PunjabPunjabTop News

ਪੰਜਾਬ ‘ਚ ਅੱਜ ਤੂਫ਼ਾਨ-ਗੜ੍ਹੇਮਾਰੀ ਦਾ ਅਲਰਟ, ਤਾਪਮਾਨ ‘ਚ ਗਿਰਾਵਟ; ਜਾਣੋ ਮੌਸਮ ਦਾ ਹਾਲ

ਪੰਜਾਬ ‘ਚ ਅੱਜ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ 4 ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ‘ਚ ਅੱਜ ਬਿਜਲੀ ਚਮਕਣ-ਬਦਲ ਗਰਜਣ, ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।ਲੁਧਿਆਣਾ, ਫਤਿਹਗੜ੍ਹ ਸਾਹਿਬ, ਸੰਗਰੂਰ, ਪਟਿਆਲਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਅੱਜ ਤੂਫ਼ਾਨ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬਿਜਲੀ ਚਮਕਣ, ਬਦਲ ਗਰਜਣ, ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਤੇ ਗੜ੍ਹੇਮਾਰੀ ਦਾ ਅਲਰਟ ਹੈ।ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮਲੇਰਕੋਟਲਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਮੋਗਾ, ਬਰਨਾਲਾ ਤੇ ਬਠਿੰਡਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬਦਲ ਗਰਜਣ-ਬਿਜਲੀ ਚਮਕਣ, ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਤੇ ਗੜ੍ਹੇਮਾਰੀ ਦਾ ਅਲਰਟ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button