EntertainmentPunjabTop News

ਪੰਜਾਬੀ ਗਾਇਕ Daler Mehndi ਦੀ ਜੇਲ੍ਹ ਤੋਂ ਰਿਹਾਈ, ਵੀਰੇਸ਼ ਸ਼ਾਂਡਿਲਿਆ ਨੇ ਕੀਤਾ ਸਨਮਾਨਿਤ

ਪਟਿਆਲਾ : ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਬੀਤੇ ਦਿਨ ਪਟਿਆਲਾ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ ਹੈ। ਵੀਰਵਾਰ ਨੂੰ ਹਾਈ ਕੋਰਟ ਵੱਲੋਂ ਦਲੇਰ ਮਹਿੰਗੀ ਨੂੰ ਜ਼ਮਾਨਤ ਉਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਇਲਾਵਾ ਉਸ ਦੀ ਸਜ਼ਾ ਵੀ ਮੁਅੱਤਲ ਕਰ ਦਿੱਤੀ ਗਈ ਹੈ। ਜੇਲ੍ਹ ਵਿਚ ਸ਼ੁੱਕਰਵਾਰ ਦੁਪਹਿਰ ਤੱਕ ਕਾਗਜ਼ੀ ਕਾਰਵਾਈ ਪੂਰੀ ਕੀਤੀ ਗਈ। ਸ਼ਾਮ ਕਰੀਬ ਪੰਜ ਵਜੇ ਦਲੇਰ ਮਹਿੰਦੀ ਜੇਲ੍ਹ ਦੇ ਸਾਹਮਣੇ ਗੇਟ ਤੋਂ ਬਾਹਰ ਆਉਣ ਦੀ ਬਜਾਏ ਦੂਸਰੇ ਗੇਟ ਤੋਂ ਚਲੇ ਗਏ। ਗਾਇਕ ਦਲੇਰ ਮਹਿੰਦੀ ਨੂੰ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣ ‘ਤੇ ਐਂਟੀ ਟੈਰੋਰਿਸਟ ਫਰੰਟ ਇੰਡੀਆ ਦੇ ਕੌਮੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

‘ਆਪ’ MLA ਤੋਂ ਮਿਲੇ ਹਥਿਆਰ, ਕੈਪਟਨ ਦਾ ਸਿਆਸੀ ਦਾਅ, ਸਿੱਖਾਂ ਨਾਲ ਕੁੱਟਮਾਰ !

ਸ਼ਾਂਡਿਲਿਆ ਨੇ ਹਾਈ ਕੋਰਟ ਵੱਲੋਂ ਦਲੇਰ ਮਹਿੰਦੀ ਨੂੰ ਇਨਸਾਫ਼ ਦੇਣ ਤੇ ਰਿਹਾਅ ਲਈ ਨਿਆਂਪਾਲਿਕਾ ਦਾ ਧੰਨਵਾਦ ਕੀਤਾ। ਇਸ ਮਗਰੋਂ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋ ਗਏ। ਦੱਸਣਾ ਬਣਦਾ ਹੈ ਕਿ ਜੁਲਾਈ ਮਹੀਨੇ ਵਿਚ ਪਟਿਆਲਾ ਦੇ ਅਡੀਸ਼ਨਲ ਸ਼ੈਸ਼ਨ ਜੱਜ ਦੀ ਅਦਾਲਤ ਨੇ ਮਹਿੰਦੀ ਦੀ ਸਜ਼ਾ ਖਿਲਾਫ ਦਾਇਰ ਕੀਤੀ ਅਪੀਲ ਖਾਰਿਜ ਕੀਤੀ ਸੀ, ਜਿਸਤੋਂ ਬਾਅਦ ਉਨਾਂ ਨੂੰ ਜੇਲ੍ਹ ਜਾਣਾ ਪਿਆ।

ਜੌੜਾਮਾਜਰਾ ਨੇ ਅਚਾਨਕ ਮਾਰਿਆ ਛਾਪਾ, ਸਿੱਧਾ ਮਰੀਜ਼ਾਂ ਦੀ ਵਾਰਡ ‘ਚ ਹੋਏ ਐਂਟਰ D5 Channel Punjabi

ਕਬੂਤਰਬਾਜ਼ੀ ਮਾਮਲੇ ਸਬੰਧੀ 19 ਸਾਲ ਪੁਰਾਣੇ ਮਾਮਲੇ ਵਿਚ ਪਟਿਆਲਾ ਦੀ ਟਰਾਇਲ ਕੋਰਟ ਨੇ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਮਾਰਚ 2018 ਵਿਚ ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ ਫੈਸਲੇ ਖਿਲਾਫ਼ ਦਲੇਰ ਨੇ ਅਪੀਲ ਦਾਖ਼ਲ ਕੀਤੀ ਸੀ ਜਿਸਨੂੰ ਖਾਰਿਜ ਕਰ ਦਿੱਤਾ ਗਿਆ ਸੀ। ਹਾਈ ਕੋਰਟ ਵਿਚ ਨਜ਼ਰਸਾਨੀ ਪਟੀਸ਼ਨ ਦਾਖਲ ਕਰਕੇ ਚੁਣੌਤੀ ਦਿੱਤੀ ਤੇ ਉਨ੍ਹਾਂ ਨੂੰ ਸੁਣਾਈ ਗਈ ਸਜ਼ਾ ਉਤੇ ਰੋਕ ਲਗਾਏ ਜਾਣ ਦੀ ਵੀ ਮੰਗ ਕੀਤੀ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button