PunjabTop News

ਪੰਜਾਬ ‘ਚ ‘ਆਪ’ ਸਰਕਾਰ ਨੂੰ ਝਟਕਾ: ਕ੍ਰਿਸ਼ਨਾ ਡਾਇਗਨੋਸਟਿਕ ਨੇ ਮੁਹੱਲਾ ਕਲੀਨਿਕ ‘ਤੇ ਮੁਫ਼ਤ ਟੈਸਟ ਸੇਵਾਵਾਂ ਦੇਣ ਤੋਂ ਕੀਤਾ ਇਨਕਾਰ

ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਉਪਲਬਧ ਮੁਫਤ ਟੈਸਟਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋਣ ਜਾ ਰਹੀਆਂ ਹਨ। ਰਾਜ ਵਿੱਚ ਚੱਲ ਰਹੇ 500 ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਟੈਸਟ ਸੇਵਾਵਾਂ ਪ੍ਰਦਾਨ ਕਰਨ ਵਾਲੀ ਕ੍ਰਿਸ਼ਨਾ ਡਾਇਗਨੌਸਟਿਕਸ ਨੇ ਕਲੀਨਿਕਾਂ ਵਿੱਚ ਸੇਵਾਵਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਵਿਰੋਧੀ ਪਾਰਟੀ ਦੇ ਨੇਤਾਵਾਂ ਅਤੇ ਵਿਧਾਇਕਾਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਡਾਇਰੈਕਟਰ ਨੇ ਪੰਜਾਬ ਭਰ ਦੇ ਸਿਵਲ ਸਰਜਨਾਂ ਨੂੰ ਹੁਕਮ ਭੇਜ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਜਿਸ ਵਿੱਚ ਸਪੱਸ਼ਟ ਲਿਖਿਆ ਹੈ ਕਿ ਕ੍ਰਿਸ਼ਨਾ ਡਾਇਗਨੌਸਟਿਕਸ, ਜੋ ਕਿ ਆਮ ਆਦਮੀ ਕਲੀਨਿਕਾਂ ਵਿੱਚ ਸੇਵਾਵਾਂ ਪ੍ਰਦਾਨ ਕਰਦੀ ਹੈ, ਨੇ 16 ਫਰਵਰੀ 2023 ਨੂੰ ਇੱਕ ਪੱਤਰ ਵਿੱਚ ਸੂਚਿਤ ਕੀਤਾ ਸੀ ਕਿ ਉਹ 1 ਮਾਰਚ 2023 ਤੋਂ ਆਮ ਆਦਮੀ ਕਲੀਨਿਕਾਂ ਅਤੇ ਹੋਰ ਸਿਵਲ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਆਪਣੀਆਂ ਸੇਵਾਵਾਂ ਬੰਦ ਕਰ ਰਹੇ ਹਨ। 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button