Breaking NewsD5 specialNewsPunjabTop News

ਪੰਜਾਬ ਕੈਬਨਿਟ ਦੀ ਬੈਠਕ ਅੱਜ, ਇਨ੍ਹਾਂ ਫੈਸਲਿਆਂ ਤੇ ਲੱਗ ਸਕਦੀ ਹੈ ਮੋਹਰ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ ਪੰਜਾਬ ਸਿਵਲ ਸਕੱਤਰੇਤ ‘ਚ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਹੋਣ ਜਾ ਰਹੀ ਹੈ। ਇਸ ਮੀਟਿੰਗ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਫ਼ੈਸਲਾ ਕੀਤਾ ਲਿਆ ਜਾ ਸਕਦਾ ਹੈ। ਇਹ ਵੀ ਚਰਚਾ ਜ਼ੋਰਾਂ ‘ਤੇ ਹੈ ਕਿ ਇਸ ਵਿਚ ਮੁੱਖ ਮੰਤਰੀ ਸਾਥੀ ਮੰਤਰੀਆਂ ਨਾਲ ਵਿਧਾਇਕਾਂ ਦੀ ਕਮਾਈ ’ਤੇ ਲੱਗਣ ਵਾਲੇ ਟੈਕਸ ਸਬੰਧੀ ਵੀ ਸਲਾਹ-ਮਸ਼ਵਰਾ ਕਰ ਸਕਦੇ ਹਨ।

ਪਰਵਾਨਾ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਦਾ ਆਇਆ ਫੈਸਲਾ | D5 Channel Punjabi

ਇਸ ਤੋਂ ਇਲਾਵਾ ਬੈਠਕ ‘ਚ ਕਈ ਹੋਰ ਅਹਿਮ ਫ਼ੈਸਲਿਆਂ ‘ਤੇ ਵੀ ਮੋਹਰ ਲੱਗ ਸਕਦੀ ਹੈ। ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅੱਜ ਤੀਜੀ ਗਾਰੰਟੀ ਪੂਰੀ ਕੀਤੀ ਜਾ ਸਕਦੀ ਹੈ। ਦੱਸਣਯੋਗ ਹੈ ਕਿ ਅੱਜ ਹੋਣ ਵਾਲੀ ਮੀਟਿੰਗ ਦਾ ਸਮਾਂ ਪਹਿਲਾਂ ਸ਼ਾਮ ਦੇ 4 ਵਜੇ ਰੱਖਿਆ ਗਿਆ ਸੀ ਪਰ ਬਾਅਦ ‘ਚ ਇਸ ਨੂੰ ਬਦਲ ਦਿੱਤਾ ਗਿਆ ਹੈ। ਹੁਣ ਇਸ ਮੀਟਿੰਗ ਦਾ ਸਮਾਂ ਸੋਮਵਾਰ ਸਵੇਰੇ 10.30 ਵਜੇ ਹੋਣ ਜਾ ਰੱਖਿਆ ਗਿਆ ਸੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button