ਪੰਜਾਬ ਅਤੇ ਹਰਿਆਣਾ ਦੇ ਡੀਜੀਪੀ ਹੋਏ ਹਾਈਕੋਰਟ ‘ਚ ਪੇਸ਼, ਹਾਈਕੋਰਟ ਨੇ ਮੰਤਰੀਆਂ ਵਿਰੁੱਧ ਦਰਜ ਕੇਸਾਂ ਦੇ ਨਿਪਟਾਰੇ ‘ਚ ਤੇਜ਼ੀ ਲਿਆਉਣ ਨੂੰ ਕਿਹਾ
ਚੰਡੀਗੜ੍ਹ : ਮੰਤਰੀਆਂ ਅਤੇ ਵਿਧਾਇਕਾਂ ਵਿਰੁੱਧ ਦਰਜ ਕੇਸਾਂ ਦੇ ਨਿਪਟਾਰੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਡੀਜੀਪੀ ਅੱਜ ਹਾਈ ਕੋਰਟ ਵਿੱਚ ਪੇਸ਼ ਹੋਏ। ਹਾਈ ਕੋਰਟ ਨੇ ਦੋਵਾਂ ਰਾਜਾਂ ਦੇ ਡੀਜੀਪੀਜ਼ ਨੂੰ ਆਪੋ-ਆਪਣੇ ਰਾਜਾਂ ਵਿੱਚ ਸਾਬਕਾ ਅਤੇ ਮੌਜੂਦਾ ਸੰਸਦ ਮੈਂਬਰਾਂ, ਵਿਧਾਇਕਾਂ ਵਿਰੁੱਧ ਕੇਸਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ।
Amritpal Singh ਦੀ ਜਾਨ ਨੂੰ ਖ਼ਤਰਾ, ਸਰਕਾਰ ਨੂੰ ਸਿੱਧੀ ਚੇਤਾਵਨੀ, | Amritpal Singh on Amit Shah | DSP Sekhon
ਜਿਨ੍ਹਾਂ ਮਾਮਲਿਆਂ ਦੀ ਜਾਂਚ ਅਜੇ ਪੂਰੀ ਨਹੀਂ ਹੋਈ, ਉਨ੍ਹਾਂ ਦੀ ਜਾਂਚ ਜਲਦੀ ਤੋਂ ਜਲਦੀ ਮੁਕੰਮਲ ਕੀਤੀ ਜਾਵੇ। ਦੋਵਾਂ ਡੀਜੀਪੀਜ਼ ਨੂੰ ਵਿਸਥਾਰਤ ਰਿਪੋਰਟ ਦੇਣੀ ਪਵੇਗੀ। ਦੋਵਾਂ ਰਾਜਾਂ ਦੇ ਡੀਜੀਪੀ ਵੱਲੋਂ ਹਾਈ ਕੋਰਟ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਇਸ ਮਾਮਲੇ ਵਿੱਚ ਜਲਦੀ ਕਾਰਵਾਈ ਕਰਨਗੇ। ਹਾਈ ਕੋਰਟ ਇਸ ਮਾਮਲੇ ਦੀ ਅਗਲੀ ਸੁਣਵਾਈ 19 ਅਪ੍ਰੈਲ ਨੂੰ ਕਰੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.