Breaking NewsD5 specialEntertainmentNewsPunjabTop News

ਪੰਜਾਬੀ ਗਾਇਕ Gurdas Maan ਨੇ ਲਾਡੀ ਸ਼ਾਹ ਨੂੰ ਗੁਰੂ ਅਮਰਦਾਸ ਦਾ ਵੰਸ਼ ਦੱਸਣ ‘ਤੇ ਮੰਗੀ ਮੁਆਫੀ

ਜਲੰਧਰ : ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਲਾਡੀ ਸ਼ਾਹ ਜੀ ਦੀ ਤੁਲਣਾ ਗੁਰੂ ਅਮਰਦਾਸ ਜੀ ਨਾਲ ਕਰਨ ‘ਤੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਉਨ੍ਹਾਂ ਦੀ ਇਸ ਟਿੱਪਣੀ ਨੂੰ ਲੈ ਕੇ ਸਿੱਖ ਸੰਗਤ ‘ਚ ਭਾਰੀ ਰੋਸ਼ ਦੇਖਿਆ ਜਾ ਰਿਹਾ ਹੈ।  ਉਥੇ ਹੀ ਇਸ ‘ਚ ਗੁਰਦਾਸ ਮਾਨ ਨੇ ਆਪਣੇ ਇਸ ਬਿਆਨ ‘ਤੇ ਮਾਫੀ ਮੰਗੀ ਹੈ। ਗੁਰਦਾਸ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਇਰਾਦਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ। ਜੇਕਰ ਫਿਰ ਵੀ ਅਜਿਹਾ ਹੁੰਦਾ ਹੈ ਤਾਂ ਉਹ ਮੁਆਫੀ ਮੰਗਦੇ ਹਨ।

ਨਹੀਂ ਟੱਲਦੇ ਨਵਜੋਤ ਸਿੱਧੂ ਦੇ ਸਲਾਹਕਾਰ, ਫਿਰ ਬੋੋਲਿਆ ਕੈਪਟਨ ‘ਤੇ ਸ਼ਬਦੀ ਹਮਲਾ ! D5 Channel Punjabi

ਦੱਸ ਦਈਏ ਕਿ ਉਨ੍ਹਾਂ ਦਾ 20 ਅਗਸਤ ਨੂੰ ਨਕੋਦਰ ਦੇ ਮਸ਼ਹੂਰ ਡੇਰਾ ਬਾਬਾ ਮੁਰਾਦ ਸ਼ਾਹ ਜੀ ਦੇ ਸਾਲਾਨਾ ਮੇਲੇ ਵਿੱਚ ਪਰਫਾਰਮੈਂਸ ਸੀ। ਇਸ ਦੌਰਾਨ ਗੁਰਦਾਸ ਮਾਨ ਨੇ ਡੇਰੇ ਦੇ ਲਾਡੀ ਸ਼ਾਹ ਨੂੰ ਤੀਜੀ ਪਾਤਸ਼ਾਹੀ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸਿਆ। ਜਦੋਂ ਇਸ ਦਾ ਵੀਡੀਓ ਵਾਇਰਲ ਹੋਇਆ ਤਾਂ ਸਿੱਖ ਸੰਗਠਨ ਗੁੱਸੇ ਵਿੱਚ ਆ ਗਏ। ਉਨ੍ਹਾਂ ਨੇ ਗੁਰਦਾਸ ਮਾਨ ਖ਼ਿਲਾਫ਼ ਥਾਣਾ ਨਕੋਦਰ ਵਿੱਚ ਕੇਸ ਦਰਜ ਕਰਵਾਉਣ ਲਈ ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button