
ਗੁਲਾਬ ਸਿੱਧੂ ਦੇ ਘਰ ਫਾਇਰਿੰਗ ਕਰਨ ਵਾਲੇ ਦੋ ਸ਼ੂਟਰਾਂ ਦਾ ਬਰਨਾਲਾ ਪੁਲਿਸ ਨਾਲ ਮੁਕਾਬਲਾ, ਜਵਾਬੀ ਕਾਰਵਾਈ ’ਚ ਜ਼ਖ਼ਮੀ ਹੋਣ ਤੋਂ ਬਾਅਦ ਗ੍ਰਿਫ਼ਤਾਰ
CIA ਬਰਨਾਲਾ ਪੁਲਿਸ ਨੇ ਪ੍ਰਸਿੱਧ ਗਾਇਕ ਗੁਲਾਬ ਸਿੱਧੂ ਨਾਲ ਜੁੜੇ ਮਾਮਲੇ ਵਿੱਚ ਦੋ ਕਥਿਤ ਸ਼ੂਟਰਾਂ ਨੂੰ ਪੱਖੋਕਲਾ-ਪਲਾੜਾ ਲਿੰਕ ਰੋਡ ’ਤੇ ਮੁਕਾਬਲੇ ਦੌਰਾਨ ਕਾਬੂ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮਾਮਲੇ ਸਬੰਧੀ DIG ਬਰਨਾਲਾ ਵੱਲੋਂ ਜਲਦ ਪ੍ਰੈੱਸ ਕਾਨਫਰੰਸ ਕਰਕੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਸਕਦੀ ਹੈ।
ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਮੰਗਲਵਾਰ ਸਵੇਰੇ ਕਰੀਬ 6 ਵਜੇ ਪਿੰਡ ਪੱਖੋ ਕਲਾਂ ਤੋਂ ਧੂੜਕੋਟ/ਪੁਲਾੜਾ ਨੂੰ ਜਾਂਦੀ ਲਿੰਕ ਸੜਕ ’ਤੇ ਦਾਣਾ ਮੰਡੀ ਨੇੜੇ ਪੁਲਿਸ ਅਤੇ ਦੋ ਸ਼ੂਟਰਾਂ ਵਿਚਾਲੇ ਮੁਕਾਬਲਾ ਹੋ ਗਿਆ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਦੋਵਾਂ ਸ਼ੂਟਰਾਂ ਨੂੰ ਜ਼ਖ਼ਮੀ ਕਰਕੇ ਗ੍ਰਿਫ਼ਤਾਰ ਕਰ ਲਿਆ।ਪੁਲਿਸ ਪਾਰਟੀ ਦੀ ਅਗਵਾਈ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਕਰ ਰਹੇ ਸਨ। ਪੁਲਿਸ ਅਨੁਸਾਰ ਮੁਕਾਬਲੇ ਦੌਰਾਨ ਦੋਵੇਂ ਸ਼ੂਟਰ ਉਸੇ ਮੋਟਰਸਾਈਕਲ ’ਤੇ ਸਵਾਰ ਸਨ, ਜਿਸ ਦੀ ਵਰਤੋਂ ਗੁਲਾਬ ਸਿੱਧੂ ਦੇ ਘਰ ’ਤੇ ਗੋਲੀਆਂ ਚਲਾਉਣ ਸਮੇਂ ਕੀਤੀ ਗਈ ਸੀ
ਜਾਣਕਾਰੀ ਅਨੁਸਾਰ ਦੋਵੇਂ ਸ਼ੂਟਰ ਪੁਲਾੜਾ ਵੱਲੋਂ ਦਾਣਾ ਮੰਡੀ ਨੂੰ ਜਾਂਦੀ ਲਿੰਕ ਸੜਕ ਰਾਹੀਂ ਮਾਨਸਾ ਰੋਡ ਵੱਲ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ ਪੁਲਿਸ ਟੀਮ ਨੇ ਉਨ੍ਹਾਂ ਨੂੰ ਘੇਰ ਲਿਆ।
ਪੁਲਿਸ ਮੁਤਾਬਕ ਮੋਟਰਸਾਈਕਲ ਸਵਾਰ ਦੋਵਾਂ ਸ਼ੂਟਰਾਂ ਨੇ ਪੁਲਿਸ ਪਾਰਟੀ ’ਤੇ ਗੋਲੀਆਂ ਚਲਾਈਆਂ। ਇਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਦੋਵੇਂ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ।
ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਸ਼ੂਟਰਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ ਅਤੇ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਤੋਂ ਇਲਾਵਾ ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਲਈ ਵਰਤਿਆ ਗਿਆ ਮੋਟਰਸਾਈਕਲ ਵੀ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ ਹੈ।
ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਗੋਲੀਆਂ ਚੱਲਣ ਤੋਂ ਬਾਅਦ ਬਰਨਾਲਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਦਿਆਂ ਸ਼ੂਟਰਾਂ ਦੀ ਭਾਲ ਕੀਤੀ ਜਾ ਰਹੀ ਸੀ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਦੋ ਸ਼ੂਟਰਾਂ ਤੋਂ ਇਲਾਵਾ ਗਰੋਹ ਦੇ ਕੁਝ ਹੋਰ ਮੈਂਬਰਾਂ ਨੂੰ ਵੀ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ।
ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਤੋਂ ਹਥਿਆਰਾਂ ਦੀ ਬਰਾਮਦਗੀ ਤੋਂ ਇਲਾਵਾ ਪੰਜਾਬ ਵਿੱਚ ਹੋਰ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਸਬੰਧੀ ਕਥਿਤ ਯੋਜਨਾਵਾਂ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਮਾਮਲੇ ਸਬੰਧੀ ਹੋਰ ਵੇਰਵੇ ਪਟਿਆਲਾ ਰੇਂਜ ਦੇ ਡੀਆਈਜੀ ਵੱਲੋਂ ਮੰਗਲਵਾਰ ਦੁਪਹਿਰ ਮੀਡੀਆ ਨਾਲ ਸਾਂਝੇ ਕੀਤੇ ਜਾਣ ਦੀ ਜਾਣਕਾਰੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




