Breaking NewsD5 specialEntertainmentNewsPunjabTop News

ਪੰਜਾਬੀ ਗਾਇਕ ਤੇ ਅਦਾਕਾਰ ਹਰੀਸ਼ ਵਰਮਾ ਨੂੰ ਵੱਡਾ ਸਦਮਾ

ਚੰਡੀਗੜ੍ਹ  : ਪੰਜਾਬੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਹਰੀਸ਼ ਵਰਮਾ ਨੂੰ ਵੱਡਾ ਸਦਮਾ ਲੱਗਾ ਹੈ। ਦੱਸ ਦਈਏ ਕਿ ਬੀਤੇ ਦਿਨੀਂ ਉਨ੍ਹਾਂ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਹਰੀਸ਼ ਵਰਮਾ ਦੇ ਪਿਤਾ ਦੇ ਦੇਹਾਂਤ ਦੀ ਜਾਣਕਾਰੀ ਫ਼ਿਲਮ ਨਿਰਦੇਸ਼ਕ ਹਰਪ੍ਰੀਤ ਸਿੰਘ ਹੈਰੀ ਭੱਟੀ ਨੇ ਆਪਣੇ ਫੇਸਬੁੱਕ ਪੇਜ ’ਤੇ ਇਕ ਪੋਸਟ ਸਾਂਝੀ ਕਰ ਦਿੱਤੀ ਹੈ। ਹੈਰੀ ਭੱਟੀ ਨੇ ਪੋਸਟ ’ਚ ਲਿਖਿਆ, ‘ਸਾਡੇ ਸਾਰਿਆਂ ਲਈ ਦੁੱਖ ਦੀ ਖ਼ਬਰ ਹੈ ਕਿ ਪੰਜਾਬੀ ਫ਼ਿਲਮ ਇੰਡਸਟਰੀ ਦੇ ਅਦਾਕਾਰ ਹਰੀਸ਼ ਵਰਮਾ ਦੇ ਪਿਤਾ ਜੀ ਸਵਰਗਵਾਸ ਹੋ ਗਏ ਹਨ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ੇ ਤੇ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖ਼ਸ਼ੇ। ਇਸ ਦੁੱਖ ਦੀ ਘੜੀ ’ਚ ਪੂਰੀ ਫ਼ਿਲਮ ਇੰਡਸਟਰੀ ਉਨ੍ਹਾਂ ਦੇ ਨਾਲ ਖੜ੍ਹੀ ਹੈ।’

Farmers Protest ਭਾਜਪਾ ਆਗੂ ਤੋਂ ਸੁਣੋ ਕਿਵੇਂ ਨਿਕਲੇਗਾ ਖੇਤੀ ਕਾਨੂੰਨਾਂ ਦਾ ਹੱਲ ? D5 Channel Punjabi

ਦੱਸ ਦੇਈਏ ਕਿ ਹਰੀਸ਼ ਵਰਮਾ ਨੇ ਕੁਝ ਦਿਨ ਪਹਿਲਾਂ ਹੀ ਕੋਰੋਨਾ ਵਾਇਰਸ ਕਰਕੇ ਰਿਲੀਜ਼ ਹੋਣ ਤੋਂ ਲਟਕੀ ਆਪਣੀ ਫ਼ਿਲਮ ‘ਯਾਰ ਅਣਮੁੱਲੇ ਰਿਟਰਨਜ਼’ ਦੀ ਨਵੀਂ ਰਿਲੀਜ਼ ਡੇਟ ਦਾ ਐਲਾਨ ਕੀਤਾ ਸੀ। ਇਹ ਫ਼ਿਲਮ 10 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ ਪਰ ਫ਼ਿਲਮ ਦੀ ਰਿਲੀਜ਼ ਤੋਂ ਪਹਿਲਾਂ ਪਿਤਾ ਦੀ ਮੌਤ ਦੀ ਖ਼ਬਰ ਨਾਲ ਹਰੀਸ਼ ਨੂੰ ਵੱਡਾ ਸਦਮਾ ਲੱਗਾ ਹੈ। ਫਿਲਹਾਲ ਹਰੀਸ਼ ਦੇ ਪਿਤਾ ਦੀ ਮੌਤ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button