PunjabTop News

ਪੰਜਾਬ ਕੇਡਰ ਦੇ ਸੀਨੀਅਰ ਆਈਏਐਸ ਅਫ਼ਸਰ ਕਰਨੈਲ ਸਿੰਘ ਦਾ ਮੰਨਜੂਰ ਨਹੀਂ ਹੋਇਆ ਅਸਤੀਫ਼ਾ

ਪੰਜਾਬ ਕੇਡਰ ਦੇ ਸੀਨੀਅਰ ਆਈਏਐਸ ਅਫ਼ਸਰ ਕਰਨੈਲ ਸਿੰਘ ਦੇ ਵਲੋਂ 11 ਅਪ੍ਰੈਲ 2024 ਨੂੰ ਆਪਣੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਅਸਤੀਫ਼ਾ ਦਿੱਤੇ ਨੂੰ ਕਰੀਬ ਦੋ ਹਫ਼ਤੇ ਬੀਤਣ ਤੋਂ ਬਾਅਦ ਵੀ ਹੁਣ ਤੱਕ ਕਰਨੈਲ ਸਿੰਘ ਦਾ ਅਸਤੀਫ਼ਾ ਸਰਕਾਰ ਵੱਲੋਂ ਪ੍ਰਵਾਨ ਨਹੀਂ ਕੀਤਾ ਗਿਆ। 

ਇਥੇ ਜਿਕਰ ਕਰਨਾ ਬਣਦਾ ਹੈ ਕਿ, ਕਰਨੈਲ ਸਿੰਘ, ਜਿਨ੍ਹਾਂ ਨੂੰ 30 ਜਨਵਰੀ ਨੂੰ ਕਪੂਰਥਲਾ ਦੇ ਡੀਸੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਉਨ੍ਹਾਂ ਨੂੰ ਅਜੇ ਤੱਕ ਕੋਈ ਪੋਸਟਿੰਗ ਨਹੀਂ ਦਿੱਤੀ ਗਈ ਸੀ, ਜਿਸ ਕਾਰਨ ਦੱਸਿਆ ਜਾ ਰਿਹੈ ਕਿ ਉਹ ਨਾਰਾਜ਼ ਸਨ। ਭਾਵੇਂ ਉਨ੍ਹਾਂ ਨੇ ਆਪਣੇ ਅਸਤੀਫ਼ੇ ਵਿੱਚ ਅਜਿਹੀ ਕੋਈ ਨਾਰਾਜ਼ਗੀ ਜ਼ਾਹਰ ਨਹੀਂ ਕੀਤੀ ਹੈ ਪਰ ਉਨ੍ਹਾਂ ਦੇ ਨਜ਼ਦੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਪਿਛਲੇ ਢਾਈ ਮਹੀਨਿਆਂ ਤੋਂ ਖਾਲੀ ਪਈ ਨੌਕਰੀ ਤੋਂ ਬੋਰ ਹੋ ਗਏ, ਇਸ ਲਈ ਉਨ੍ਹਾਂ ਨੇ ਅਸਤੀਫ਼ਾ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button