ਪੰਜਾਬ ਐਂਡ ਚੰਡੀਗਡ਼੍ਹ ਜਰਨਲਿਸਟ ਯੂਨੀਅਨ ਨੇ ਪੱਤਰਕਾਰਾਂ ਦੀਆਂ ਮੰਗਾਂ ਬਾਰੇ ਵਿਚਾਰ ਚਰਚਾ ਕੀਤੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਨਾਮ ਮੰਗ ਪੱਤਰ ਦਿੱਤਾ

ਚੰਡੀਗੜ੍ਹ: ਇੰਡੀਅਨ ਜਨਨਲਿਸਟ ਯੂਨੀਅਨ ਦੇ ਸੱਦੇ ’ਤੇ ਪੰਜਾਬ ਅਤੇ ਚੰਡੀਗਡ਼੍ਹ ਜਰਨਲਿਸਟ ਯੂਨੀਅਨ ਨੇ ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ‘ਡਿਮਾਂਡ ਡੇਅ’ ਮਨਾਇਆ ਗਿਆ। ਇਸ ਮੌਕੇ ਹਰਿਆਣਾ ਅਤੇ ਚੰਡੀਗਡ਼੍ਹ ਜਰਨਲਿਸਟ ਯੂਨੀਅਨ ਦੇ ਮੈਂਬਰ ਵੀ ਹਾਜ਼ਰ ਰਹੇ। ਸੈਕਟਰ 17 ਪਲਾਜ਼ਾ ਵਿੱਚ ਵੱਡੀ ਗਿਣਤੀ ਵਿੱਚ ਪੱਤਰਕਾਰਾਂ ਨੇ ਬੈਠ ਕੇ ਜਥੇਬੰਦੀ ਆਗੂਆਂ ਨੇ ਮੌਜੂਦਾ ਸਮੇਂ ਪੱਤਰਕਾਰਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਅਤੇ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਚਾਰ ਚਰਚਾ ਕੀਤੀ।
Mohali Latest News : High alert ਜਾਰੀ, Mohali Bla+st ਦਾ ਅਸਲ ਸੱਚ? ਦੇਖੋ ਮੌਕੇ ਤੋਂ ਸਿੱਧਾ ਲਾਈਵ
ਇਸ ਤੋਂ ਬਾਅਦ ਜਥੇਬੰਦੀ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਨਾਮ ਮੰਗ ਪੱਤਰ ਭੇਜ ਕੇ ਪੱਤਰਕਾਰਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ। ਇੰਡੀਅਨ ਜਨਨਲਿਸਟ ਯੂਨੀਅਨ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਜੰਮੂ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਪੱਤਰਕਾਰਾਂ ਨੂੰ ਸਦਾ ਹੀ ਨਜ਼ਰਅੰਦਾਜ ਕਰਦੀਆਂ ਰਹੀਆਂ ਹਨ।
Mohali Bl-ast ‘ਤੇ CM Mannਦਾ ਆਇਆ ਅਜਿਹਾ ਬਿਆਨ!ਸਭ ਕੁਝ ਕਰਤਾ ਕਲੀਅਰ! | D5 Channel Punjabi
ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਮਿਲਣੀ ਚਾਹੀਦੀ ਹੈ, ਟੌਲ ਟੈਕਸ ’ਚ ਛੁੱਟ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਹਰ ਸ਼ਹਿਰ ਵਿੱਚ ਪੱਤਰਕਾਰਾਂ ਨੂੰ ਡੀਸੀ ਰੇਟ ’ਤੇ ਪਲਾਟ ਜਾਂ ਘਰ ਮੁਹੱਈਆ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੌਰਾਨ ਦੇਸ਼ ’ਚ ਕਈ ਪੱਤਰਕਾਰਾਂ ਦਾ ਫੌਤ ਹੋ ਗਈ ਪਰ ਸਰਕਾਰਾਂ ਨੇ ਕੋਈ ਬਣਦਾ ਮਾਨ ਸਤਕਾਰ ਨਹੀਂ ਦਿੱਤਾ ਹੈ।
Mohali Blast News : Mohali ਧਮਾਕਾ ਮਾਮਲੇ ‘ਚ CM ਮਾਨ ਦਾ ਵੱਡਾ ਬਿਆਨ, ਦੇਖੋ ਕਿਸ ਨਾਲ ਜੁੜੇ ਤਾਰ, ਵੱਡੀ ਸਾਜਿਸ਼
ਸ੍ਰੀ ਜੰਮੂ ਨੇ ਕਿਹਾ ਕਿ ਅੱਜ ਸਾਡੇ ਦੇਸ਼ ਦੇ ਮੀਡੀਆ ਦੀ ਆਜ਼ਾਦੀ ਦਾਅ ’ਤੇ ਲੱਗੀ ਹੋਈ ਹੈ, ਜਿਸ ਕਰਕੇ ਅੱਜ ਭਾਰਤ ਦਾ ਮੀਡੀਆ ਦੁਨੀਆ ਵਿੱਚ 150 ਵੇਂ ਨੰਬਰ ’ਤੇ ਪਹੁੰਚ ਗਿਆ ਹੈ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਇਕ ਆਜ਼ਾਦ ਦੇਸ਼ ਦੇ ਮੀਡੀਆ ਨੂੰ ਕਿੰਨੀ ਕੁ ਆਜ਼ਾਦੀ ਨਾਲ ਕੰਮ ਕਰਨ ਦਿੱਤਾ ਜਾਂਦਾ ਹੈ। ਇੰਡੀਅਨ ਜਨਨਲਿਸਟ ਯੂਨੀਅਨ ਦੇ ਸਕੱਤਰ ਜਨਰਲ ਨੇ ਸਾਰੇ ਪੱਤਰਕਾਰਾਂ ਨੂੰ ਇਕਜੁੱਟ ਹੋ ਕੇ ਆਪਣੇ ਹੱਕਾਂ ਲਈ ਲਡ਼ਾਈ ਲਡ਼ਨ ਦਾ ਸੱਦਾ ਦਿੱਤਾ।
Mohali ਮਾਮਲੇ ‘ਚ ਵੱਡਾ ਮੋੜ! ਮਾਸਟਰਮਾਇਡ ਦਾ ਲੱਗਿਆ ਪਤਾ? | D5 Channel Punjabi
ਪੰਜਾਬ ਅਤੇ ਚੰਡੀਗਡ਼੍ਹ ਜਰਨਲਿਸਟ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਜੰਡੂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਰਕਾਰਾਂ ਪੱਤਰਕਾਰਾਂ ਦੇ ਹੱਕਾਂ ਦਾ ਘਾਣ ਕਰਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੱਤਰਕਾਰਾਂ ਦੀ ਐਕਰਾਡੇਸ਼ਨ ਨੂੰ ਆਪਣੀ ਮਰਜ਼ੀ ਨਾਲ ਰੱਦ ਕਰਨ ਦਾ ਫ਼ੈਸਲਾ ਕਰ ਲਿਆ ਹੈ। ਇਸ ਨਾਲ ਕੇਂਦਰ ਸਰਕਾਰ ਦੀ ਬੋਲੀ ਨਾ ਬੋਲਣ ਵਾਲੇ ਪੱਤਰਕਾਰਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
Punjab Transport Minister : ਲਓ Raja Warring ਨੂੰ ਹੋਊ ਜੇਲ੍ਹ? ਰਾਤੋਂ-ਰਾਤ ਹੋਇਆ ਧਮਾਕਾ | D5 Channel Punjabi
ਇਸ ਤੋਂ ਇਲਾਵਾ ਪ੍ਰੈੱਸ ਕੌਂਸਲ ਆਫ਼ ਇੰਡੀਆ ਦਾ ਚੇਅਰਮੈਨ ਨਿਯੁਕਤ ਨਹੀਂ ਕੀਤਾ ਜਾ ਰਿਹਾ ਹੈ। ਹਰਿਆਣਾ ਅਤੇ ਚੰਡੀਗਡ਼੍ਹ ਜਰਨਲਿਸਟ ਯੂਨੀਅਨ ਦੇ ਪ੍ਰਧਾਨ ਰਾਮ ਸਿੰਘ ਬਰਾਡ਼ ਨੇ ਵੀ ਪੱਤਰਕਾਰਾਂ ਦੀਆਂ ਮੰਗਾਂ ਬਾਰੇ ਵਿਚਾਰ ਸਾਂਝੇ ਕੀਤੇ। ‘ਡਿਮਾਂਡ ਡੇਅ’ ਦੇ ਮੌਕੇ ਪੰਜਾਬ ਅਤੇ ਚੰਡੀਗਡ਼੍ਹ ਜਰਨਲਿਸਟ ਯੂਨੀਅਨ ਦੀ ਚੰਡੀਗਡ਼੍ਹ ਇਕਾਈ ਦੇ ਪ੍ਰਧਾਨ ਜੈ ਸਿੰਘ ਛਿੱਬਡ਼, ਜਨਰਲ ਸਕੱਤਰ ਬਿੰਦੂ ਸਿੰਘ, ਪਾਲ ਸਿੰਘ ਨੌਲੀ, ਭੂਸ਼ਣ ਸੂਦ, ਪ੍ਰੀਤਮ ਸਿੰਘ ਰੁਪਾਲ, ਦੀਪਕ ਸ਼ਰਮਾ ਚਨਾਰਥਲ, ਜਗਤਾਰ ਸਿੰਘ ਭੁੱਲਰ ਨੇ ਸੰਬੋਧਨ ਕੀਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.