Breaking NewsD5 specialIndiaNewsPunjabTop News

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਸੀਨੀਅਰ ਨੇਤਾ ਅਸ਼ਵਨੀ ਕੁਮਾਰ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਜਲੰਧਰ : ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਐਕਸ਼ਨ ਮੂਡ ’ਚ ਆ ਗਏ ਹਨ। ਪ੍ਰਧਾਨ ਬਣਨ ਤੋਂ ਬਾਅਦ ਸਿੱਧੂ ਵੱਲੋਂ ਸੀਨੀਅਰ ਆਗੂਆਂ ਦੇ ਨਾਲ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਤਹਿਤ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਅਸ਼ਵਨੀ ਕੁਮਾਰ ਨਾਲ ਮੁਲਾਕਾਤ ਕੀਤੀ। ਨਵਜੋਤ ਸਿੰਘ ਨੇ ਅਸ਼ਵਨੀ ਕੁਮਾਰ ਨਾਲ ਦਿੱਲੀ ਵਿਖੇ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ।

🔴LIVE|ਦਿੱਲੀ ‘ਚ ਪਾਰਲੀਮੈਂਟ ਨੂੰ ਸਿੱਧੇ ਹੋਏ ਕਿਸਾਨ! ਇੱਧਰ ਜਥੇਬੰਦੀਆਂ ਨੇ ਘੇਰਲਿਆ ਮੁੱਖ ਮੰਤਰੀ , ਕਰਤਾ ਸ਼ਹਿਰ ਜਾਮ…

ਦੱਸ ਦਈਏ ਕਿ ਤਾਜਪੋਸ਼ੀ ਤੋਂ ਬਾਅਦ ਨਵਜੋਤ ਸਿੰਘ ਸਿੱਧੂ 2 ਕੈਬਨਿਟ ਮੰਤਰੀਆਂ ਨਾਲ ਹਾਈਕਮਾਨ ਨਾਲ ਮੁਲਾਕਾਤ ਕਰਨ ਦਿੱਲੀ ਪੁੱਜੇ ਸਨ। ਹਾਲਾਂਕਿ ਉਨ੍ਹਾਂ ਦੀ ਕਿਸੇ ਨਾਲ ਮੁਲਾਕਾਤ ਸੰਭਵ ਨਹੀਂ ਹੋ ਸਕੀ ਅਤੇ ਉਹ ਦੇਰ ਰਾਤ ਨੂੰ ਵਾਪਸ ਪਰਤ ਆਏ। ਇਸ ਦੌਰਾਨ ਉਨ੍ਹਾਂ ਦਿੱਲੀ ਵਿਖੇ ਸੀਨੀਅਰ ਆਗੂ ਅੰਬਿਕਾ ਸੋਨੀ ਨਾਲ ਵੀ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਅੱਜ ਜਲੰਧਰ ਵਿਖੇ ਕਾਂਗਰਸ ਭਵਨ ’ਚ ਪਹੁੰਚ ਰਹੇ ਹਨ, ਜਿੱਥੇ ਉਹ ਕਾਂਗਰਸੀ ਆਗੂਆਂ ਦੇ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਨਬਜ਼ ਟਟੋਲਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button