Breaking NewsD5 specialNewsPress ReleasePunjabTop News

ਪੰਜਾਬ ਗਊ ਸੇਵਾ ਕਮਿਸ਼ਨ ਦੀ ਕਬਜ਼ਾਧਾਰਕਾਂ ਨੂੰ ਅਪੀਲ

ਗਊ ਚਰਾਂਦਾਂ ਨੂੰ ਕਬਜ਼ਾ ਮੁਕਤ ਕਰਨ ਲਈ ਕਬਜ਼ਾਧਾਰਕ ਖ਼ੁਦ ਅੱਗੇ ਆਉਣ: ਸਚਿਨ ਸ਼ਰਮਾ

ਚੰਡੀਗੜ੍ਹ: ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਗਊ ਚਰਾਂਦਾਂ ਦੇ ਕਬਜ਼ਾਧਾਰਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗਊ ਚਰਾਂਦਾ ਨੂੰ ਜਲਦ ਤੋਂ ਜਲਦ ਕਬਜ਼ਾ ਮੁਕਤ ਕਰਨ ਲਈ ਖ਼ੁਦ ਅੱਗੇ ਆਉਣ। ਇਥੇ ਜਾਰੀ ਬਿਆਨ ਵਿੱਚ ਸ੍ਰੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸ਼ਾਮਲਾਤ ਜ਼ਮੀਨ ਛੁਡਵਾਉਣ ਲਈ ਭੂ ਮਾਫੀਆ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਸ਼ਲਾਘਾਯੋਗ ਹੈ।

Mohali Update : DGP ਦੇ ਹੁਕਮ ਤੋਂ ਬਾਅਦ ਵੱਡੀ ਕਰਵਾਈ! ਹੱਥ ਲੱਗੀ ਸਫਲਤਾ? | D5 Channel Punjabi

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸਰਕਾਰੀ ਗਊ ਚਰਾਂਦਾਂ ਨੂੰ ਵੀ ਕਬਜ਼ਾਧਾਰੀਆਂ ਤੋਂ ਮੁਕਤ ਕਰਵਾਇਆ ਜਾਵੇਗਾ। ਸ੍ਰੀ ਸ਼ਰਮਾ ਨੇ ਕਬਜ਼ਾਧਾਰੀਆਂ ਨੂੰ ਅਪੀਲ ਕੀਤੀ ਕਿ ਕਬਜ਼ਾ ਨਾ ਛੱਡਣ ਦੀ ਸੂਰਤ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਗਊ ਚਰਾਂਦਾਂ ਗਾਵਾਂ ਲਈ ਵੱਡਾ ਆਸਰਾ ਹਨ, ਜਿੱਥੇ ਗਾਵਾਂ ਨੂੰ ਕੁਦਰਤੀ ਤੌਰ ‘ਤੇ ਹਰਾ ਚਾਰਾ, ਪੀਣ ਲਈ ਪਾਣੀ ਅਤੇ ਤਾਜ਼ੀ ਹਵਾ ਮਿਲਦੀ ਹੈ, ਜੋ ਉਨ੍ਹਾਂ ਲਈ ਲਾਹੇਵੰਦ ਹੈ ਪਰ ਕਈ ਲੋਕ ਨਿੱਜੀ ਸਵਾਰਥਾਂ ਲਈ ਬੇਜ਼ੁਬਾਨ ਗਊ ਵੰਸ਼ ਨੂੰ ਸੜਕਾਂ ‘ਤੇ ਰੁਲਣ ਲਈ ਮਜਬੂਰ ਕਰ ਰਹੇ ਹਨ।

Mohali Update : Mohali ਕਾਂਡ ’ਚ ਵੱਡਾ ਮੋੜ, Bhagwant Mann ਨੇ ਲਿਆ ਵੱਡਾ ਐਕਸ਼ਨ, ਅਦਾਲਤ ਵੱਲੋਂ ਮਜੀਠੀਆ ਨੂੰ ਝਟਕਾ

ਸ੍ਰੀ ਸ਼ਰਮਾ ਨੇ ਕਿਹਾ ਕਿ ਗਊ ਚਰਾਂਦਾਂ ਨੂੰ ਕਬਜ਼ਾਧਾਰੀ ਜਲਦ ਤੋਂ ਜਲਦ ਛੱਡਣ ਤਾਂ ਜੋ ਭਵਿੱਖ ਵਿੱਚ ਗਊ ਵੰਸ਼ ਨੂੰ ਇਸ ਜ਼ਮੀਨ ‘ਤੇ ਰੱਖਣ ਲਈ ਯੋਗ ਉਪਰਾਲੇ ਕੀਤੇ ਜਾ ਸਕਣ ਜਿਸ ਨਾਲ ਸੜਕਾਂ ‘ਤੇ ਘੁੰਮਦੀਆਂ ਗਾਵਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਹੋ ਸਕੇ ਅਤੇ ਨਾਲ ਹੀ ਕਿਸਾਨਾਂ ਦੀਆਂ ਫ਼ਸਲਾਂ ਨੂੰ ਬਰਬਾਦ ਹੋਣ ਤੋਂ ਬਚਾਇਆ ਜਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button