Breaking NewsD5 specialNewsPress ReleasePunjabTop News

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਗਾਵਾਂ ਦੀ ਸੇਵਾ-ਸੰਭਾਲ ਲਈ ਰਾਜਪਾਲ ਨਾਲ ਮੁਲਾਕਾਤ

ਰਾਜਪਾਲ ਨੇ ਗਾਵਾਂ ਦੀ ਸੰਭਾਲ ਲਈ ਲੋੜੀਂਦੇ ਸਹਿਯੋਗ ਦਾ ਭਰੋਸਾ ਦੁਆਇਆ: ਸਚਿਨ ਸ਼ਰਮਾ

ਚੰਡੀਗੜ੍ਹ: ਗਾਵਾਂ ਦੀ ਸੇਵਾ-ਸੰਭਾਲ ਅਤੇ ਉਨ੍ਹਾਂ ਦੀ ਭਲਾਈ ਲਈ ਕੰਮ ਕਰਨ ਵਾਸਤੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਵੱਲੋਂ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਰਾਜਪਾਲ ਨੂੰ ਜਾਣੂ ਕਰਵਾਇਆ ਕਿ ਸੂਬੇ ਦੀਆਂ ਗਊਸ਼ਾਲਾਵਾਂ ਵਿੱਚ ਲੋੜੀਂਦੀ ਮਾਤਰਾ ਵਿੱਚ ਚੰਗਾ ਪੌਸ਼ਟਿਕ ਹਰਾ ਚਾਰਾ ਨਹੀਂ ਹੈ, ਜਿਸ ਨੂੰ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ (ਗਡਵਾਸੂ), ਲੁਧਿਆਣਾ ਦੇ ਵਿਗਿਆਨੀ ਇਸ ਵਿਸ਼ੇ ਉਪਰ ਖੋਜ ਕਰਕੇ ਪੂਰਾ ਕਰ ਸਕਦੇ ਹਨ।

VIP Security : CM ਮਾਨ ਦਾ ਬਾਦਲਾਂ ’ਤੇ ਵੱਡਾ ਐਕਸ਼ਨ, ਨਾਲੇ ਭੱਠਲ ‘ਤੇ ਕਰਤੀ ਕਾਰਵਾਈ! | D5 Channel Punjabi

ਉਨ੍ਹਾਂ ਕਿਹਾ ਕਿ ਜਿਵੇਂ ਚੰਗਾ ਪੌਸ਼ਟਿਕ ਭੋਜਨ ਮਨੁੱਖਾਂ ਲਈ ਜ਼ਰੂਰੀ ਹੈ, ਉਵੇਂ ਹੀ ਗਾਵਾਂ ਲਈ ਵੀ ਵਧੀਆ ਪੌਸ਼ਟਿਕ ਭੋਜਨ ਲਾਜ਼ਮੀ ਹੈ ਅਤੇ ਇਹ ਹਮੇਸ਼ਾ ਸਸਤੇ ਭਾਅ ’ਤੇ ਮਿਲਣਾ ਚਾਹੀਦਾ ਹੈ। ਚੇਅਰਮੈਨ ਨੇ ਦੱਸਿਆ ਕਿ ਰਾਜਪਾਲ ਨੇ ਗਾਵਾਂ ਦੀ ਸੰਭਾਲ ਲਈ ਲੋੜੀਂਦੇ ਸਹਿਯੋਗ ਦਾ ਭਰੋਸਾ ਦੁਆਇਆ। ਰਾਜਪਾਲ ਸ੍ਰੀ ਪੁਰੋਹਿਤ ਨੇ ਗਾਵਾਂ ਦੀ ਸੰਭਾਲ ਅਤੇ ਚਾਰੇ ਸਬੰਧੀ ਮਾਮਲੇ ਦਾ ਤੁਰੰਤ ਨੋਟਿਸ ਲੈਂਦਿਆਂ ਕਿਹਾ ਕਿ ਇਸ ਕਾਰਜ ਨੂੰ ਜਲਦੀ ਮੁਕੰਮਲ ਕਰਨ ਲਈ ਯੋਗ ਉਪਰਾਲੇ ਕੀਤੇ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button