Breaking NewsD5 specialNewsPunjabTop News

ਪੰਜਾਬ ਕਾਂਗਰਸ ‘ਚ ਮੁੱਖ ਮੰਤਰੀ ਦਾ ਚਿਹਰਾ ਹੋਣਗੇ CM ਚੰਨੀ

ਲੁਧਿਆਣਾ : ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ CM ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਗਿਆ ਹੈ। ਦੱਸ ਦਈਏ ਕਿ ਅੱਜ ਲੁਧਿਆਣਾ ’ਚ ਵਰਚੂਅਲ ਰੈਲੀ ਦੌਰਾਨ ਇਹ ਐਲਾਨ ਕੀਤਾ ਗਿਆ ਹੈ। ਵਰਚੁਅਲ ਰੈਲੀ ’ਚ ਕਾਂਗਰਸ ਦੇ 1000 ਨੇਤਾ ਮੌਜੂਦ ਰਹਿਣਗੇ।

Navjot Sidhu ਨੂੰ ਵੱਡਾ ਝਟਕਾ, ਹਾਈਕਮਾਨ ਦਾ ਅਹਿਮ ਫੈਸਲਾ | CM Channi | Rahul Gandhi | D5 Channel Punjabi

ਜਿਕਰਯੋਗ ਹੈ ਕਿ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਸੀ ਕਿ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਅੱਜ ਕਰ ਦਿੱਤਾ ਜਾਵੇਗਾ। ਚੰਨੀ ਤੇ ਸਿੱਧੂ ਦੋਵੇਂ ਹੀ ਰਾਹੁਲ ਗਾਂਧੀ ਨੂੰ ਭਰੋਸਾ ਦੇ ਚੁੱਕੇ ਹਨ ਕਿ ਉਹ ਜਿਸ ਵੀ ਨੇਤਾ ਦਾ ਨਾਂ ਐਲਾਨ ਕਰਨਗੇ, ਉਸ ਦਾ ਉਹ ਦੋਵੇਂ ਹੀ ਸਮਰਥਨ ਕਰਨਗੇ ਤੇ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਕੰਮ ਕਰਨਗੇ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button