ਫਿਲੌਰ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨਜੀਤ ਕੌਰ ਅੱਜ ਜ਼ਿਲ੍ਹਾ ਜਲੰਧਰ ਦੇ ਫਿਲੌਰ ਪਹੁੰਚੇ ਹਨ। ਜਿਥੇ ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 29 ਮਈ 2022 ਤੱਕ ਮੇਰਾ ਪਰਿਵਾਰ ਵੀ ਖੁਸ਼ਹਾਲ ਸੀ, ਮੈਂ ਵੀ ਰਾਜੇ ਵਰਗੀ ਜ਼ਿੰਦਗੀ ਬਤੀਤ ਕਰ ਰਿਹਾ ਸੀ ਪਰ ਇੱਕ ਦਿਨ ਮੇਰੇ ਪੁੱਤ ਨੂੰ ਬੁਰੀ ਤਰ੍ਹਾਂ ਮਾਰ ਦਿੱਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਦਰ-ਦਰ ਭਟਕਦੇ ਨੂੰ 11 ਮਹੀਨੇ ਹੋ ਗਏ ਹਨ ਤੇ ਅੱਜ ਮੈਂ ਤੁਹਾਡੇ ਕੋਲ ਇਸ ਲਈ ਆਇਆ ਹਾਂ ਕਿਉਂਕਿ ਇਹ ਐਨਆਰਆਈ ਇਲਾਕਾ ਹੈ। ਇਸ ਮੌਕੇ ਉਹਨਾਂ ਨੇ ‘ਆਪ’ ਸਰਕਾਰ ‘ਤੇ ਮੂਸੇਵਾਲਾ ‘ਤੇ ਰਾਜਨੀਤੀ ਕਰਨ ਦੇ ਵੀ ਇਲਜ਼ਾਮ ਲਗਾਏ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.