Breaking NewsD5 specialNewsPress ReleasePunjab

ਪੰਜਾਬੀ ਸਾਹਿਤ ਰਤਨ ਨਾਵਲਕਾਰ ਜਸਵੰਤ ਸਿੰਘ ਕੰਵਲ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੈਕਚਰ ਦਾ ਅਯੋਜਨ ਕੀਤਾ ਗਿਆ

ਐਸ.ਏ.ਐਸ ਨਗਰ: (ਕੁਲਦੀਪ ਸਿੰਘ ਭੋੜੇ): ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਪੰਜਾਬੀ ਸਾਹਿਤ ਰਤਨ ਨਾਵਲਕਾਰ ਜਸਵੰਤ ਸਿੰਘ ਕੰਵਲ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰਸਿੱਧ ਲੇਖਕ ਸੁਸ਼ੀਲ ਦੁਸਾਂਝ ਅਤੇ ਡਾ.ਗਗਨਦੀਪ ਸਿੰਘ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ, ਪੰਜਾਬ ਦੀ ਵਿਭਾਗੀ ਧੁਨੀ ਨਾਲ ਕੀਤੀ ਗਈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਨੇ ਆਏ ਹੋਏ ਸਾਹਿਤਕਾਰਾਂ, ਪਾਠਕਾਂ ਅਤੇ ਹੋਰ ਪਤਵੰਤੇ ਸੱਜਣਾਂ ਦਾ ਨਿੱਘਾ ਸਵਾਗਤ ਕਰਦਿਆਂ ਜਸਵੰਤ ਸਿੰਘ ਕੰਵਲ ਦੇ ਜੀਵਨ ਅਤੇ ਰਚਨਾ ਬਾਰੇ ਚਾਨਣਾ ਪਾਇਆ ਗਿਆ। ਉਨ੍ਹਾਂ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਤੋਂ ਹਾਜ਼ਰੀਨ ਨੂੰ ਜਾਣੂ ਕਰਾਉਂਦਿਆਂ ਕਰਵਾਏ ਜਾ ਰਹੇ ਸਮਾਗਮ ਦੇ ਮਨੋਰਥ ਬਾਰੇ ਜਾਣਕਾਰੀ ਦੇ ਕੇ ਚਰਚਾ ਦਾ ਆਗਾਜ਼ ਕੀਤਾ ਗਿਆ।

‘ਆਪ’ ਦੇ ਬਜਟ ‘ਚ ਨਹੀਂ ਕੋਈ ਗੱਲ! ਖਹਿਰਾ ਨੇ ਕਰਤੇ ਵੱਡੇ ਖ਼ੁਲਾਸੇ

ਸਮਾਗਮ ਦੇ ਮੁੱਖ ਬੁਲਾਰੇ ਡਾ. ਗਗਨਦੀਪ ਸਿੰਘ ਵੱਲੋਂ ਜਸਵੰਤ ਸਿੰਘ ਕੰਵਲ ਅਤੇ ਪੰਜਾਬੀ ਨਾਵਲ ਵਿਸ਼ੇ ਤੇ ਆਪਣੇ ਪਰਚੇ ਵਿਚ ਖੋਜ ਭਰਪੂਰ ਤੱਥ ਪੇਸ਼ ਕੀਤੇ। ਕੰਵਲ ਦੇ ਨਾਵਲਾਂ ਦੇ ਅਧਾਰ ਤੇ ਚਰਚਾ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜਸਵੰਤ ਸਿੰਘ ਕੰਵਲ ਪੰਜਾਬੀਅਤ ਪ੍ਰਤੀ ਮੋਹ ਦਾ ਠਾਠਾਂ ਮਾਰਦਾ ਸਾਗਰ ਸੀ ਅਤੇ ਪੇਂਡੂ ਜੀਵਨ ਯਥਾਰਥ ਦਾ ਚਿਤੇਰਾ ਸੀ। ਸਮਾਗਮ ਦੀ ਪ੍ਰਧਾਨਗੀ ਕਰ ਰਹੇ ਸੁਸ਼ੀਲ ਦੁਸਾਂਝ ਵੱਲੋਂ ਸਮੁੱਚੇ ਸਮਾਗਮ ਬਾਰੇ ਭਾਵਪੂਰਤ ਟਿੱਪਣੀ ਕਰਦਿਆਂ ਜਸਵੰਤ ਸਿੰਘ ਕੰਵਲ ਦੇ ਨਾਵਲਾਂ ਦੇ ਸੰਦਰਭ ਵਿਚ ਸਾਹਿਤ, ਸਮਾਜ ਅਤੇ ਸਭਿਆਚਾਰ ਦੇ ਬਾਰੇ ਵਿਸਥਾਰ ਸਹਿਤ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਜਸਵੰਤ ਸਿੰਘ ਕੰਵਲ ਨੇ ਪੰਜਾਬੀ ਬੰਦੇ ਨੂੰ ਪੜ੍ਹਨ ਲਾ ਦਿੱਤਾ।

Budget 2022 : Budget Session ਤੋਂ ਬਾਅਦ CM Mann ਦਾ ਧਮਾਕਾ! ਲਿਆ ਹੋਰ ਵੱਡਾ ਫੈਸਲਾ | D5 Channel Punjabi

ਇਸ ਮੌਕੇ ਸ਼੍ਰੀ ਸਰਦਾਰਾ ਸਿੰਘ ਚੀਮਾ, ਸ਼੍ਰੀ ਗੁਰਦਰਸ਼ਨ ਸਿੰਘ ਮਾਵੀ ਅਤੇ ਸ਼੍ਰੀ ਰਾਬਿੰਦਰ ਰੱਬੀ ਵੱਲੋਂ ਵੀ ਆਪਣੇ ਵਿਚਾਰਾਂ ਦੀ ਸਾਂਝ ਪਾ ਕੇ ਸਮਾਗਮ ਨੂੰ ਮਹੱਤਵਪੂਰਨ ਬਣਾਇਆ ਗਿਆ। ਇਨ੍ਹਾਂ ਤੋਂ ਇਲਾਵਾ ਸਮਾਗਮ ਵਿਚ ਜ਼ਿਲ੍ਹੇ ਦੀਆਂ ਅਨੇਕ ਨਾਮਵਰ ਸ਼ਖਸੀਅਤਾਂ ਜਿਵੇਂ ਸ਼੍ਰੀ ਗੁਰਦਰਸ਼ਨ ਸਿੰਘ ਮਾਵੀ, ਸ਼੍ਰੀ ਦਰਸ਼ਨ ਸਿੰਘ ਸਿੱਧੂ, ਇਜ. ਚੌਧਰੀ ਕਿਸ਼ੋਰੀ ਲਾਲ, ਡਾ. ਸੁਨੀਤਾ ਰਾਣੀ, ਪ੍ਰੋ. ਗੁਰਜੋਧ ਕੌਰ, ਸ਼੍ਰੀਮਤੀ ਸੰਦੀਪ ਕੌਰ ਆਦਿ ਵੱਲੋਂ ਸ਼ਿਰਕਤ ਕੀਤੀ ਗਈ।

Akali Dal News : Sangrur ਹਾਰ ਤੋਂ ਬਾਅਦ ਧਮਾਕਾ, Sukhbir Badal ਛੱਡ ਸਕਦੇ ਪ੍ਰਧਾਨਗੀ? | D5 Channel Punjabi

ਇਸ ਮੌਕੇ ਉਭਰਦੀ ਲੇਖਿਕਾ ਮਨਜੀਤ ਰਿੰਪੀ ਦੇ ਨਵ-ਪ੍ਰਕਾਸ਼ਿਤ ਨਾਵਲ ਜ਼ਿੰਦਗੀ ਪਰਤ ਆਈ ਨੂੰ ਲੋਕ-ਅਰਪਣ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ ਅਤੇ ਪਤਵੰਤੇ ਸੱਜਣਾਂ ਦਾ ਸਮਾਗਮ ਵਿਚ ਪਹੁੰਚਣ ਲਈ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਜ਼ਿਲ੍ਹਾ ਖੋਜ ਅਫ਼ਸਰ ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਇਸ ਸਮਾਗਮ ਮੌਕੇ ਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ । ਇਸ ਮੌਕੇ ਇੰਸਟ੍ਰਕਟਰ ਸ਼੍ਰੀ ਜਤਿੰਦਰਪਾਲ ਸਿੰਘ, ਕਲਰਕ ਸ਼੍ਰੀ ਲਲਿਤ ਕਪੂਰ ਅਤੇ ਸ਼੍ਰੀ ਗੁਰਵਿੰਦਰ ਸਿੰਘ ਵੀ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button