Breaking NewsD5 specialNewsPress ReleasePunjabTop News

ਪੰਜਾਬ ‘ਚ ਆਦਰਸ਼ ਚੋਣ ਜਾਬਤਾ ਲੱਗਣ ਤੋਂ ਬਾਅਦ 479.12 ਕਰੋੜ ਕੀਮਤ ਦੀਆਂ  ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 16 ਫਰਵਰੀ, 2022 ਤੱਕ 479.12 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ।

Sarwan Singh Dhun ਦੀ Exclusive Interview, ਵਿਰੋਧੀ ਪਾਰਟੀਆਂ ਲਾਈਆਂ ਖੂੰਜੇ | D5 Channel Punjabi

 ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ: ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 32.40 ਕਰੋੜ ਰੁਪਏ ਦੀ 53.37 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ, ਇਨਫੋਰਸਮੈਂਟ ਵਿੰਗਾਂ ਨੇ  352.16 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ  ਬਰਾਮਦ ਕੀਤੇ ਹਨ ਅਤੇ 31.16 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

ਦੀਪ ਸਿੱਧੂ ਨਾਲ ਜੁੜੀ ਵੱਡੀ UPDATE, ਮੌਕੇ ‘ਤੇ ਮੌਜੂਦ ਸਾਥੀਆਂ ਦੇ ਵੱਡੇ ਖੁਲਾਸੇ, Sidhu ਦੇ ਘਰ ਤੋਂ ਸਿੱਧਾ LIVE

 ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1546 ਕਮਜ਼ੋਰ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 4294 ਵਿਅਕਤੀਆਂ ਦੀ ਸ਼ਨਾਖਤ ਗੜਬੜੀ ਕਰਨ ਵਾਲੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿੱਚੋਂ 3792 ਵਿਅਕਤੀਆਂ ਵਿਰੁੱਧ ਪਹਿਲਾਂ ਹੀ  ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 2553 ਵਿਅਕਤੀਆਂ ਨੂੰ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਗਿਆ ਹੈ।

Punjab Election : Dr. Gandhi ਹੋਇਆ ਅਕਾਲੀਆਂ ਦਾ! ਕਰਤੀ ਫੁੱਲ ਸਪੋਰਟ, Captain ਦੀ ਠੋਕੀ ਮੰਜੀ

ਉਨ੍ਹਾਂ ਅੱਗੇ ਦੱਸਿਆ ਕਿ ਸਾਰੇ 3173 ਕੇਸਾਂ ਵਿੱਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 29232 ਨਾਕੇ ਲਗਾਏ ਗਏ ਹਨ। ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ `ਤੇ ਅਮਲ ਕਰਦਿਆਂ ਰਾਜ ਵਿੱਚ ਹੁਣ ਤੱਕ ਕੁੱਲ 3,91,320 ਲਾਇਸੈਂਸੀ ਹਥਿਆਰਾਂ ਵਿੱਚੋਂ 3,80,856 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਜਦੋਂ ਕਿ ਸੂਬੇ ਵਿੱਚ 133 ਬਿਨਾਂ ਲਾਇਸੈਂਸ ਦੇ ਹਥਿਆਰ ਜ਼ਬਤ ਕੀਤੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button