
ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਸਰਕਾਰੀ ਅਦਾਰਿਆਂ ਵਿੱਚ ਸਟਾਫ਼ ਦੀ ਘਾਟ ਨੂੰ ਦੂਰ ਕਰਨ ਲਈ ਕਈ ਮਾਨ ਸਰਕਾਰ ਨੇ ਸ਼ਨੀਵਾਰ ਨੂੰ ਮਹੱਤਵਪੂਰਨ ਫੈਸਲੇ ਲਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਸਰਕਾਰੀ ਹਸਪਤਾਲਾਂ ਅਤੇ ਸਿਹਤ ਅਦਾਰਿਆਂ ਵਿੱਚ 251 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਮੀਟਿੰਗ ਤੋਂ ਬਾਅਦ ਫੈਸਲਿਆਂ ਦਾ ਐਲਾਨ ਕੀਤਾ।
ਇਨ੍ਹਾਂ 251 ਅਸਾਮੀਆਂ ਵਿੱਚ ਚਮਕੌਰ ਸਾਹਿਬ ਸਬ-ਡਵੀਜ਼ਨਲ ਹਸਪਤਾਲ ਦੇ ਲਈ 33, ਮਲੇਰਕੋਟਲਾ ਦੇ ਸਿਹਤ ਵਿਭਾਗ ਲਈ 19, ਮੈਡੀਕਲ ਅਤੇ ਡੈਂਟਲ ਅਫਸਰਾਂ ਲਈ 80, ਅਤੇ ਸਬ-ਡਵੀਜ਼ਨਲ ਹਸਪਤਾਲਾਂ ਅਤੇ ਨਵੇਂ ਜੱਚਾ-ਬੱਚਾ ਸਿਹਤ ਕੇਂਦਰਾਂ ਲਈ 119 ਅਸਾਮੀਆਂ ਸ਼ਾਮਲ ਹਨ। ਸਰਕਾਰ ਦੇ ਅਨੁਸਾਰ, ਇਹ ਨਿਯੁਕਤੀਆਂ ਸਿਹਤ ਸੰਸਥਾਵਾਂ ਵਿੱਚ ਸਟਾਫ ਦੀ ਘਾਟ ਨੂੰ ਪੂਰਾ ਕਰਨਗੀਆਂ ਅਤੇ ਜਨਤਾ ਨੂੰ ਬਿਹਤਰ ਸਿਹਤ ਸੰਭਾਲ ਪ੍ਰਦਾਨ ਕਰਨਗੀਆਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




