Breaking NewsD5 specialNewsPunjab

ਪੰਜਾਬੀ ਅਦਾਕਾਰ ਮਨਤੇਜ ਮਾਨ ਹੋਇਆ ਗ੍ਰਿਫ਼ਤਾਰ

ਅੰਮ੍ਰਿਤਸਰ : ਜ਼ੁਰਮ ਦੀ ਦੁਨੀਆ ਅਤੇ ਅਦਾਕਾਰਾਂ ਦੇ ਸਬੰਧ ਅਕਸਰ ਚਰਚਾ ‘ਚ ਰਹਿੰਦੇ ਹਨ। ਵੱਡੀ ਖ਼ਬਰ ਇਕ ਹਜ਼ਾਰ ਕਰੋੜ ਦੀ ਹੈਰੋਇਨ ਦੇ ਮਾਮਲੇ ‘ਚ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਪੰਜਾਬੀ ਅਦਾਕਾਰ ਮਨਤੇਜ ਮਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮਨਤੇਜ ਮਾਨ ਤੇ ਇਲਜ਼ਾਮ ਹਨ ਕਿ ਉਸਦੇ ਤਸਕਰਾਂ ਦੇ ਨਾਲ ਸਬੰਧ ਸਨ। ਜਿਸਦੇ ਤਹਿਤ ਮਨਤੇਜ ਮਾਨ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ। ਜਿਸ ਤੋਂ ਬਾਅਦ ਉਸਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ਤੇ ਲੈ ਕੇ ਪੁਲਿਸ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਕ ਹਜ਼ਾਰ ਕਰੋੜ ਦੀ ਹੈਰੋਇਨ ਦੇ ਮਾਮਲੇ ‘ਚ ਪੰਜਾਬੀ ਐਕਟਰ ਗ੍ਰਿਫ਼ਤਾਰ | Punjabi Actor Arrest

ਦੱਸ ਦਈਏ ਕਿ ਬੀਤੇ ਦਿਨੀਂ ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ‘ਚ ਹੈਰੋਇਨ ਦੀ ਵੱਡੀ ਖੇਪ ਬਰਾਮਦ ਹੋਈ ਸੀ। ਹੁਣ ਤੱਕ ਇਸ ਮਾਮਲੇ ਵਿੱਚ ਪੰਜ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਅਤੇ ਹੁਣ ਪੰਜਾਬੀ ਫਿਲਮਾਂ ਦੇ ਅਦਾਕਾਰ ਮਨਤੇਜ ਮਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਨਤੇਜ ਮਾਨ ‘ਗੈਂਗਸਟਰ ਵਰਸਿਜ਼ ਸਟੇਟ’ ਫ਼ਿਲਮ ‘ਚ ਮੁੱਖ ਅਦਾਕਾਰ ਰਹਿ ਚੁੱਕਿਆ ਹੈ। ਜਿਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਨਸ਼ਾ ਤਸਕਰਾਂ ਦੇ ਰੈਕੇਟ ‘ਚ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button