IndiaPunjabTop News

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲਣਗੇ 10 ਨਵੇਂ ਜੱਜ

ਚੰਡੀਗੜ੍ਹ/ਨਵੀਂ ਦਿੱਲੀ :ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲਣਗੇ 10 ਨਵੇਂ ਜੱਜ ਹੋਰ ਮਿਲਣਗੇ। ਭਾਰਤ ਸਰਕਾਰ ਨੇ 10 ਨਾਵਾਂ ਨੂੰ ਆਪਣੀ ਸਹਿਮਤੀ ਦੇ ਦਿੱਤੀ ਹੈ। ਇਨ੍ਹਾਂ ਦਸ ਨਾਵਾਂ ਵਿੱਚੋਂ ਇੱਕ ਹਾਈ ਕੋਰਟ ਦਾ ਵਕੀਲ ਹੈ ਅਤੇ ਬਾਕੀ ਨੌਂ ਨਿਆਂਇਕ ਅਧਿਕਾਰੀ ਹਨ। ਇਹਨਾਂ ਨਿਯੁਕਤੀਆਂ ਚ ਐਡਵੋਕੇਟ ਕੁਲਦੀਪ ਤਿਵਾੜੀ, ਨਿਆਂਇਕ ਅਧਿਕਾਰੀ ਗੁਰਬੀਰ ਸਿੰਘ, ਦੀਪਕ ਗੁਪਤਾ, ਅਮਰਜੋਤ ਭੱਟੀ, ਰਿਤੂ ਟੈਗੋਰ, ਮਨੀਸ਼ਾ ਬੱਤਰਾ, ਹਰਪ੍ਰੀਤ ਕੌਰ ਜੀਵਨ, ਸੁਖਵਿੰਦਰ ਕੌਰ, ਸੰਜੀਵ ਬੇਰੀ ਅਤੇ ਵਿਕਰਮ ਅਗਰਵਾਲ ਦੇ ਨਾਮ ਸ਼ਾਮਲ ਹਨ।ਭਾਰਤ ਦੇ ਕਾਨੂੰਨ ਅਤੇ ਨਿਆਂ ਮੰਤਰੀ ਕਿਰਨ ਰਿਜਿਜੂ ਨੇ ਇਸਦੀ ਜਾਣਕਾਰੀ ਟਵੀਟ ਕਰ ਜਨਤੱਕ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ “ਨਿਮਨਲਿਖਤ ਐਡਵੋਕੇਟ ਅਤੇ ਜੁਡੀਸ਼ੀਅਲ ਅਫਸਰਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜੱਜਾਂ ਵਜੋਂ ਨਿਯੁਕਤ ਕੀਤਾ ਜਾਂਦਾ ਹੈ। ਉਹ ਸ਼ੁਰੂ ਵਿੱਚ ਐਡੀਸ਼ਨਲ ਜੱਜ ਵਜੋਂ ਕੰਮ ਕਰਨਗੇ। ਮੈਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button