Breaking NewsD5 specialNewsPress ReleasePunjab

ਪੰਜਾਬ ਕੇਂਦਰੀ ਯੂਨੀਵਰਸਿਟੀ ਵਿੱਚ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਸੰਬਧੀ ਸਮਾਗਮ

ਬਠਿੰਡਾ: ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੀ ਰਾਸ਼ਟਰੀ ਸੇਵਾ ਯੋਜਨਾ ਨੇ ਭਾਰਤ ਸਰਕਾਰ ਦੇ ਆਵਾਸ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਦੇ ਸਹਿਯੋਗ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਸ਼ੁੱਕਰਵਾਰ ਨੂੰ “ਨਸ਼ਾ ਮੁਕਤ ਸਮਾਜ ਅੰਦੋਲਨ- ਅਭਿਆਨ ਕੌਸ਼ਲ ਕਾ: ਭਾਰਤ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਸਮਾਜਿਕ, ਕਾਨੂੰਨੀ, ਮਨੋਵਿਗਿਆਨਕ ਅਤੇ ਹੋਰ ਉਪਾਅ” ਵਿਸ਼ੇ ‘ਤੇ ਇੱਕ ਰਾਸ਼ਟਰੀ ਸੈਮੀਨਾਰ ਆਯੋਜਿਤ ਕੀਤਾ। ਇਸ ਰਾਸ਼ਟਰੀ ਸੈਮੀਨਾਰ ਵਿੱਚ ਨੌਜਵਾਨਾਂ ਨੂੰ ਨਸ਼ੇ ਨਾ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਨੀਤੀ ਨਿਰਮਾਤਾਵਾਂ, ਪ੍ਰਸ਼ਾਸਨਕ ਅਧਿਕਾਰੀਆਂ, ਸਿੱਖਿਆ ਸ਼ਾਸਤਰੀਆਂ ਅਤੇ ਸਮਾਜ ਸੇਵੀਆਂ ਸਮੇਤ ਨਾਮਵਰ ਮਹਿਮਾਨਾਂ ਨੇ ਸ਼ਿਰਕਤ ਕੀਤੀ।

Police ਨੇ ਚੱਕਿਆ Goldy Brar ਦਾ ਸਾਥੀ, Raja Warring ਦਾ ਵਿੱਚ ਆਇਆ ਨਾਮ! | D5 Channel Punjabi

ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਸ਼੍ਰੀ ਕੌਸ਼ਲ ਕਿਸ਼ੋਰ ਨੇ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਬਠਿੰਡਾ ਲੋਕ ਸਭਾ ਹਲਕੇ ਤੋਂ ਐੱਮ. ਪੀ. ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਏਮਜ਼ ਬਠਿੰਡਾ ਦੇ ਡਾਇਰੈਕਟਰ ਪ੍ਰੋ. ਡੀ.ਕੇ ਸਿੰਘ ਨੇ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਤੋਂ ਡਾ. ਭੋਲੇਸ਼ਵਰ ਪ੍ਰਸਾਦ ਮਿਸ਼ਰਾ, ਇਸ ਮੁਹਿੰਮ ਦੇ ਕੌਮੀ ਕਨਵੀਨਰ ਸ੍ਰੀ ਅਕਸ਼ਤ ਕਾਂਤ, ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪੈਰੇ, ਆਈ.ਏ.ਐਸ, ਅਤੇ ਐਸ.ਐਸ.ਪੀ. ਬਠਿੰਡਾ ਸ਼੍ਰੀ ਜੇ ਇਲਨਚੇਜੀਅਨ, ਆਈ.ਪੀ.ਐਸ., ਵੀ ਇਸ ਪ੍ਰੋਗਰਾਮ ਵਿੱਚ ਖਾਸ ਮਹਿਮਾਨ ਵਜੋਂ ਸ਼ਾਮਲ ਹੋਏ।

Sanjay Popli Son Shot : Sanjay Popli ਦੇ ਬੇਟੇ ਦੀ ਮੌਤ ਬਾਰੇ ਵੱਡਾ ਖ਼ੁਲਾਸਾ! Bhagwant Mann ਫਸਿਆ ਕਸੂਤਾ!

ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ “ਨਸ਼ਾ ਮੁਕਤ ਸਮਾਜ ਅੰਦੋਲਨ – ਅਭਿਆਨ ਕੌਸ਼ਲ ਦਾ” ਨਾਮ ਦੀ ਰਾਸ਼ਟਰੀ ਮੁਹਿੰਮ ਸ਼ੁਰੂ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇਸ ਪ੍ਰੋਗਰਾਮ ਦੇ ਆਯੋਜਨ ਲਈ ਲੋੜੀਂਦਾ ਸਹਿਯੋਗ ਦੇਣ ਲਈ ਮਾਣਯੋਗ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਨੌਜਵਾਨਾਂ ਨੂੰ ਚੰਗੀਆਂ ਆਦਤਾਂ ਅਪਣਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।

Sanjay Popli : Moosewala ਤੋ ਬਾਅਦ IAS Sanjay Popli ਦੇ ਮੁੰਡੇ ਦੀ ਮੌਤ, ਚੱਲੀ ਗੋਲੀ | D5 Channel Punjabi

ਇਸ ਮੌਕੇ ‘ਤੇ ਬੋਲਦਿਆਂ ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਸ਼੍ਰੀ ਕੌਸ਼ਲ ਕਿਸ਼ੋਰ ਨੇ ਸਥਾਨਕ ਭਾਈਚਾਰੇ ਨੂੰ ਕਾਨੂੰਨੀ ਸਾਖਰਤਾ ਪ੍ਰਦਾਨ ਕਰਨ ਲਈ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਲੀਗਲ ਏਡ ਕਲੀਨਿਕ ਸ਼ੁਰੂ ਕਰਨ ਲਈ ਯੂਨੀਵਰਸਿਟੀ ਪ੍ਰਸ਼ਾਸਨ ਦੇ ਨਵੀਨਤਮ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਸ਼ਰਾਬ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਕਿਹਾ ਕਿ ਨਸ਼ਾਖੋਰੀ ਇੱਕ ਸਮਾਜਿਕ ਬੁਰਾਈ ਹੈ ਜੋ ਹਰ ਸਾਲ ਲੱਖਾਂ ਲੋਕਾਂ ਦੀ ਮੌਤ ਦਾ ਕਾਰਨ ਹੀ ਨਹੀਂ, ਸਗੋਂ ਸਮਾਜ ਵਿੱਚ ਵਧ ਰਹੇ ਅਪਰਾਧਾਂ ਦਾ ਵੀ ਕਾਰਨ ਬਣਦੀ ਹੈ। ਸ੍ਰੀ ਕੌਸ਼ਲ ਨੇ ਕਿਹਾ, “ਸ਼ਰਾਬ ‘ਤੇ ਪਾਬੰਦੀ ਲਗਾਉਣਾ ਇਸ ਸਮੱਸਿਆ ਦਾ ਹੱਲ ਨਹੀਂ ਹੈ ਕਿਉਂਕਿ ਇਹ ਹੋਰ ਨਾਜਾਇਜ਼ ਨਸ਼ਿਆਂ ਦੀ ਵਰਤੋਂ ਅਤੇ ਨਕਲੀ ਸ਼ਰਾਬ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਦਾ ਹੈ।” ਇਸ ਲਈ ਲੋਕਾਂ ਨੂੰ ਜਾਗਰੂਕ ਕਰਕੇ ਹੀ ਇਸਤੋਂ ਬਚਿਆ ਜਾ ਸਕਦਾ ਹੈ।

Budget 2022 : Session ਅੱਧ ਵਿਚਾਲੇ ਛੱਡ CM Mann ਗਿਆ Manali? ਇੱਧਰ ਫਸਣਗੇ ਸਿੰਙ | D5 Channel Punjabi

ਸ੍ਰੀ ਕੌਸ਼ਲ ਕਿਸ਼ੋਰ ਨੇ ਦੱਸਿਆ ਕਿ ਸਾਲ 2020 ਵਿੱਚ ਉਹਨਾਂ ਦੇ ਲੜਕੇ ਆਕਾਸ਼ ਕਿਸ਼ੋਰ ਦੀ ਨਸ਼ੇ ਕਾਰਨ ਮੌਤ ਹੋ ਗਈ ਸੀ। ਵਧੀਆ ਡਾਕਟਰੀ ਇਲਾਜ ਦੇ ਬਾਵਜੂਦ ਉਹ ਆਪਣੇ ਬੇਟੇ ਦੀ ਜਾਨ ਬਚਾਉਣ ਤੋਂ ਅਸਮਰਥ ਰਹੇ। ਇਸ ਤੋਂ ਬਾਅਦ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਰਾਸ਼ਟਰੀ ਮੁਹਿੰਮ ਸ਼ੁਰੂ ਕਰਨ ਦਾ ਸੰਕਲਪ ਲਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਯੂਨੀਵਰਸਿਟੀ ਕੈਂਪਸ ਨੂੰ ਨਸ਼ਾ ਮੁਕਤ ਬਣਾਉਣ ਅਤੇ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਭਾਗੀਦਾਰਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੀ ਸਹੁੰ ਵੀ ਚੁਕਾਈ।

CM Mann ਦਾ ਫੈਸਲਾ, ਮੰਤਰੀਆਂ ਦੇ ਨਾਲ ਅਫਸਰਾਂ ਦਾ ਨੰਬਰ | D5 Channel Punjabi

ਇਸ ਪ੍ਰੋਗਰਾਮ ਵਿੱਚ ਸੀਯੂਪੀਬੀ ਦੇ ਵਿਦਿਆਰਥੀਆਂ ਨੇ “ਨਸ਼ੇ ਬਾਰੇ ਜਾਗਰੂਕਤਾ” ਸਿਰਲੇਖ ਵਾਲਾ ਇੱਕ ਲਘੂ-ਨਾਟਕ ਪੇਸ਼ ਕੀਤਾ।
ਬਠਿੰਡਾ ਲੋਕ ਸਭਾ ਹਲਕੇ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਨਾਟਕ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਪੇਸ਼ਕਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਬੱਚੇ ਨਸ਼ੇ ਨਾ ਕਰਨ ਦਾ ਪ੍ਰਣ ਲੈਣ ਤਾਂ ਆਉਣ ਵਾਲੇ ਸਮੇਂ ਵਿੱਚ ਭਾਰਤ ਇੱਕ ਨਸ਼ਾ ਮੁਕਤ ਅਤੇ ਆਤਮ ਨਿਰਭਰ ਦੇਸ਼ ਬਣ ਜਾਵੇਗਾ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਠਿੰਡਾ, ਪੰਜਾਬ ਅਤੇ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਦਾ ਸਾਥ ਦੇਣ।

Vidhan Sabha Session ਮੁਲਤਵੀ, ਬਾਹਰ ਆ MLAs ਦੇ ਵੱਡੇ ਖੁਲਾਸੇ | D5 Channel Punjabi

ਏਮਜ਼ ਬਠਿੰਡਾ ਦੇ ਡਾਇਰੈਕਟਰ ਪ੍ਰੋ. ਡੀ. ਕੇ. ਸਿੰਘ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨਾ ਸਿਰਫ਼ ਅਜਿਹੀਆਂ ਦਵਾਈਆਂ ਦਾ ਸੇਵਨ ਕਰਨ ਵਾਲੇ ਵਿਅਕਤੀਆਂ ਨੂੰ ਤਬਾਹ ਕਰ ਰਹੀ ਹੈ, ਸਗੋਂ ਅਜਿਹੇ ਮਰੀਜ਼ਾਂ ਲਈ ਜ਼ਰੂਰੀ ਦਵਾਈਆਂ ਦੀ ਘਾਟ ਵੀ ਪੈਦਾ ਕਰ ਰਹੀ ਹੈ ਜਿਨ੍ਹਾਂ ਨੂੰ ਦਰਦ ਪ੍ਰਬੰਧਨ ਦੀ ਸਖ਼ਤ ਲੋੜ ਹੈ। ਉਨ੍ਹਾਂ ਨੇ ਸਮਾਜ ਵਿੱਚ ਨਸ਼ੇ ਦੀ ਲੱਤ ਦੀ ਸਮੱਸਿਆ ਬਾਰੇ ਚਰਚਾ ਕਰਦੇ ਹੋਏ ਕਿਹਾ ਕਿ ਨਸ਼ਿਆਂ ਦੇ ਪ੍ਰਚਲਣ ਦੇ ਕਾਰਨਾਂ ਦੀ ਪਛਾਣ ਕਰਕੇ, ਮਾਨਸਿਕ ਰੋਗਾਂ ਦਾ ਡਾਕਟਰੀ ਇਲਾਜ ਕਰਵਾ ਕੇ ਅਤੇ ਸੰਤੁਲਿਤ ਜੀਵਨ ਸ਼ੈਲੀ ਅਪਣਾ ਕੇ ਇਸ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਇੱਕ ਭਿਆਨਕ ਬਿਮਾਰੀ ਹੈ ਪਰ ਇਸਦਾ ਇਲਾਜ ਸੰਭਵ ਹੈ।
ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਦੇ ਡਾ. ਭੋਲੇਸ਼ਵਰ ਪ੍ਰਸਾਦ ਮਿਸ਼ਰਾ ਨੇ ਆਪਣੇ ਸੰਬੋਧਨ ਵਿੱਚ ਨਸ਼ੇ ਦੇ ਆਦੀ ਵਿਅਕਤੀਆਂ ਦੇ ਨਸ਼ੇ ਦੀ ਪ੍ਰਕਿਰਤੀ, ਕਿਸਮ, ਕਾਰਨ ਅਤੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ।

Punjab Budget Live : Vidhan Sabha ‘ਚ ਆਹਮੋ-ਸਾਹਮਣੇ ਹੋਏ ਲੀਡਰ! ਸਪੀਕਰ ਰਹਿ ਗਿਆ ਦੇਖਦਾ | D5 Channel Punjabi

ਉਹਨਾਂ ਨੇ ਚਿੰਤਾ, ਤਣਾਅ, ਹਾਣੀਆਂ ਦਾ ਦਬਾਅ, ਦੂਜਿਆਂ ਨਾਲ ਜੁੜਨ ਵਿੱਚ ਅਸਮਰੱਥਾ ਆਦਿ ਵੱਖ-ਵੱਖ ਕਾਰਕਾਂ ਬਾਰੇ ਚਰਚਾ ਕੀਤੀ ਜੋ ਨੌਜਵਾਨਾਂ ਨੂੰ ਨਸ਼ਿਆਂ ਦੀ ਲਤ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਕਸਰਤ ਅਤੇ ਸਿਹਤਮੰਦ ਖੁਰਾਕ ਰਾਹੀਂ ਆਪਣੇ ਆਪ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਰੱਖਦਾ ਹੈ, ਉਸਦੀ ਨਸ਼ੇ ਦੀ ਲੱਤ ਵਿੱਚ ਪੈਣ ਦੀ ਸੰਭਾਵਨਾ ਘੱਟ ਹੁੰਦੀ ਹੈ। ਉਨ੍ਹਾਂ ਨਸ਼ਾ ਮੁਕਤ ਭਾਰਤ ਮੁਹਿੰਮ ਵਿੱਚ ਸਾਰਿਆਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ।

Vidhan Sabha ‘ਚ ਗਰਜਿਆ Bhagwant Mann, ਗੱਲਾਂ ‘ਚ ਕਰਾਤੇ ਸਾਰਿਆਂ ਦੇ ਹੱਥ ਖੜ੍ਹੇ! | D5 Channel Punjabi

ਪ੍ਰੋਗਰਾਮ ਦੀ ਸੰਖੇਪ ਰਿਪੋਰਟ ਪੇਸ਼ ਕਰਦਿਆਂ ਡਾ. ਵਿਪਨ ਪਾਲ ਸਿੰਘ ਨੇ ਦੱਸਿਆ ਕਿ ਇਸ ਰਾਸ਼ਟਰੀ ਸੈਮੀਨਾਰ ਦੌਰਾਨ 12 ਰਾਜਾਂ ਦੇ ਖੋਜਾਰਥੀਆਂ ਵੱਲੋਂ 150 ਦੇ ਕਰੀਬ ਖੋਜ ਪੱਤਰ ਪੇਸ਼ ਕੀਤੇ ਗਏ ਹਨ। ਅੰਤ ਵਿੱਚ ਕੰਟਰੋਲਰ ਪ੍ਰੀਖਿਆਵਾਂ ਅਤੇ ਕਾਰਜਕਾਰੀ ਰਜਿਸਟਰਾਰ ਪ੍ਰੋ. ਬੀ.ਪੀ. ਗਰਗ ਨੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਪ੍ਰੋਗਰਾਮ ਵਿੱਚ ਯੂਨੀਵਰਸਿਟੀ ਦੇ ਅਧਿਆਪਕਾਂ, ਸਟਾਫ਼ ਅਤੇ ਵਿਦਿਆਰਥੀਆਂ ਦੇ ਨਾਲ-ਨਾਲ ਪਿੰਡ ਘੁੱਦਾ ਦੇ ਨਿਵਾਸੀਆਂ ਨੇ ਵੀ ਸ਼ਮੂਲੀਅਤ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button