛੁੱਟੀਆਂ ਬਿਤਾਉਣਾ ਚਾਹੁੰਦੇ ਹਨ ਅਤੇ ਸੂਬਾ ਸਰਕਾਰ ਨੇ ਇਸ ਨੂੰ ਸਮਝਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਫਾਰਮ ਟੂਰਿਜ਼ਮ ਔਰਤਾਂ ਲਈ ਵੀ ਰੋਜ਼ਗਾਰ ਦਾ ਇੱਕ ਵਧੀਆ ਸਰੋਤ ਹੈ। ਖੇਤੀ ਸੈਰ-ਸਪਾਟੇ ਦੇ ਇਨੋਵੇਟਰ ਪਾਂਡੁਰੰਗ ਤਵਾਰੇ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਖੇਤੀਬਾੜੀ ਸੈਰ-ਸਪਾਟੇ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ, ਜਿਸ ਨਾਲ ਕਿਸਾਨਾਂ ਦੀ ਆਮਦਨ ਕਈ ਗੁਣਾ ਵੱਧ ਸਕਦੀ ਹੈ।

Parminder Jhota ਦੀ ਹੋਈ ਜਿੱਤ, ਜਸ਼ਨ ਮਨਾਉਣ ਦੀ ਹੋਈ ਤਿਆਰੀ, ਅਦਾਲਤ ਨੇ ਸੁਣਾਇਆ ਫ਼ੈਸਲਾ | D5 Channel Punjabi

ਉਨ੍ਹਾਂ ਨੇ ਮਹਿਲਾ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਸੈਰ-ਸਪਾਟੇ ਦੀਆਂ ਸੰਭਾਵਨਾਵਾਂ ਦੀ ਪਛਾਣ ਕਰਨ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਖੇਤੀਬਾੜੀ ਸੈਰ ਸਪਾਟੇ ਦੇ ਹੋਰ ਪਹਿਲੂਆਂ ਬਾਰੇ ਬੋਲਦਿਆਂ ਹੁਨਰ ਵਿਕਾਸ ਅਤੇ ਵਿਦਿਅਕ ਟੂਰ ਤਹਿਤ ਖੇਤੀਬਾੜੀ ਸੈਰ ਸਪਾਟੇ ਬਾਰੇ ਕੋਰਸ ਸ਼ੁਰੂ ਕਰਨ ਲਈ ਕਿਹਾ। ਸੈਰ ਸਪਾਟਾ ਲੇਖਿਕਾ ਬਿੰਦੂ ਗੋਪਾਲ ਰਾਓ ਨੇ ਪੰਜਾਬ ਸਰਕਾਰ ਦੀ ਨੀਤੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਈਕੋ-ਟੂਰਿਜ਼ਮ ਦਾ ਉਦੇਸ਼ ਕੁਦਰਤ ਦੀ ਸਾਂਭ-ਸੰਭਾਲ, ਸਥਾਨਕ ਭਾਈਚਾਰੇ ਦੀਆਂ ਲੋੜਾਂ ਅਤੇ ਸੈਲਾਨੀਆਂ ਦੀ ਆਮਦ ਦਰਮਿਆਨ ਸੰਤੁਲਨ ਕਾਇਮ ਕਰਨਾ ਹੈ। ਉਨ੍ਹਾਂ ਕਿਹਾ ਕਿ ਮਹਾਂਮਾਰੀ ਤੋਂ ਬਾਅਦ, ਲੋਕਾਂ ਦੀ ਜੀਵਨ ਸ਼ੈਲੀ ਵਿੱਚ ਵਿਆਪਕ ਤਬਦੀਲੀ ਆਈ ਹੈ ਅਤੇ ਹਰ ਕੋਈ ਵਾਤਾਵਰਣ ਦੀ ਸਥਿਰਤਾ ਬਾਰੇ ਜਾਗਰੂਕ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਈਕੋ-ਟੂਰਿਜ਼ਮ ਦੀਆਂ ਅਥਾਹ ਸੰਭਾਵਨਾਵਾਂ ਹਨ।

Sukhbir Badal ਦੇ ਲੱਗੇ Poster,ਜੁੱਤੀਆਂ ਦਾ ਪਾਇਆ ਹਾਰ |Mastuana Sahib Medical College |D5 Channel Punjabi

ਆਪਣਾ ਤਜਰਬਾ ਸਾਂਝਾ ਕਰਦੇ ਹੋਏ ਹੰਸਾਲੀ ਆਰਗੈਨਿਕ ਫਾਰਮ ਦੇ ਸੰਸਥਾਪਕ ਪਾਵੇਲ ਗਿੱਲ ਨੇ ਕਿਹਾ ਕਿ ਸੂਬੇ ਵਿੱਚ ਫਾਰਮ ਸਟੇਅ ਟੂਰਿਜ਼ਮ ਦੀਆਂ ਬਹੁਤ ਸੰਭਾਵਨਾਵਾਂ ਹਨ ਪਰ ਇਸ ਸਬੰਧ ਵਿੱਚ ਹਰ ਸੰਭਾਵਨਾ ਤੱਕ ਪਹੁੰਚ ਬਣਾਉਣਾ ਬਹੁਤ ਮਹੱਤਵਪੂਰਨ ਹੈ। ਸੂਬੇ ਕੋਲ ਇੱਕ ਅਮੀਰ ਖੇਤੀ ਵਿਰਾਸਤ ਹੈ ਜਿਸ ਤੱਕ ਪਹੁੰਚ ਕਰਨ ਦੀ ਲੋੜ ਹੈ। ਆਰ.ਏ.ਆਰ.ਈ. ਦੀ ਇੰਡੀਆ ਸ਼ੋਭਨਾ ਜੈਨ ਨੇ ਸੂਬੇ ਦੇ ਸ਼ਾਂਤਮਈ ਮਾਹੌਲ ਬਾਰੇ ਸੰਖੇਪ ਜਾਣਕਾਰੀ ਦਿੱਤੀ। ਇਸ ਸੈਸ਼ਨ ਵਿੱਚ ਵਿੱਤ ਕਮਿਸ਼ਨਰ ਜੰਗਲਾਤ ਅਤੇ ਜੰਗਲੀ ਜੀਵ ਵਿਕਾਸ ਗਰਗ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਵਧੀਕ ਡਾਇਰੈਕਟਰ ਰਾਕੇਸ਼ ਕੁਮਾਰ ਪੋਪਲੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button