Press ReleasePunjabTop News

ਪੰਜਾਬ ਕਾਂਗਰਸ ਨੇ SYL ਨੂੰ ਲੈ ਕੇ ‘ਆਪ’ ਦੀ ਨੀਅਤ ‘ਤੇ ਖਦਸ਼ਾ ਪ੍ਰਗਟਾਇਆ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੁਪਰੀਮ ਕੋਰਟ ਚ ਸਤਲੁਜ-ਯਮਨਾ ਲਿੰਕ ਨਹਿਰ ਦੇ ਮੁੱਦੇ ਤੇ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਨੂੰ ਲੈ ਕੇ ਨੀਅਤ ਤੇ ਖ਼ਦਸ਼ਾ ਜ਼ਾਹਿਰ ਕੀਤਾ ਹੈ, ਕਿਉਂਕਿ ਹਰਿਆਣਾ ਵਿਧਾਨ ਸਭਾ ਚੋਣਾਂ ਪੰਜਾਬ ਦੀਆ ਚੋਣਾਂ ਤੋਂ ਬਹੁਤ ਪਹਿਲਾਂ ਹੋਣਗੀਆਂ ਅਤੇ ਅਰਵਿੰਦ ਕੇਜਰੀਵਾਲ ਵੀ ਹਰਿਆਣਾ ਨਾਲ ਹੀ ਸਬੰਧਤ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ ਵੜਿੰਗ ਨੇ ਕਿਹਾ ਕਿ ਸਾਨੂੰ ਡਰ ਹੈ ਕਿ ਪਿਛਲੀਆਂ ਕਾਂਗਰਸ ਸਰਕਾਰਾਂ ਵੱਲੋਂ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਕੀਤੀਆਂ ਗਈਆਂ ਸਾਰੀਆਂ ਕੋਸ਼ਿਸ਼ਾਂ ਨਾਕਾਮ ਨਾ ਹੋ ਜਾਣ, ਕਿਉਂਕਿ ‘ਆਪ’ ਸਰਕਾਰ ਸੁਪਰੀਮ ਕੋਰਟ ਵਿੱਚ ਸਖ਼ਤ ਸਟੈਂਡ ਲੈਣ ਤੋਂ ਝਿਜਕ ਰਹੀ ਹੈ।

ਜੇਲ੍ਹ ’ਚ ਬੈਠੇ ਸਾਧੂ ਸਿੰਘ ਨੂੰ ਵੱਡਾ ਝਟਕਾ! ਹੁਣ ਨਹੀਂ ਆਵੇਗਾ ਬਾਹਰ! ਅਦਲਾਤ ਨੇ ਸੁਣਾਇਆ ਮੁੜ ਵੱਡਾ ਫ਼ੈਸਲਾ?

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਖਦਸ਼ੇ ਨੂੰ ‘ਆਪ’ ਦੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਵੱਲੋਂ ਅਪ੍ਰੈਲ ‘ਚ ਦਿੱਤੇ ਗਏ ਉਸ ਬਿਆਨ ਤੋਂ ਹੋਰ ਬਲ ਮਿਲਿਆ ਹੈ, ਜਦੋਂ ਉਨ੍ਹਾਂ ਕਿਹਾ ਸੀ ਕਿ 2025 ਤੋਂ ਐੱਸ.ਵਾਈ.ਐੱਲ ਦਾ ਪਾਣੀ ਹਰਿਆਣਾ ‘ਚ ਵਗੇਗਾ, ਜਿਸ ‘ਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਇੱਥੇ ਆਪ ਸਰਕਾਰ ਬਣਾਵੇਗੀ। ਗੁਪਤਾ ਨੇ ਕਿਹਾ ਸੀ ਕਿ ਇਹ ਉਨ੍ਹਾਂ ਦਾ ਵਾਅਦਾ ਨਹੀਂ, ਸਗੋਂ ਗਾਰੰਟੀ ਹੈ।
ਉਨ੍ਹਾਂ ਕਿਹਾ ਕਿ ‘ਆਪ’ ਹਰਿਆਣਾ ਦੇ ਵੋਟਰਾਂ ਨੂੰ ਲੁਭਾਉਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ।

ਗੋਲ਼ੀਕਾਂਡ ਮਾਮਲੇ ‘ਚ ਬਾਦਲ ਨਾਲ ਫਸਿਆ ਭਗਵੰਤ ਮਾਨ? ਪੁੱਠੀ ਪੈ ਗਈ ਸਾਰੀ ਗੇਮ

ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਚੋਣਾਂ ਤੋਂ ਤਿੰਨ ਸਾਲ ਪਹਿਲਾਂ 2024 ਵਿੱਚ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ‘ਆਪ’ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਤੋਂ ਪਿੱਛੇ ਨਹੀਂ ਹਟੇਗੀ। ਇਸ ਤੋਂ ਇਲਾਵਾ ਸਾਨੂੰ ਇਹ ਵੀ ਨਹੀਂ ਭੁੱਲਣਾ ਚਾਹੀਦਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਹਰਿਆਣਾ ਦੇ ਭਿਵਾਨੀ ਨਾਲ ਸਬੰਧਤ ਹਨ।

UP Police ਮੁਲਾਜ਼ਮਾਂ ’ਚ ਚੱਲੇ ਘਸੂੰਨ- ਮੁੱਕੇ, ਸੜਕ ’ਤੇ ਹੀ ਚੱਲਿਆ ਫਿਲ਼ਮੀ ਸੀਨ | D5 Channel Punjabi

ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਹੈ ਕਿ ਉਹ ਪੰਜਾਬ ਦੇ ਲੋਕਾਂ ਨੂੰ ਸਪਸ਼ਟ ਕਰਨ ਕਿ ਪੰਜਾਬ ਦੇ ਪਾਣੀ ਨੂੰ ਹਰਿਆਣਾ ਤੋਂ ਬਚਾਉਣ ਲਈ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ ਕੀ ਕੀਤਾ ਹੈ ਅਤੇ ਉਹ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਭਵਿੱਖ ਵਿੱਚ ਕੀ ਕਦਮ ਚੁੱਕਣ ਜਾ ਰਹੀ ਹੈ, ਕਿਉਂਕਿ ਅਦਾਲਤ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਇਸ ਮੁੱਦੇ ਨੂੰ ਦੋਸਤਾਨਾ ਢੰਗ ਨਾਲ ਹੱਲ ਕਰਨ ਲਈ ਗੱਲਬਾਤ ਕਰਨ ਲਈ ਕਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button