Breaking NewsD5 specialEntertainmentNews

ਪੰਜਾਬੀ ਫ਼ਿਲਮ ਜਗਤ ਦੀ ਥਿਏਟਰ ਅਤੇ ਫ਼ਿਲਮ ਅਦਾਕਾਰਾ ਸਿਮਰਪ੍ਰੀਤ ਕੌਰ ਦਾ ਹੋਇਆ ਦਿਹਾਂਤ

ਚੰਡੀਗੜ੍ਹ : ਪੰਜਾਬੀ ਫ਼ਿਲਮ ਇੰਡਸਟਰੀ ਦੀ ਪ੍ਰਸਿੱਧ ਕਲਾਕਾਰ ਕਰਮਜੀਤ ਅਨਮੋਲ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਦੁੱਖਦਾਇਕ ਖ਼ਬਰ ਨੂੰ ਸਾਂਝਾ ਕੀਤਾ ਹੈ। ਦਸ ਦਈਏ ਕਿ ਕਰਮਜੀਤ ਅਨਮੋਲ ਨੇ ਆਪਣੇ ਇੰਸਟਾਗ੍ਰਾਮ ‘ਤੇ ਥਿਏਟਰ ਅਤੇ ਫ਼ਿਲਮ ਅਦਾਕਾਰਾ ਸਿਮਰਪ੍ਰੀਤ ਕੌਰ ਦੀ ਇਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਕਰਮਜੀਤ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਫ਼ਿਲਮ ਅਤੇ ਥਿਏਟਰ ਅਦਾਕਾਰਾ ਸਿਮਰਪ੍ਰੀਤ ਕੌਰ ਸਾਡੇ ‘ਚ ਨਹੀਂ ਰਹੇ। ਵਾਹਿਗੁਰੂ ਤੁਹਾਨੂੰ ਆਪਣੇ ਚਰਨਾਂ ‘ਚ ਨਿਵਾਸ ਦੇਵੇ ਭੈਣੇ।’

ਕਰਮਜੀਤ ਅਨਮੋਲ ਅਕਸਰ ਆਪਣੇ ਪੁਰਾਣੇ ਸਾਥੀਆਂ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ਅਤੇ ਅੱਜ ਜਦੋਂ ਉਨ੍ਹਾਂ ਨੂੰ ਇਸ ਅਦਾਕਾਰਾ ਦੇ ਦਿਹਾਂਤ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਨੂੰ ਡੂੰਘਾ ਸਦਮਾ ਪਹੁੰਚਿਆ। ਨਾਲ ਹੀ ਬਿਨੂੰ ਢਿੱਲੋਂ ਨੇ ਵੀ ਸਿਮਰਪ੍ਰੀਤ ਕੌਰ ਦੀ ਇਕ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਵੀ ਸਿਮਰਪ੍ਰੀਤ ਕੌਰ ਨੂੰ ਸ਼ਰਧਾਂਜਲੀ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button