PunjabTop News

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਪੰਜਾਬ ਸਰਕਾਰ ਨੇ ਕੱਲ੍ਹ 27 ਅਪ੍ਰੈਲ ਨੂੰ ਕੀਤਾ ਛੁੱਟੀ ਦਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ’ਤੇ 27 ਅਪ੍ਰੈਲ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਭਲਕੇ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫਤਰ, ਬੋਰਡ, ਕਾਰਪੋਰੇਸ਼ਨ ਸਮੇਤ ਸਾਰੇ ਦਫਤਰ ਬੰਦ ਰਹਿਣਗੇ। ਸ਼੍ਰੋਮਣੀ ਅਕਾਲੀ ਦਲ ਨੇ ਫ਼ੈਸਲਾ ਕੀਤਾ ਹੈ ਕਿ ਬਾਦਲ ਦੀ ਮ੍ਰਿਤਕ ਦੇਹ ਅੱਜ ਸਵੇਰੇ 10 ਵਜੇ ਸੈਕਟਰ-28 ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਰੱਖੀ ਜਾਵੇਗੀ, ਜਿੱਥੇ ਪਾਰਟੀ ਦੇ ਸੀਨੀਅਰ ਆਗੂ, ਵਰਕਰ ਅਤੇ ਲੋਕ ਦੁਪਹਿਰ 12 ਵਜੇ ਤੱਕ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਤੋਂ ਬਾਅਦ ਬਾਦਲ ਦੀ ਅੰਤਿਮ ਯਾਤਰਾ ਚੰਡੀਗੜ੍ਹ ਤੋਂ ਮੁਕਤਸਰ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਲਈ ਸ਼ੁਰੂ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button