
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਸੋਮਵਾਰ, 5 ਅਕਤੂਬਰ ਨੂੰ ਨਵੀਂ ਦਿੱਲੀ ਵਿਖੇ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਅਹਿਮ ਮੁਲਾਕਾਤ ਕੀਤੀ। ਇਸ ਮੁਲਾਕਾਤ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪਰਗਟ ਸਿੰਘ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ (ਫ਼ੇਸਬੁੱਕ) ਤੇ ਲਿਖਿਆ ਕਿ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਾ ਉਨ੍ਹਾਂ ਲਈ ਬਹੁਤ ਵੱਡੇ ਸੁਭਾਗ ਵਾਲੀ ਗੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਰਾਹੁਲ ਗਾਂਧੀ ਵੱਲੋਂ ਮਿਲੇ ਮਾਰਗਦਰਸ਼ਨ, ਹੱਲਾਸ਼ੇਰੀ ਅਤੇ ਦ੍ਰਿੜ੍ਹ ਸੰਕਲਪ ਲਈ ਉਹ ਉਨ੍ਹਾਂ ਦੇ ਤਹਿ ਦਿਲੋਂ ਧੰਨਵਾਦੀ ਹਨਪਰਗਟ ਸਿੰਘ ਨੇ ਅੱਗੇ ਲਿਖਿਆ ਕਿ ਨਵੀਂ ਊਰਜਾ, ਸੀਨੀਅਰ ਲੀਡਰਸ਼ਿਪ, ਪਾਰਟੀ ਵਰਕਰਾਂ ਅਤੇ ਪੰਜਾਬ ਦੀ ਜਨਤਾ ਦੀ ਸਮੂਹਿਕ ਤਾਕਤ ਨਾਲ ਉਹ ਕਾਂਗਰਸ ਸੰਗਠਨ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨਗੇ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਸਿਰਜਣਾ ਲਈ ਬਿਨਾਂ ਥੱਕੇ ਲਗਾਤਾਰ ਯਤਨ ਕਰਨਗੇ।ਪ੍ਰਧਾਨਗੀ ਦੀ ਕਮਾਨ ਸੰਭਾਲਣ ਤੋਂ ਬਾਅਦ ਪਰਗਟ ਸਿੰਘ ਲਗਾਤਾਰ ਦਿੱਲੀ ਵਿੱਚ ਹੀ ਮੌਜੂਦ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਕੇਂਦਰੀ ਪੱਧਰ ਤੇ ਕਾਂਗਰਸ ਦੇ ਹਰ ਉਸ ਆਗੂ ਨਾਲ ਰਾਬਤਾ ਕਾਇਮ ਕੀਤਾ ਗਿਆ, ਜਿਸ ਦਾ ਕਿਸੇ ਨਾ ਕਿਸੇ ਰੂਪ ਵਿੱਚ ਪੰਜਾਬ ਦੀ ਸਿਆਸਤ ਨਾਲ ਜੁੜਾਅ ਹੈ। ਸਿਆਸੀ ਮਾਹਿਰਾਂ ਮੁਤਾਬਕ ਪਰਗਟ ਸਿੰਘ ਦੀ ਇਸ ਰਣਨੀਤੀ ਦਾ ਮਕਸਦ ਪਾਰਟੀ ਦੇ ਅੰਦਰੂਨੀ ਵਿਰੋਧੀਆਂ ਲਈ ਦਿੱਲੀ ਦਰਬਾਰ ਦੇ ਦਰਵਾਜ਼ੇ ਬੰਦ ਕਰਨਾ ਅਤੇ ਆਪਣੀ ਸਥਿਤੀ ਨੂੰ ਮਜ਼ਬੂਤ ਬਣਾਉਣਾ ਮੰਨਿਆ ਜਾ ਰਿਹਾ ਹੈ।
ਉਹ 6 ਅਕਤੂਬਰ ਨੂੰ ਦਿੱਲੀ ਤੋਂ ਪੰਜਾਬ ਪਰਤਣਗੇ। ਪੰਜਾਬ ਆਉਣ ਉਪਰੰਤ ਉਹ ਚੰਡੀਗੜ੍ਹ ਵਿਖੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਕਰਨਗੇ, ਜਿਸ ਵਿੱਚ ਧੜੇਬੰਦੀ ਨੂੰ ਜੜ੍ਹੋਂ ਖ਼ਤਮ ਕਰਕੇ ਆਗਾਮੀ ਚੋਣਾਂ ਲਈ ਇੱਕਜੁੱਟ ਹੋ ਕੇ ਮੈਦਾਨ ਵਿੱਚ ਨਿੱਤਰਨ ਦਾ ਸਪੱਸ਼ਟ ਸੁਨੇਹਾ ਦਿੱਤਾ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




