ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਵਿਚ ਸਰਵ ਸਿੱਖਿਆ ਅਭਿਆਨ, ਕੌਮੀ ਮਾਧਮਿਕ ਸਿੱਖਿਆ ਅਭਿਆਨ ਤਹਿਤ (ਆਦਰਸ਼ ਅਤੇ ਮਾਡਲ) ਸਕੂਲਾਂ ਵਿੱਚ ਭਰਤੀ ਕੀਤੇ 8 ਹਜ਼ਾਰ ਤੋਂ ਵੱਧ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤੇ ਜਾਣ ਦੀ ਤਿਆਰੀ ਹੈ। ਜਾਣਕਾਰੀ ਅਨੁਸਾਰ 8800 ਅਧਿਆਪਕਾਂ ਨੂੰ ਉਸੇ ਤਨਖਾਹ ਵਿੱਚ ਰੈਗੂਲਰ ਕੀਤੇ ਜਾਣ ਦੀ ਉਮੀਦ ਹੈ ਜੋ ਤਨਖਾਹ ਉਹ ਇਸ ਸਮੇਂ ਲੈ ਰਹੇ ਹਨ। ਇਹ ਮਾਮਲਾ ਕੈਬਨਿਟ ਦੀ ਇੱਕ ਮੀਟਿੰਗ ਵਿੱਚ ਪਹਿਲਾਂ ਵੀ ਆ ਚੁੱਕਾ ਹੈ ਪਰ ਉਸ ਵੇਲੇ ਪ੍ਰਵਾਨਗੀ ਨਹੀਂ ਸੀ ਮਿਲ ਸਕੀ।
Read Also ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
ਇਸ ਮੀਟਿੰਗ ‘ਚ ਨਾਜਾਇਜ਼ ਕਾਲੋਨੀਆਂ ਦੀ ਨੀਤੀ ਨੂੰ ਵੀ ਪ੍ਰਵਾਨਗੀ ਮਿਲਣ ਦੀ ਸੰਭਾਵਨਾ ਹੈ। ਮੰਤਰੀ ਮੰਡਲ ਦੀ ਇਸ ਮੀਟਿੰਗ ‘ਚ ਅਣਅਧਿਕਾਰਤ ਕਾਲੋਨੀਆ ‘ਚ ਬਣੀਆਂ ਕਈ ਅਜਿਹੀਆਂ ਇਮਾਰਤਾਂ ਨੂੰ ਰੈਗੂਲਰ ਕਰਨ ਦੀ ਤਜਵੀਜ਼ ਹੈ, ਜੋ ਸਰਕਾਰ ਵੱਲੋਂ ਬਣਾਈ ਗਈ ਨੀਤੀ ਨੂੰ ਪੂਰੀਆਂ ਕਰਦੀਆਂ ਹਨ। ਲੁਧਿਆਣਾ, ਪਟਿਆਲਾ, ਜਲੰਧਰ ਅਤੇ ਅੰਮ੍ਰਿਤਸਰ ‘ਚ ਅਜਿਹੀਆਂ ਇਮਾਰਤਾਂ ਦੀ ਵੱਡੀ ਗਿਣਤੀ ਹੈ।
ਮੀਟਿੰਗ ਦੌਰਾਨ ਖੇਡ ਨੀਤੀ ‘ਤੇ ਵੀ ਚਰਚਾ ਕੀਤੀ ਜਾ ਸਕਦੀ ਹੈ ਜਿਸ ਵਿਚ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਅਹਿਮ ਐਲਾਨ ਕੀਤੇ ਜਾ ਸਕਦੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.