”ਪੰਜਾਬ ਅਤੇ ਕਿਸਾਨ ਵਿਰੋਧੀ ਆਰਡੀਨੈਂਸਾਂ ਵਿਰੁੱਧ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਲਾਮਬੰਦ ਹੋਣ ਪੰਜਾਬੀ”
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਆਰਡੀਨੈਂਸਾਂ ਨੂੰ ਪੰਜਾਬ ਅਤੇ ਖੇਤੀ ਖੇਤਰ ਲਈ ਘਾਤਕ ਕਰਾਰ ਦਿੰਦੇ ਹੋਏ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪੇ ਅਤੇ ਇਹ ਤਿੰਨੇ ਮਾਰੂ ਆਰਡੀਨੈਂਸ ਵਾਪਸ ਲੈਣ ਦੀ ਮੰਗ ਰੱਖੀ। ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਸੂਬੇ ਦੀ ਖ਼ੁਦਮੁਖ਼ਤਿਆਰੀ ਖੇਤੀ ਖੇਤਰ ਖ਼ਾਸਕਰ ਕਿਸਾਨਾਂ ਲਈ ਬੇਹੱਦ ਘਾਤਕ ਇਨ੍ਹਾਂ ਆਰਡੀਨੈਂਸਾਂ ਨੂੰ ਵਾਪਸ ਕਰਾਉਣ ਲਈ ਅੱਜ ਹਰੇਕ ਨੂੰ ਪਾਰਟੀਬਾਜ਼ੀ ਤੋ ਉੱਪਰ ਉੱਠ ਕੇ ਲੋਕ ਲਹਿਰ ਖੜੀ ਕਰਨੀ ਚਾਹੀਦੀ ਹੈ ਤਾਂ ਕਿ ਮੋਦੀ ਸਰਕਾਰ ਇਹ ਮਾਰੂ ਫ਼ੈਸਲੇ ਵਾਪਸ ਲੈਣ ਲਈ ਮਜਬੂਰ ਹੋ ਜਾਵੇ।
Lok Sabha ‘ਚ Bhagwant Maan ਚੁੱਕੇਗਾ Punjab ਦੇ ਇਸ ਪਿੰਡ ਦਾ ਵੱਡਾ ਮੁੱਦਾ,ਸਰਕਾਰ ਦਾ ਧੱਕਾ ਦੇਖ ਹੋ ਜਾਓਗੇ ਹੈਰਾਨ
ਪ੍ਰੋ. ਬਲਜਿੰਦਰ ਕੌਰ ਨੇ ਦੱਸਿਆ ਕਿ ਮੰਗ ਪੱਤਰ ਰਾਹੀਂ ਪਾਰਟੀ ਨੇ ਦਲੀਲ ਦਿੱਤੀ ਹੈ ਕਿ ਕਿਸਾਨਾਂ ਦੇ ਹਿੱਤਾਂ ਦੀ ਪੈਰਵੀ ਕਰਨ ਦੇ ਨਾਂ ‘ਤੇ ਥੋਪੇ ਜਾ ਰਹੇ ਇਹ ਆਰਡੀਨੈਂਸ ਅਸਲ ਵਿਚ ਕਿਸਾਨਾਂ ਲਈ ਬਰਬਾਦੀ ਅਤੇ ਕਾਰਪੋਰੇਟ ਘਰਾਨਿਆਂ ਲਈ ਵਰਦਾਨ ਹਨ। ਇਨ੍ਹਾਂ ਆਰਡੀਨੈਂਸਾਂ ਰਾਹੀਂ ਕਣਕ-ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਅਤੇ ਪੰਜਾਬ ਦਾ ਮੌਜੂਦਾ ਮੰਡੀਕਰਨ ਸਿਸਟਮ ਖ਼ਤਮ ਕੀਤਾ ਜਾ ਰਿਹਾ ਹੈ। ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਭਾਜਪਾ ਸਰਕਾਰ ਇਨ੍ਹਾਂ ਆਰਡੀਨੈਂਸਾਂ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਆਮ ਆਦਮੀ ਪਾਰਟੀ ਸੜਕਾਂ ਤੋਂ ਲੈ ਕੇ ਸੰਸਦ ਤੱਕ ਸੰਘਰਸ਼ ਜਾਰੀਰੱਖੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.