Breaking NewsD5 specialNewsPunjabTop News

ਪੰਜਾਬ ‘ਚ ਅੱਜ ਤੋਂ ਸਾਰੀਆਂ ਕਲਾਸਾਂ ਦੇ ਖੁੱਲ੍ਹੇ ‘ਸਕੂਲ’

ਚੰਡੀਗੜ੍ਹ : ਪੰਜਾਬ ‘ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਪ੍ਰਕੋਪ ਘਟਣ ਤੋਂ ਬਾਅਦ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੂਰੇ ਸੂਬੇ ‘ਚ ਅੱਜ ਤੋਂ ਸਾਰੀਆਂ ਕਲਾਸਾਂ ਲਈ ਸਕੂਲ ਖੁੱਲ੍ਹ ਗਏ ਹਨ। ਸਕੂਲ ਖੋਲ੍ਹਣ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਕੂਲਾਂ ‘ਚ ਹੁਣ ਪ੍ਰੀ-ਪ੍ਰਾਇਮਰੀ ਤੋਂ ਸੀਨੀਅਰ ਸੈਕੰਡਰੀ ਤੱਕ ਸਾਰੀਆਂ ਜਮਾਤਾਂ ਪਹਿਲਾਂ ਵਾਂਗ (ਫਿਜ਼ੀਕਲ ਢੰਗ ਨਾਲ) ਚਲਾਈਆਂ ਜਾਣਗੀਆਂ।

🔴LIVE| ਕਿਸਾਨਾਂ ਨੇ ਘੇਰ ਲਿਆ ਅਮਰਿੰਦਰ ਸਿੰਘ, ਮਾਹੌਲ ਗਰਮ! ਅਡਾਨੀਆਂ ਨੇ ਟੇਕੇ ਕਿਸਾਨਾਂ ਅੱਗੇ ਗੋਡੇ, ਮੰਨੀ ਗਲਤੀ!

ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ ਅਤੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਆਪਣੀ ਲਿਖ਼ਤੀ ਸਹਿਮਤੀ ਦੇਣੀ ਪਵੇਗੀ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਸਕੂਲ ਦੇ ਆਲੇ-ਦੁਆਲੇ ਅਤੇ ਕਲਾਸ ਰੂਮਾਂ ਦੀ ਢੁਕਵੀਂ ਸਫਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਕੋਵਿਡ-19 ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਤੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button