PunjabSportsTop News

ਪੰਜਾਬ ‘ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਹੋਵੇਗੀ ਸ਼ੁਰੂਆਤ

ਚੰਡੀਗੜ੍ਹ : ਅੱਜ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕਰਨਗੇ। ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਡੇ ਪੱਧਰ ‘ਤੇ ਤਿਆਰੀਆਂ ਕਰ ਲਈਆਂ ਹਨ। ਇਸ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਕੌਮੀ ਖੇਡ ਦਿਵਸ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਨਗੇ। ਖੇਡ ਮੇਲੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਲਈ ਟ੍ਰੈਫਿਕ ਪੁਲਿਸ ਨੇ ਰੂਟ ਪਲਾਨ ਵੀ ਜਾਰੀ ਕਰ ਦਿੱਤਾ ਹੈ।

ਅਧਿਆਪਕ ਦਾ ਕੁਟਾਪਾ, ਕਾਂਗਰਸੀ ਪ੍ਰਧਾਨ ਦੀ ਛੁੱਟੀ ! ਗੁਰਦੁਆਰੇ ਦੇ ਬਾਹਰ ਚੱਲੀਆਂ ਗੋਲੀਆਂ D5 Channel Punjabi

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਖੇਡ ਵਿਭਾਗ ਤੇ ਖੇਡ ਐਸੋਸੀਏਸ਼ਨਾਂ ਨੂੰ ਮਿਲ ਕੇ ਚੱਲਣ ਦਾ ਸੱਦਾ ਦਿੱਤਾ ਸੀ। ਇਹ ਗੱਲ ਉਨ੍ਹਾਂ ਨੇ ਪੰਜਾਬ ਓਲੰਪਿਕ ਭਵਨ ਵਿਖੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮੀਟਿੰਗ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਨਿੱਜੀ ਤੌਰ ਉੱਤੇ ਖੇਡਾਂ ਨੂੰ ਤਰਜੀਹ ਦੇ ਰਹੇ ਹਨ ਅਤੇ ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਅਧਿਆਪਕ ਦਾ ਕੁਟਾਪਾ, ਕਾਂਗਰਸੀ ਪ੍ਰਧਾਨ ਦੀ ਛੁੱਟੀ ! ਗੁਰਦੁਆਰੇ ਦੇ ਬਾਹਰ ਚੱਲੀਆਂ ਗੋਲੀਆਂ D5 Channel Punjabi

ਖੇਡ ਮੰਤਰੀ ਨੇ ਇਹ ਵੀ ਕਿਹਾ ਸੀ ਕਿ ਸੂਬਾ ਸਰਕਾਰ ਨਵੀਂ ਖੇਡ ਨੀਤੀ ਤਿਆਰ ਕਰ ਰਹੀ ਹੈ ਜਿਸ ਵਿੱਚ ਖਿਡਾਰੀਆਂ ਲਈ ਨਗਦ ਇਨਾਮ, ਨੌਕਰੀ ਦੇਣੀ, ਛੋਟੀ ਉਮਰ ਦੇ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਉੱਤੇ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਪੰਜਾਬ ਵਿੱਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਦੀ ਵਚਨਬੱਧਤਾ ਤਹਿਤ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾ ਰਹੀਆਂ ਜਿਸ ਦਾ ਅੱਜ 29 ਅਗਸਤ ਨੂੰ ਮੁੱਖ ਮੰਤਰੀ ਜਲੰਧਰ ਵਿਖੇ ਉਦਘਾਟਨ ਕਰਨਗੇ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ 5 ਲੱਖ ਦੇ ਕਰੀਬ ਖਿਡਾਰੀ ਹਿੱਸਾ ਲੈਣਗੇ ਜਿਸ ਤੋਂ ਬਾਅਦ ਸੂਬਾ ਪੱਧਰੀ ਟੂਰਨਾਮੈਂਟ ਦੇ ਜੇਤੂ ਖਿਡਾਰੀਆਂ ਦਾ ਪੂਲ ਬਣ ਜਾਵੇਗਾ ਜੋ ਅਗਾਂਹ ਕੌਮੀ ਤੇ ਕੌਮਾਂਤਰੀ ਪੱਧਰ ਉੱਤੇ ਮੱਲਾਂ ਮਾਰਨਗੇ।ਇਸ ਟੂਰਨਾਮੈਂਟ ਦਾ ਮਕਸਦ ਪੰਜਾਬ ਵਿੱਚ ਖਿਡਾਰੀਆਂ ਵਿਚਲੀ ਪ੍ਰਤਿਭਾ ਤੇ ਹੁਨਰ ਦੀ ਤਲਾਸ਼ ਕਰਨਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button